ਨਵੀਂ ਦਿੱਲੀ—ਜਸਟਿਸ ਧੀਰੂ ਭਾਈ ਨਾਰਨਭਾਈ ਪਟੇਲ ਨੇ ਅੱਜ ਭਾਵ ਸ਼ੁੱਕਰਵਾਰ ਦਿੱਲੀ ਹਾਈ ਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕੀ। ਰਾਜ ਨਿਵਾਸ ਵਿਖੇ ਹੋਏ 1 ਸਮਾਰੋਹ ਦੌਰਾਨ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਉਨ੍ਹਾਂ ਨੂੰ ਅਹੁਦੇ ਦੇ ਸਰਕਾਰੀ ਭੇਦ ਗੁਪਤ ਰੱਖਣ ਦੀ ਸਹੁੰ ਚੁੱਕਾਈ। ਇਸ ਮੌਕੇ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਦਿੱਲੀ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਵਿਜੇਂਦਰ ਗੁਪਤਾ, ਪੁਲਸ ਕਮਿਸ਼ਨਰ ਏ. ਪਟਨਾਇਕ ਅਤੇ ਹੋਰ ਚੋਟੀ ਦੇ ਅਧਿਕਾਰੀ ਮੌਜੂਦ ਸਨ। 59 ਸਾਲਾ ਪਟੇਲ ਝਾਰਖੰਡ ਹਾਈਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਰਹਿ ਚੁੱਕੇ ਹਨ।
ਜਿੱਤਣ ਤੋਂ ਬਾਅਦ ਪਹਿਲੀ ਵਾਰ ਰਾਹੁਲ ਗਾਂਧੀ ਪਹੁੰਚੇ ਵਾਇਨਾਡ, ਦੁਕਾਨ 'ਤੇ ਪੀਤੀ ਚਾਹ
NEXT STORY