ਪਟਨਾ ਸਾਹਿਬ (ਬਿਊਰੋ) - ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 357ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਵਿਖੇ ਦੇਸ਼-ਵਿਦੇਸ਼ਾਂ ਤੋਂ ਸੰਗਤਾਂ ਵੱਡੀ ਗਿਣਤੀ ਵਿਚ ਪਹੁੰਚ ਰਹੀਆਂ ਹਨ। ਆਉਣ ਵਾਲੀਆਂ ਸੰਗਤਾਂ ਨੂੰ ਏਅਰਪੋਰਟ ਤੇ ਰੇਲਵੇ ਸਟੇਸ਼ਨ ਤੋਂ ਲਿਆਉਣ, ਗੁਰਦੁਆਰਾ ਸੀਤਲਕੁੰਡ ਰਾਜਗੀਰ ਦੇ ਦਰਸ਼ਨਾਂ ਲਈ ਫਰੀ ਬੱਸਾਂ, ਲੰਗਰਾਂ ਲਈ ਪੰਡਾਲ, ਓ.ਪੀ.ਸ਼ਾਹ ਕਮਿਉਨਿਟੀ ਹਾਲ ਵਿਖੇ ਰਿਹਾਇਸ਼ ਦੇ ਪ੍ਰਬੰਧਾਂ ਤੋਂ ਇਲਾਵਾ ਹਰੇਕ ਸਹੂਲਤ ਤੇ ਸੁਰੱਖਿਆ ਲਈ ਬਿਹਾਰ ਸਰਕਾਰ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਿਹਾਰ ਸਰਕਾਰ ਦੇ ਖੇਤੀਬਾੜੀ ਮੰਤਰੀ ਸ੍ਰੀ ਸਰਵਣ ਕੁਮਾਰ ਨੇ ਗੁਰਦੁਆਰਾ ਕੰਗਣਘਾਟ ਵਿਖੇ ਦਰਸ਼ਨ ਕਰਨ ਤੋਂ ਬਾਅਦ ਕੀਤਾ।
ਇਹ ਵੀ ਪੜ੍ਹੋ - ਉਡਾਣ ਦੌਰਾਨ ਪਿਆਸੇ ਬੱਚੇ ਨੂੰ ਪਾਣੀ ਨਾ ਦੇਣਾ ਏਅਰਲਾਈਨਜ਼ ਨੂੰ ਪਿਆ ਮਹਿੰਗਾ, ਲੱਗਾ ਵੱਡਾ ਜੁਰਮਾਨਾ
ਦੱਸ ਦੇਈਏ ਕਿ ਇਸ ਮੌਕੇ ਉਹ ਗੁਰਦੁਆਰਾ ਸਾਹਿਬ ਨਾਲ ਬਣੇ ਵਿਸ਼ਾਲ ਪੰਡਾਲ ਵਿਚ ਸੰਤ ਬਾਬਾ ਕਸ਼ਮੀਰ ਸਿੰਘ ਭੂਰੀਵਾਲੇ ਤੇ ਬਾਬਾ ਸੁਖਵਿੰਦਰ ਸਿੰਘ ਵਲੋਂ ਲਗਾਏ ਲੰਗਰ ਦੀ ਅਰੰਭਤਾ ਦੀ ਅਰਦਾਸ ਸਮੇਂ ਜੁੜੀਆਂ ਸੰਗਤਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਇਨੀ ਵੱਡੀ ਗਿਣਤੀ ਵਿਚ ਪੁੱਜ ਰਹੀਆਂ ਸੰਗਤਾਂ ਜਿਥੇ ਆਤਮਿਕ ਅਨੰਦ ਮਹਿਸੂਸ ਕਰਦੀਆਂ ਹਨ, ਉਥੇ ਉਹ ਇਸ ਸੂਬੇ ਦੀ ਖੁਸ਼ਹਾਲੀ ਨੂੰ ਵੀ ਵਧਾਉਂਦੀਆਂ ਹਨ। ਉਨ੍ਹਾਂ ਨੇ ਗੁਰਪੁਰਬ ਮੌਕੇ ਹਰ ਪ੍ਰਕਾਰ ਦੇ ਸਹਿਯੋਗ ਦਾ ਭਰੋਸਾ ਦਿੰਦਿਆਂ ਗੁਰਦੁਆਰਾ ਸੀਤਲਕੁੰਡ ਰਾਜਗੀਰ ਦੇ ਚੁਗਿਰਦੇ ਦੇ ਸੁੰਦਰੀਕਰਨ ਦੀ ਗੱਲ ਵੀ ਕੀਤੀ।
