ਕਟੜਾ (ਅਮਿਤ)- ਸਰਦ ਰੁੱਤ ਦੇ ਨਰਾਤਿਆਂ ’ਚ ਮਾਂ ਭਗਵਤੀ ਦੇ ਦਰਸ਼ਨ ਕਰਨ ਨਾਲ ਵਿਸ਼ੇਸ਼ ਆਸ਼ੀਰਵਾਦ ਮਿਲਦਾ ਹੈ। ਇਸੇ ਆਸ ਨੂੰ ਲੈ ਕੇ ਰੋਜ਼ਾਨਾ ਵੱਡੀ ਗਿਣਤੀ ’ਚ ਸ਼ਰਧਾਲੂ ਵੈਸ਼ਣੋ ਦੇਵੀ ਭਵਨ ’ਤੇ ਮਾਤਾ ਰਾਨੀ ਦੀਆਂ ਕੁਦਰਤੀ ਪਿੰਡੀਆਂ ਦੇ ਸਾਹਮਣੇ ਮੱਥਾ ਟੇਕਣ ਲਈ ਪਹੁੰਚ ਰਹੇ ਹਨ। ਅੰਕੜਿਆਂ ’ਤੇ ਗੌਰ ਕਰੀਏ ਤਾਂ ਪਹਿਲੇ 4 ਨਰਾਤਿਆਂ ਦੌਰਾਨ ਹੁਣ ਤੱਕ 1.67 ਲੱਖ ਦੇ ਲਗਭਗ ਸ਼ਰਧਾਲੂਆਂ ਨੇ ਮਾਂ ਵੈਸ਼ਣੋ ਦੇਵੀ ਦੇ ਦਰਬਾਰ ’ਚ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਹੈ।
ਇਹ ਵੀ ਪੜ੍ਹੋ- ਵੈਸ਼ਣੋ ਦੇਵੀ ਦੇ ਦਰਬਾਰ ’ਚ ਪਹਿਲੇ 3 ਨਰਾਤਿਆਂ ਦੌਰਾਨ 1.25 ਲੱਖ ਸ਼ਰਧਾਲੂ ਹੋਏ ਨਤਮਸਤਕ
ਬੁੱਧਵਾਰ ਨੂੰ ਮੌਸਮ ’ਚ ਸੁਧਾਰ ਹੋਣ ਤੋਂ ਬਾਅਦ ਕਟੜਾ ਤੋਂ ਸਾਂਝੀ ਛੱਤ ਵਿਚਾਲੇ ਚੱਲਣ ਵਾਲੀ ਹੈਲੀਕਾਪਟਰ ਸੇਵਾ ਵੀ ਬਹਾਲ ਹੋ ਗਈ। ਭਵਨ-ਭੈਰੋਂ ਘਾਟੀ ਵਿਚਾਲੇ ਚੱਲਣ ਵਾਲੀ ਰੋਪਵੇਅ ਸੇਵਾ ਦਾ ਵੀ ਸ਼ਰਧਾਲੂਆਂ ਨੇ ਖੂਬ ਮਜ਼ਾ ਲਿਆ। ਮੌਸਮ ’ਚ ਸੁਧਾਰ ਹੋਣ ਤੋਂ ਬਾਅਦ ਯਾਤਰਾ ਰਜਿਸਟ੍ਰੇਸ਼ਨ ਆਰ. ਐੱਫ. ਆਈ. ਡੀ. ਹਾਸਲ ਕਰ ਕੇ ਸ਼ਰਧਾਲੂ ਵੈਸ਼ਣੋ ਦੇਵੀ ਭਵਨ ਵੱਲ ਵਧਦੇ ਨਜ਼ਰ ਆਏ। ਕੁਝ ਸ਼ਰਧਾਲੂ ਪੈਦਲ ਤਾਂ ਉਥੇ ਹੀ ਕੁਝ ਪਿੱਠੂ ਤੇ ਪਾਲਕੀ ਦੀ ਮਦਦ ਨਾਲ ਮਾਂ ਭਗਵਤੀ ਦੇ ਚਰਨਾਂ ’ਚ ਨਤਮਸਤਕ ਹੋਣ ਲਈ ਅੱਗੇ ਵਧਦੇ ਦੇਖੇ ਗਏ। ਸ਼੍ਰਾਈਨ ਬੋਰਡ ਪ੍ਰਸ਼ਾਸਨ ਦੀਆਂ ਟੀਮਾਂ ਸ਼ਰਧਾਲੂਆਂ ਨੂੰ ਹਰ ਲੋੜੀਂਦੀ ਸਹੂਲਤ ਦੇਣ ਦੀ ਕੋਸ਼ਿਸ਼ ਕਰ ਰਹੀਆਂ ਹਨ।
