ਨੈਸ਼ਨਲ ਡੈਸਕ : ਬੰਗਲਾਦੇਸ਼ ਵਿਚ ਹਾਲ ਹੀ 'ਚ ਹੋਏ ਹਿੰਸਕ ਪ੍ਰਦਰਸ਼ਨਾਂ ਨੇ ਉੱਥੇ ਘੱਟ ਗਿਣਤੀ ਹਿੰਦੂਆਂ ਦੀ ਸਥਿਤੀ ਨੂੰ ਬੇਹੱਦ ਨਾਜ਼ੁਕ ਬਣਾ ਦਿੱਤਾ ਹੈ। ਹਿੰਦੂਆਂ ਦੇ ਘਰਾਂ ਅਤੇ ਮੰਦਰਾਂ 'ਤੇ ਸ਼ਰਾਰਤੀ ਅਨਸਰਾਂ ਵੱਲੋਂ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ, ਜਿਸ ਕਾਰਨ ਹਿੰਦੂ ਭਾਈਚਾਰੇ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਹਿੰਸਾ ਨੇ ਬੰਗਲਾਦੇਸ਼ ਦੇ ਹਿੰਦੂ ਭਾਈਚਾਰੇ ਨੂੰ ਅਸੁਰੱਖਿਅਤ ਅਤੇ ਚਿੰਤਤ ਕਰ ਦਿੱਤਾ ਹੈ। ਭਾਰਤ ਸਰਕਾਰ ਨੇ ਵੀ ਇਸ ਸਥਿਤੀ ਦਾ ਨੋਟਿਸ ਲਿਆ ਹੈ ਅਤੇ ਬੰਗਲਾਦੇਸ਼ ਵਿਚ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ।
ਧੀਰੇਂਦਰ ਸ਼ਾਸਤਰੀ ਦੀਆਂ ਚਿੰਤਾਵਾਂ ਅਤੇ ਅਪੀਲ
ਇਸ ਨਾਜ਼ੁਕ ਸਥਿਤੀ ਦਰਮਿਆਨ ਬਾਗੇਸ਼ਵਰ ਧਾਮ ਦੇ ਮੁਖੀ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨੇ ਬੰਗਲਾਦੇਸ਼ ਵਿਚ ਹਿੰਦੂ ਭਾਈਚਾਰੇ ਦੀ ਹਾਲਤ ਨੂੰ ਲੈ ਕੇ ਭਾਰਤ ਸਰਕਾਰ ਨੂੰ ਵੱਡੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸਥਿਤੀ ਦੀ ਗੰਭੀਰਤਾ 'ਤੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਬੰਗਲਾਦੇਸ਼ 'ਚ ਹੋ ਰਹੀ ਹਿੰਸਾ ਅਤੇ ਜਬਰ 'ਤੇ ਡੂੰਘੀ ਚਿੰਤਾ ਪ੍ਰਗਟਾਈ। ਧੀਰੇਂਦਰ ਸ਼ਾਸਤਰੀ ਨੇ ਇਕ ਵੀਡੀਓ ਸੰਦੇਸ਼ ਵਿਚ ਕਿਹਾ, "ਬੰਗਲਾਦੇਸ਼ ਵਿਚ ਸਥਿਤੀ ਬਹੁਤ ਖਰਾਬ ਹੈ। ਉਥੋਂ ਦਾ ਹਿੰਦੂ ਭਾਈਚਾਰਾ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਹੈ। ਮੰਦਰਾਂ ਵਿਚ ਭੰਨਤੋੜ ਅਤੇ ਗੜਬੜ ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਅਜਿਹੇ ਵਿਚ ਬੰਗਲਾਦੇਸ਼ 'ਚ ਸ਼ਾਂਤੀ ਦੀ ਲੋੜ ਹੈ।"
ਭਾਰਤ ਸਰਕਾਰ ਨੂੰ ਵਿਸ਼ੇਸ਼ ਅਪੀਲ
ਧੀਰੇਂਦਰ ਸ਼ਾਸਤਰੀ ਨੇ ਭਾਰਤ ਸਰਕਾਰ ਨੂੰ ਬੰਗਲਾਦੇਸ਼ ਦੇ ਹਿੰਦੂਆਂ ਲਈ ਵਿਸ਼ੇਸ਼ ਪ੍ਰਬੰਧ ਕਰਨ ਅਤੇ ਉਨ੍ਹਾਂ ਨੂੰ ਭਾਰਤ ਵਿਚ ਸ਼ਰਨ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ, "ਭਾਰਤ ਸਰਕਾਰ ਨੂੰ ਵੱਡਾ ਦਿਲ ਦਿਖਾਉਣਾ ਚਾਹੀਦਾ ਹੈ ਅਤੇ ਬੰਗਲਾਦੇਸ਼ ਦੇ ਹਿੰਦੂਆਂ ਲਈ ਦਰਵਾਜ਼ੇ ਖੋਲ੍ਹਣੇ ਚਾਹੀਦੇ ਹਨ। ਇਨ੍ਹਾਂ ਲੋਕਾਂ ਕੋਲ ਹੋਰ ਕੋਈ ਵਿਕਲਪ ਨਹੀਂ ਹੈ। ਭਾਰਤ ਉਨ੍ਹਾਂ ਨੂੰ ਸੁਰੱਖਿਆ ਅਤੇ ਪਨਾਹ ਦੇ ਸਕਦਾ ਹੈ।"
ਸੰਕਟ 'ਚ ਹਿੰਦੂਆਂ ਲਈ ਸਕਾਰਾਤਮਕ ਸੰਦੇਸ਼
ਧੀਰੇਂਦਰ ਸ਼ਾਸਤਰੀ ਨੇ ਬੰਗਲਾਦੇਸ਼ ਵਿਚ ਸੰਕਟ ਦਾ ਸਾਹਮਣਾ ਕਰ ਰਹੇ ਹਿੰਦੂਆਂ ਨੂੰ ਵੀ ਸਕਾਰਾਤਮਕ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ, "ਤੁਸੀਂ ਲੋਕ ਧੀਰਜ ਰੱਖੋ ਅਤੇ ਏਕਤਾ ਬਣਾਈ ਰੱਖੋ। ਕਿਸੇ ਵੀ ਪ੍ਰਦਰਸ਼ਨ ਦਾ ਹਿੱਸਾ ਨਾ ਬਣੋ ਅਤੇ ਨਿਮਰਤਾ ਨਾਲ ਕੰਮ ਕਰੋ ਤਾਂ ਜੋ ਸ਼ਾਂਤੀ ਬਣਾਈ ਰੱਖੀ ਜਾ ਸਕੇ। ਹਨੂੰਮਾਨ ਜੀ ਤੁਹਾਡੀ ਰੱਖਿਆ ਕਰਨਗੇ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ: ਥਾਣੇ 'ਚ ਪੁਲਸ ਮੁਲਾਜ਼ਮ ਨੇ ਖੁਦ ਨੂੰ ਮਾਰੀ ਗੋਲੀ, ਮੌਤ
NEXT STORY