ਨੈਸ਼ਨਲ ਡੈਸਕ- ਅੱਜ ਦੇ ਡਿਜੀਟਲ ਦੌਰ 'ਚ ਬੱਚਿਆਂ ਤੋਂ ਲੈ ਕੇ ਵੱਡਿਆਂ ਦੇ ਹੱਥ 'ਚ ਹਰ ਸਮੇਂ ਮੋਬਾਇਲ ਫੋਨ ਦੇਖਿਆ ਜਾਂਦਾ ਹੈ। ਵੱਡਿਆਂ ਤੋਂ ਜ਼ਿਆਦਾ ਬੱਚਿਆਂ 'ਚ ਮੋਬਾਇਲ ਦੀ ਆਦਤ ਦੇਖੀ ਜਾ ਰਹੀ ਹੈ। ਹਾਲ ਹੀ 'ਚ ਇਸੇ ਨਾਲ ਜੁੜਿਆ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ 14 ਸਾਲਾ ਕੁੜੀ ਨੇ ਖ਼ੁਦਕੁਸ਼ੀ ਕਰ ਲਈ। ਇਹ ਕੁੜੀ ਗੁਜਰਾਤ ਦੇ ਸੂਰਤ ਸ਼ਹਿਰ 'ਚ ਸਥਿਤ ਸੂਕਲ 'ਚ 8ਵੀਂ ਜਮਾਤ ਦੀ ਵਿਦਿਆਰਥਣ ਸੀ। ਕੁੜੀ ਦੀ ਮਾਂ ਨੇ ਜਦੋਂ ਉਸ ਤੋਂ ਫੋਨ ਮੰਗਿਆ ਤਾਂ ਕੁੜੀ ਨੇ ਨਾਰਾਜ਼ ਹੋ ਕੇ ਖ਼ੁਦਕੁਸ਼ੀ ਕਰ ਲੀ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਲੋਕ ਹੈਰਾਨ ਹਨ। ਇਸ ਦੇ ਬਾਅਦ ਤੋਂ ਗੁਜਰਾਤ ਸਰਕਾਰ ਰਾਜ ਦੇ ਸਕੂਲਾਂ 'ਚ ਮੋਬਾਇਲ ਫੋਨ 'ਤੇ ਪਾਬੰਦੀ ਲਗਾਉਣ 'ਤੇ ਵਿਚਾਰ ਕਰ ਰਹੀ ਹੈ।
ਇਹ ਵੀ ਪੜ੍ਹੋ : 11 ਜਨਵਰੀ ਤੱਕ ਵਧੀਆਂ ਸਕੂਲਾਂ ਦੀਆਂ ਛੁੱਟੀਆਂ, ਆਨਲਾਈਨ ਲੱਗਣਗੀਆਂ ਕਲਾਸਾਂ
ਗੁਜਰਾਤ ਦੇ ਸਿੱਖਿਆ ਮੰਤਰੀ ਪ੍ਰਫੁੱਲ ਪੰਸੇਰੀਆ ਨੇ ਸੂਰਤ 'ਚ ਹੋਈ ਘਟਨਾ 'ਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਬੱਚੀ ਦੇ ਪਰਿਵਾਰ ਦੇ ਪ੍ਰਤੀ ਆਪਣੀ ਹਮਦਰਦੀ ਜ਼ਾਹਰ ਕੀਤੀ ਹੈ ਅਤੇ ਕਿਹਾ ਕਿ ਰਾਜ 'ਚ ਇਸ ਤਰ੍ਹਾਂ ਦੀ ਘਟਨਾ ਨੂੰ ਰੋਕਣ ਲਈ ਨਵਾਂ ਨਿਯਮ ਲਾਗੂ ਕੀਤਾ ਜਾਵੇਗਾ। ਗੁਜਰਾਤ ਸਿੱਖਿਆ ਵਿਭਾਗ ਹੁਣ ਰਾਜ ਦੇ ਸਾਰੇ ਸਕੂਲਾਂ 'ਚ ਮੋਬਾਇਲ ਫੋਨ ਲਿਆਉਣ 'ਤੇ ਪਾਬੰਦੀ ਲਗਾਉਣ ਦੀ ਯੋਜਨਾ ਬਣਾ ਰਿਹਾ ਹੈ। ਇਸ ਨਿਯਮ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਪ੍ਰਫੁੱਲ ਪੰਸੇਰੀਆ ਨੇ ਸਾਰੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਛੋਟੇ ਬੱਚਿਆਂ ਨੂੰ ਘੱਟ ਉਮਰ 'ਚ ਸਮਾਰਟਫੋਨ ਨਾ ਦੇਣ। ਇਸ ਦੇ ਨਾਲ ਹੀ ਉਨ੍ਹਾਂ ਨੇ ਸਕੂਲਾਂ 'ਚ ਅਧਿਆਪਕਾਂ ਨੂੰ ਵੀ ਮੋਬਾਇਲ ਫੋਨ ਦਾ ਇਸਤੇਮਾਲ ਨਾ ਕਰਨ ਦਾ ਸੁਝਾਅ ਦਿੱਤਾ ਹੈ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ ਸੋਨੇ ਦਾ ਬਿੱਲ, 1 ਤੋਲੇ ਦੀ ਕੀਮਤ ਸੁਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ 'ਚ HMPV ਵਾਇਰਸ ਤੋਂ 2 ਬੱਚੇ ਸੰਕਰਮਿਤ, ਕੇਂਦਰੀ ਸਿਹਤ ਮੰਤਰਾਲਾ ਦੀ ਵੱਡੀ ਅਪਡੇਟ
NEXT STORY