ਇਹ ਵੀ ਪੜ੍ਹੋ - Flight Offers: ਹਵਾਈ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ, ਹੁਣ ਸਿਰਫ਼ 1799 ਰੁਪਏ 'ਚ ਹੋਵੇਗੀ ਫਲਾਈਟ ਬੁੱਕ
ਇਸ ਮੌਕੇ ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਸ੍ਰੀ ਨੰਦ ਕਿਸ਼ੋਰ ਯਾਦਵ, ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ ਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਸੰਤ ਬਾਬਾ ਕਸ਼ਮੀਰ ਸਿੰਘ ਜੀ ਵਲੋਂ ਕੀਤੀਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਜੀ ਨੇ ਲੰਗਰ ਦੀ ਅਰੰਭਤਾ ਦੀ ਅਰਦਾਸ ਕੀਤੀ।
ਇਹ ਵੀ ਪੜ੍ਹੋ - IndiGo ਨੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ! ਹੁਣ ਇਨ੍ਹਾਂ ਸੀਟਾਂ ਲਈ ਦੇਣੇ ਪੈਣਗੇ ਜ਼ਿਆਦਾ ਪੈਸੇ
ਇਸ ਦੌਰਾਨ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਚੰਦਰ ਸ਼ੇਖਰ,ਐੱਸ.ਐੱਸ.ਪੀ.ਸ੍ਰੀ ਰਾਜੀਵ ਮਿਸ਼ਰਾ, ਐੱਸ. ਪੀ. ਸ .ਸੰਦੀਪ ਸਿੰਘ ਤੇ ਐੱਸ.ਡੀ. ਐੱਮ. ਮੈਡਮ ਗੁੰਜਨ ਸਿੰਘ ਨੇ ਪ੍ਰਬੰਧਾਂ ਦਾ ਜਾਇਜਾ ਲਿਆ ਤੇ ਲੰਗਰ ਛਕਿਆ। ਇਸ ਮੌਕੇ ਸੰਤ ਬਾਬਾ ਕਸ਼ਮੀਰ ਸਿੰਘ ਭੁਰੀਵਾਲੇ,ਬਾਬਾ ਸਤਿਨਾਮ ਸਿੰਘ ਕਿਲ੍ਹਾ ਅਨੰਦਗੜ ਵਾਲੇ, ਬਾਬਾ ਗੁਰਨਾਮ ਸਿੰਘ ਦਿੱਲੀ ਵਾਲੇ, ਬਾਬਾ ਜਸਪਾਲ ਸਿੰਘ ਠੱਠੇ ਟਿੱਬੇ ਵਾਲੇ, ਬਾਬਾ ਸੁਖਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ - OMG! ਉਡਾਣ ਦੌਰਾਨ ਹਵਾ 'ਚ ਖੁੱਲ੍ਹਿਆ ਜਹਾਜ਼ ਦਾ ਦਰਵਾਜ਼ਾ, 177 ਲੋਕ ਵਾਲ-ਵਾਲ ਬਚੇ, ਹੋਈ ਐਮਰਜੈਂਸੀ ਲੈਂਡਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਮਦਨ ਤੋਂ ਵੱਧ ਜਾਇਦਾਦ : CBI ਵਲੋਂ ਲੈਫਟੀਨੈਂਟ ਕਰਨਲ ਵਿਰੁੱਧ ਭ੍ਰਿਸ਼ਟਾਚਾਰ ਦਾ ਨਵਾਂ ਮਾਮਲਾ ਦਰਜ
NEXT STORY