ਨੈਸ਼ਨਲ ਡੈਸਕ : ਬਿਹਾਰ ਦੇ ਗਯਾ ਜ਼ਿਲ੍ਹੇ ਤੋਂ ਪ੍ਰਯਾਗਰਾਜ ਮਹਾਕੁੰਭ 'ਚ ਇਸ਼ਨਾਨ ਕਰਨ ਜਾ ਰਹੇ ਸ਼ਰਧਾਲੂਆਂ ਨੂੰ ਭਦੋਹੀ ਜ਼ਿਲ੍ਹੇ ਦੇ ਔਰਾਈ ਇਲਾਕੇ 'ਚ ਇਕ ਤੇਜ਼ ਰਫ਼ਤਾਰ ਵਾਹਨ ਨੇ ਕੁਚਲ ਦਿੱਤਾ, ਜਿਸ ਕਾਰਨ 2 ਲੋਕਾਂ ਦੀ ਮੌਤ ਹੋ ਗਈ ਅਤੇ 9 ਹੋਰ ਜ਼ਖਮੀ ਹੋ ਗਏ।
ਇੰਚਾਰਜ ਇੰਸਪੈਕਟਰ ਅੰਜਨੀ ਕੁਮਾਰ ਰਾਏ ਨੇ ਦੱਸਿਆ ਕਿ ਗਯਾ ਜ਼ਿਲ੍ਹੇ ਦੇ ਸ਼ੇਰਘਾਟੀ ਨਿਵਾਸੀ 11 ਲੋਕ ਸ਼ਨੀਵਾਰ ਨੂੰ ਪ੍ਰਯਾਗਰਾਜ ਮਹਾਕੁੰਭ 'ਚ ਇਸ਼ਨਾਨ ਕਰਨ ਲਈ ਜੀਪ 'ਚ ਜਾ ਰਹੇ ਸਨ। ਰਸਤੇ 'ਚ ਭਦੋਹੀ ਦੇ ਔਰਾਈ ਥਾਣਾ ਖੇਤਰ 'ਚ ਸਥਿਤ ਨੈਸ਼ਨਲ ਹਾਈਵੇਅ ਨੰਬਰ 19 'ਤੇ ਉਨ੍ਹਾਂ ਦੀ ਗੱਡੀ ਦਾ ਟਾਇਰ ਪੈਂਚਰ ਹੋ ਗਿਆ, ਜਿਸ ਤੋਂ ਬਾਅਦ ਕੁਝ ਲੋਕ ਜੀਪ ਤੋਂ ਹੇਠਾਂ ਉਤਰ ਕੇ ਸੜਕ 'ਤੇ ਖੜ੍ਹੇ ਹੋ ਗਏ। ਉਨ੍ਹਾਂ ਦੱਸਿਆ ਕਿ ਉਦੋਂ ਪਿੱਛੇ ਤੋਂ ਆ ਰਹੇ ਇਕ ਤੇਜ਼ ਰਫਤਾਰ ਵਾਹਨ ਨੇ ਉਥੇ ਖੜ੍ਹੇ ਲੋਕਾਂ ਨੂੰ ਕੁਚਲ ਕੇ ਜੀਪ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ਦੇ ਗੰਦੇਰਬਲ ਜ਼ਿਲ੍ਹੇ 'ਚ ਹੋਟਲ 'ਚ ਲੱਗੀ ਭਿਆਨਕ ਅੱਗ, ਮਚੀ ਭਾਜੜ
ਉਨ੍ਹਾਂ ਦੱਸਿਆ ਕਿ ਯਾਤਰੀ ਵਾਹਨ ਦੀ ਲਪੇਟ 'ਚ ਆਉਣ ਨਾਲ ਦਿਲੀਪ ਪਾਂਡੇ (55) ਅਤੇ ਆਸ਼ਾ ਦੇਵੀ (48) ਦੀ ਮੌਤ ਹੋ ਗਈ, ਜਦਕਿ 9 ਹੋਰ ਜ਼ਖਮੀਆਂ ਨੂੰ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ। ਇਨ੍ਹਾਂ 'ਚੋਂ ਸੱਤ ਨੂੰ ਵਾਰਾਣਸੀ ਦੇ 'ਟ੍ਰੌਮਾ ਸੈਂਟਰ' 'ਚ ਰੈਫਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਟੱਕਰ ਮਾਰਨ ਵਾਲੇ ਵਾਹਨ ਦਾ ਚਾਲਕ ਆਪਣਾ ਵਾਹਨ ਛੱਡ ਕੇ ਫਰਾਰ ਹੋ ਗਿਆ। ਪੁਲਸ ਨੇ ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭੀੜ ਘਟਾਉਣ ਲਈ ਪ੍ਰਯਾਗਰਾਜ ਜਾਣ ਵਾਲੇ ਵਾਹਨਾਂ ਨੂੰ ਮੱਧ ਪ੍ਰਦੇਸ਼ ’ਚ ਰੋਕਿਆ ਗਿਆ
NEXT STORY