ਨੈਸ਼ਨਲ ਡੈਸਕ- ਕਥਾਵਾਚਕ ਧੀਰੇਂਦਰ ਸ਼ਾਸਤਰੀ ਹਮੇਸ਼ਾ ਆਪਣੇ ਬਿਆਨਾਂ ਨੂੰ ਲੈ ਕੇ ਚਰਚਾ 'ਚ ਰਹਿੰਦੇ ਹਨ। ਉਨ੍ਹਾਂ ਨੇ ਇਕ ਵਾਰ ਮੁੜ ਕੁਝ ਅਜਿਹਾ ਕਿਹਾ ਹੈ, ਜਿਸ 'ਤੇ ਕਾਫ਼ੀ ਚਰਚਾ ਹੋ ਰਹੀ ਹੈ। ਮਹਾਰਾਸ਼ਟਰ ਦੇ ਨਾਗਪੁਰ 'ਚ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚਾਰ ਬੱਚੇ ਪੈਦਾ ਕਰਨ ਅਤੇ ਉਨ੍ਹਾਂ 'ਚੋਂ ਇਕ ਨੂੰ ਰਾਸ਼ਟਰੀ ਸਵੈਮ-ਸੇਵਕ ਸੰਘ (ਆਰਐੱਸਐੱਸ) ਲਈ ਸਮਰਪਿਤ ਕਰਨ। ਭਾਰਤ ਦੁਰਗਾ ਮੰਦਰ ਦੇ ਨੀਂਹ ਪੱਥਰ ਪ੍ਰੋਗਰਾਮ ਦੌਰਾਨ ਉਨ੍ਹਾਂ ਨੇ ਇਹ ਗੱਲ ਕਹੀ। ਪ੍ਰੋਗਰਾਮ ਦੌਰਾਨ ਉਨ੍ਹਾਂ ਨੇ ਆਰਐੱਸਐੱਸ ਦੀ ਜੰਮ ਕੇ ਤਾਰੀਫ਼ ਕੀਤੀ। ਉਨ੍ਹਾਂ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਬੱਚੇ ਚਾਰ ਪੈਦਾ ਕਰੋ, ਜਿਸ 'ਚੋਂ ਇਕ ਆਰਐੱਸਐੱਸ ਨੂੰ ਦਿਓ। ਇਸ ਪ੍ਰੋਗਰਾਮ 'ਚ ਸੰਘ ਦੇ ਮੁਖੀ ਮੋਹਨ ਭਾਗਵਤ ਵੀ ਮੌਜੂਦ ਸਨ। ਇਸ ਤੋਂ ਇਲਾਵਾ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੀ ਪ੍ਰੋਗਰਾਮ 'ਚ ਸ਼ਾਮਲ ਹੋਏ।ਉਨ੍ਹਾਂ ਇਹ ਵੀ ਕਿਹਾ ਕਿ ਬੱਚਿਆਂ ਨੂੰ ਧਰਮ ਅਤੇ ਰਾਸ਼ਟਰ ਸੇਵਾ ਲਈ ਤਿਆਰ ਕੀਤਾ ਜਾਣਾ ਚਾਹੀਦਾ, ਜਿਸ ਨਾਲ ਸੋਸ਼ਲ ਮੀਡੀਆ 'ਤੇ ਬਹਿਸ ਤੇਜ਼ ਹੋ ਗਈ ਹੈ।
ਧੀਰੇਂਦਰ ਸ਼ਾਸਤਰੀ ਨੇ ਕਿਹਾ ਕਿ ਜਦੋਂ ਵੀ ਭਾਰਤ ਭਰ 'ਚ ਕੋਈ ਆਫ਼ਤ ਆਉਂਦੀ ਹੈ, ਲੋਕ ਆਪਣੀ ਜਾਨ ਬਚਾਉਣ ਲਈ ਭੱਜਦੇ ਹਨ, ਪਰ ਸਾਡੇ ਹਰ RSS ਦਾ ਹਰ ਇਕ ਵਰਕਰ ਭੱਜਦਾ ਨਹੀਂ ਹੈ। RSS ਵਰਕਰ ਉੱਥੇ ਜਾਂਦੇ ਹਨ ਅਤੇ ਜਾਨਾਂ ਬਚਾਉਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜਲਦੀ ਹੀ, ਜਦੋਂ ਅਸੀਂ ਇਕ ਸੰਯੁਕਤ ਭਾਰਤ ਤੱਕ ਪਹੁੰਚਾਂਗੇ ਤਾਂ ਅਸੀਂ ਬਹੁਤ ਖੁਸ਼ ਹੋਵਾਂਗੇ। ਸਾਨੂੰ ਵਿਸ਼ਵਾਸ ਹੈ ਕਿ ਆਰਐੱਸਐੱਸ ਮੁਖੀ ਮੋਹਨ ਭਾਗਵਤ ਦੇ ਕਾਰਜਕਾਲ ਦੌਰਾਨ ਕੁਝ ਬਹੁਤ ਵੱਡਾ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ 'ਚ, ਉਨ੍ਹਾਂ ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਸਬਕ ਸਿਖਾਇਆ ਜਾਣਾ ਚਾਹੀਦਾ ਹੈ ਜੋ ਵੰਦੇ ਮਾਤਰਮ ਗੀਤ ਦਾ ਵਿਰੋਧ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੱਛਮੀ ਬੰਗਾਲ: 'PDS ਘੁਟਾਲੇ' ਮਾਮਲੇ 'ਚ ED ਨੇ ਕੋਲਕਾਤਾ ਤੇ ਬਰਧਮਾਨ 'ਚ ਕਈ ਥਾਵਾਂ 'ਤੇ ਮਾਰੇ ਛਾਪੇ
NEXT STORY