ਨਵੀਂ ਦਿੱਲੀ -ਡੀਜ਼ਲ ਦੀਆਂ ਕੀਮਤਾਂ ਵਿਚ ਬੁੱਧਵਾਰ ਨੂੰ 50 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਡੀਜ਼ਲ ਦੀਆਂ ਵਧੀਆਂ ਹੋਈਆਂ ਕੀਮਤਾਂ ਬੁੱਧਵਾਰ ਰਾਤ ਤੋਂ ਹੀ ਲਾਗੂ ਕਰ ਦਿੱਤੀਆਂ ਗਈਆਂ, ਹਾਲਾਂਕਿ ਪੈਟਰੋਲ ਦੇ ਰੇਟਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ। ਇਸ ਤੋਂ ਪਹਿਲਾਂ ਅਜ਼ਾਦੀ ਦਿਹਾੜੇ ਮੌਕੇ 'ਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਗਈ ਸੀ। ਨਵੀਆਂ ਕੀਮਤਾਂ ਮੁਤਾਬਕ ਦਿੱਲੀ ਵਿਚ ਹੁਣ ਡੀਜ਼ਲ ਦੀ ਕੀਮਤ 45.95 ਪੈਸੇ ਪ੍ਰਤੀ ਲੀਟਰ ਹੋਵੇਗੀ।
'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।UN ਮਹਾਸਭਾ 'ਚ ਬੋਲੇ ਨਵਾਜ਼ ਸ਼ਰੀਫ, ਕਸ਼ਮੀਰ ਮੁੱਦੇ ਦਾ ਸ਼ਾਂਤੀਪੂਰਨ ਹੱਲ ਜ਼ਰੂਰੀ
NEXT STORY