ਇਹ ਵੀ ਪੜ੍ਹੋ- 'ਆਏ ਨਰਾਤੇ ਮਾਤਾ ਦੇ...' ਫੁੱਲਾਂ ਨਾਲ ਸਜਿਆ ਮਾਤਾ ਵੈਸ਼ਨੋ ਦੇਵੀ ਦਾ ਸੁੰਦਰ ਦਰਬਾਰ, ਵੇਖੋ ਖ਼ੂਬਸੂਰਤ ਤਸਵੀਰਾਂ
ਅੰਕੜਿਆਂ ਦੀ ਗੱਲ ਕਰੀਏ ਤਾਂ ਪਹਿਲੇ ਨਰਾਤੇ 45,000 ਸ਼ਰਧਾਲੂ, ਦੂਜੇ ਨਰਾਤੇ 41,164, ਤੀਜੇ ਨਰਾਤੇ ਮੰਗਲਵਾਰ ਦੇਰ ਰਾਤ ਤੱਕ 41,523 ਸ਼ਰਧਾਲੂ ਵੈਸ਼ਣੋ ਦੇਵੀ ਭਵਨ ’ਤੇ ਨਤਮਸਤਕ ਹੋਏ। ਬੁੱਧਵਾਰ ਨੂੰ ਵੀ ਰਾਤ 10 ਵਜੇ ਤੱਕ 40,000 ਸ਼ਰਧਾਲੂਆਂ ਨੇ ਰਜਿਸਟ੍ਰੇਸ਼ਨ ਹਾਸਲ ਕੀਤੀ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਜੇ ਯਾਤਰਾ ’ਚ ਇਸੇ ਤਰ੍ਹਾਂ ਵਾਧਾ ਹੁੰਦਾ ਰਿਹਾ ਤਾਂ ਸਰਦ ਰੁੱਤ ਨਰਾਤਿਆਂ ਦੌਰਾਨ 3.70 ਲੱਖ ਸ਼ਰਧਾਲੂ ਮਾਂ ਭਗਵਤੀ ਦੇ ਦਰਬਾਰ ’ਚ ਦਰਸ਼ਨ ਕਰ ਕੇ ਮਾਤਾ ਦਾ ਆਸ਼ੀਰਵਾਦ ਲੈਣਗੇ।
ਇਹ ਵੀ ਪੜ੍ਹੋ- ਖੁੱਲ੍ਹਣ ਜਾ ਰਿਹੈ ਮਾਤਾ ਵੈਸ਼ਨੋ ਦਾ ਪ੍ਰਾਚੀਨ ਮਾਰਗ, ਇਸੇ ਰਸਤੇ ਤੋਂ ਮਾਂ ਪਹੁੰਚੀ ਸੀ ਤ੍ਰਿਕੂਟ ਪਰਬਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਨੋਖੀ ਮਿਸਾਲ! ਸਹੁਰਾ ਪਰਿਵਾਰ ਧੀ ਨੂੰ ਦਿੰਦਾ ਸੀ ਤਸੀਹੇ ਤਾਂ ਪਿਓ ਬੈਂਡ-ਵਾਜਿਆਂ ਨਾਲ ਵਾਪਸ ਲੈ ਆਇਆ ਪੇਕੇ
NEXT STORY