ਸਿਰਸਾ (ਸਤਨਾਮ, ਧਰਣੀ)- ਹਰਿਆਣਾ ਦੀ ਸੁਨਾਰੀਆ ਜੇਲ੍ਹ ਤੋਂ ਪੈਰੋਲ ’ਤੇ ਬਾਹਰ ਆਏ ਰਾਮ ਰਹੀਮ ਅਸਲੀ ਨਹੀਂ, ਨਕਲੀ ਹੈ। ਇਹ ਦਾਅਵਾ ਡੇਰਾ ਸਮਰਥਕਾਂ ਵਲੋਂ ਕੀਤਾ ਗਿਆ ਹੈ। ਚੰਡੀਗੜ੍ਹ ਵਾਸੀ ਅਸ਼ੋਕ ਕੁਮਾਰ ਅਤੇ ਕਰੀਬ ਇਕ ਦਰਜਨ ਡੇਰਾ ਪੈਰੋਕਾਰਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਇਕ ਅਨੋਖੀ ਪਟੀਸ਼ਨ ਦਾਇਰ ਕਰ ਕੇ ਦੋਸ਼ ਲਾਇਆ ਹੈ ਕਿ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੇ ਹਾਵ-ਭਾਵ ਅਸਲੀ ਰਾਮ ਰਹੀਮ ਵਰਗੇ ਨਹੀਂ ਹਨ। ਡੇਰਾ ਸਮਰਥਕਾਂ ਨੇ ਅਸਲੀ ਅਤੇ ਨਕਲੀ ਦੀ ਪਛਾਣ ਲਈ ਪਟੀਸ਼ਨ ਦਾਇਰ ਕੀਤੀ ਹੈ। ਹਾਈ ਕੋਰਟ ਸੋਮਵਾਰ ਯਾਨੀ ਕਿ ਅੱਜ ਸੁਣਵਾਈ ਮਗਰੋਂ ਇਸ ਗੱਲ ਦਾ ਫ਼ੈਸਲਾ ਕਰੇਗਾ ਕਿ ਜੇਲ੍ਹ ’ਚੋਂ ਬਾਹਰ ਆਇਆ ਡੇਰਾ ਮੁਖੀ ਰਾਮ ਰਹੀਮ ਅਸਲੀ ਹੈ ਜਾਂ ਨਕਲੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ : 'ਰਾਮ ਰਹੀਮ' ਨੂੰ ਮਿਲੀ ਪੈਰੋਲ, ਇਕ ਮਹੀਨਾ UP ਦੇ ਬਾਗਪਤ 'ਚ ਰਹੇਗਾ ਡੇਰਾ ਮੁਖੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਦਾਇਰ ਪਟੀਸ਼ਨ ’ਚ ਕਿਹਾ ਗਿਆ ਹੈ ਕਿ ਪੈਰੋਲ ’ਤੇ ਬਾਹਰ ਆਏ ਡੇਰਾ ਮੁਖੀ ਦੇ ਹਾਵ-ਭਾਵ ਅਸਲੀ ਰਾਮ ਰਹੀਮ ਵਰਗੇ ਨਹੀਂ ਹਨ। ਪਟੀਸ਼ਨ ’ਚ ਇਹ ਵੀ ਕਿਹਾ ਗਿਆ ਹੈ ਕਿ ਅਸਲੀ ਡੇਰਾ ਮੁਖੀ ਨੂੰ ਰਾਜਸਥਾਨ ਲਿਜਾਇਆ ਗਿਆ ਹੈ। ਡੇਰੇ ਦੀ ਗੱਦੀ ਹਾਸਲ ਕਰਨ ਲਈ ਅਸਲੀ ਡੇਰਾ ਮੁਖੀ ਨੂੰ ਅਗਵਾ ਕੀਤਾ ਗਿਆ ਹੈ। ਜੇਲ੍ਹ ’ਚ ਜੋ ਡੇਰਾ ਮੁਖੀ ਬਾਹਰ ਆਏ ਹਨ, ਉਹ ਨਕਲੀ ਹਨ। ਪਟੀਸ਼ਨਕਰਤਾਵਾਂ ਦੇ ਨਾਲ-ਨਾਲ ਹੋਰ ਪੈਰੋਕਾਰਾਂ ਮੁਤਾਬਕ ਉਨ੍ਹਾਂ ਨੇ ਡੇਰਾ ਮੁਖੀ ਦੀ ਸ਼ਖਸੀਅਤ ਆਦਿ ’ਚ ਕਈ ਤਰ੍ਹਾਂ ਦੇ ਬਦਲਾਅ ਦੇਖੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਰਾਮ ਰਹੀਮ ਦਾ ਕੱਦ ਇਕ ਇੰਚ ਵਧ ਗਿਆ ਹੈ, ਉਂਗਲਾਂ ਦੀ ਲੰਬਾਈ ਅਤੇ ਪੈਰਾਂ ਦਾ ਆਕਾਰ ਵੀ ਵਧ ਗਿਆ ਹੈ।
ਇਹ ਵੀ ਪੜ੍ਹੋ- ਮਾਪਿਆਂ ਨੇ 7 ਹਜ਼ਾਰ ਰੁਪਏ ’ਚ ਡੇਢ ਮਹੀਨੇ ਦੀ ਧੀ ਨੂੰ ਵੇਚਿਆ, ਪੁਲਸ ਨੇ ਬਚਾਇਆ
ਜ਼ਿਕਰਯੋਗ ਹੈ ਕਿ ਹਰਿਆਣਾ ਦੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵਲੋਂ ਪੈਰੋਲ ਦਿੱਤੀ ਗਈ ਸੀ। ਰੋਹਤਕ ਦੀ ਸੁਨਾਰੀਆ ਜੇਲ੍ਹ ’ਚੋਂ ਬੰਦ ਰਾਮ ਰਹੀਮ ਨੂੰ ਜੇਲ੍ਹ ਵਿਭਾਗ ਨੇ 17 ਜੂਨ ਦੀ ਸਵੇਰ ਨੂੰ ਬਾਹਰ ਜਾਣ ਦਿੱਤਾ ਸੀ। ਦੱਸਿਆ ਜਾ ਰਿਹਾ ਹੈ ਕਿ ਪੈਰੋਲ ਮਿਲਣ ’ਤੇ ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ ’ਚ ਰਹਿ ਰਿਹਾ ਹੈ। ਖ਼ਬਰਾਂ ਮੁਤਾਬਕ ਪੈਰੋਲ ਮਿਲਣ ਮਗਰੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਬਕਾਇਦਾ ਆਪਣੇ ਸਮਰਥਕਾਂ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਉਹ ਡੇਰੇ ਦੇ ਪ੍ਰਬੰਧਨ ਨਾਲ ਜੁੜੇ ਲੋਕਾਂ ਨਾਲ ਬੈਠ ਕੇ ਡੇਰੇ ਦੇ ਕੰਮਕਾਜ ਦੀ ਜਾਣਕਾਰੀ ਵੀ ਲੈ ਰਿਹਾ ਹੈ।
ਇਹ ਵੀ ਪੜ੍ਹੋ- ਰਿਟਾਇਰਮੈਂਟ ਮਗਰੋਂ ਵੀ ਰਾਸ਼ਟਰਪਤੀ ਕੋਵਿੰਦ ਦਾ ‘ਜਲਵਾ ਰਹੇਗਾ ਕਾਇਮ’, ਉਮਰ ਭਰ ਮਿਲਣਗੀਆਂ ਇਹ ਸਹੂਲਤਾਂ
ਰਾਬੜੀ ਨਿਵਾਸ 'ਚ ਪੌੜੀਆਂ ਤੋਂ ਉਤਰਦੇ ਸਮੇਂ ਡਿੱਗੇ ਲਾਲੂ ਯਾਦਵ, ਟੁੱਟੀ ਮੋਢੇ ਦੀ ਹੱਡੀ
NEXT STORY