ਮੇਰਠ (ਯੂ. ਐੱਨ. ਆਈ.)- ਉੱਤਰ ਪ੍ਰਦੇਸ਼ ’ਚ ਮੇਰਠ ਜ਼ਿਲ੍ਹੇ ਦੇ ਦੇਹਾਤੀ ਖੇਤਰ ’ਚ ਬਿਜਲੀ ਦੀ ਹਾਈ ਵੋਲਟੇਜ ਲਾਈਨ ਦੀ ਲਪੇਟ ’ਚ ਆਉਣ ਨਾਲ 6 ਕਾਂਵੜੀਆਂ ਦੀ ਝੁਲਸ ਕੇ ਮੌਤ ਹੋ ਗਈ, ਜਦੋਂ ਕਿ 18 ਤੋਂ ਵੱਧ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ, ਜਿਨ੍ਹਾਂ ’ਚੋਂ 6 ਤੋਂ ਵੱਧ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਏਅਰ ਇੰਡੀਆ ਦੀ ਫ਼ਲਾਈਟ 'ਚ ਫ਼ਿਰ ਪਿਆ 'ਪੰਗਾ', ਯਾਤਰੀ ਨੇ ਸੀਨੀਅਰ ਅਧਿਕਾਰੀ 'ਤੇ ਕੀਤਾ ਹਮਲਾ
ਭਾਵਨਪੁਰ ਖੇਤਰ ਦੇ ਪਿੰਡ ਰਾਲੀ ਚੌਹਾਨ ਨਿਵਾਸੀ ਸੰਜੂ ਅਤੇ ਪ੍ਰਦੀਪ ਆਪਣੇ ਸਾਥੀਆਂ ਨਾਲ ਸ਼ਨੀਵਾਰ ਰਾਤ ਕਾਂਵੜ ਲੈ ਕੇ ਪਿੰਡ ਵਾਪਸ ਪਰਤ ਰਹੇ ਸਨ। ਉਨ੍ਹਾਂ ਦਾ ਡਾਕ ਕਾਂਵੜ ਦਾ ਲਾਊਡ ਸਪੀਕਰ 11 ਹਜ਼ਾਰ ਵੋਲਟੇਜ ਬਿਜਲੀ ਦੀ ਲਾਈਨ ਨਾਲ ਟਕਰਾ ਗਿਆ। ਸੂਚਨਾ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਤੁਰੰਤ ਮੌਕੇ ’ਤੇ ਪੁੱਜੇ ਅਤੇ ਜ਼ਖ਼ਮੀਆਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਏਅਰ ਇੰਡੀਆ ਦੀ ਫ਼ਲਾਈਟ 'ਚ ਫ਼ਿਰ ਪਿਆ 'ਪੰਗਾ', ਯਾਤਰੀ ਨੇ ਸੀਨੀਅਰ ਅਧਿਕਾਰੀ 'ਤੇ ਕੀਤਾ ਹਮਲਾ
NEXT STORY