ਭੋਪਾਲ— ਬਾਬਰੀ ਮਸਜਿਦ-ਰਾਮ ਜਨਮ ਭੂਮੀ ਦੇ ਦਹਾਕਿਆਂ ਪੁਰਾਣੇ ਵਿਵਾਦ ’ਤੇ ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਅਯੁੱਧਿਆ ’ਚ ਰਾਮ ਮੰਦਰ ਬਣਨ ਦਾ ਰਾਹ ਸਾਫ ਹੋ ਗਿਆ। ਇਸ ਫ਼ੈਸਲੇ ਮਗਰੋਂ ਰਾਮ ਮੰਦਰ ਦੇ ਨਿਰਮਾਣ ਲਈ ਧਨ ਇਕੱਠਾ ਕਰਨ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕ ਰਾਮ ਮੰਦਰ ਦੇ ਨਿਰਮਾਣ ਲਈ ਦਾਨ ਦੇ ਰਹੇ ਹਨ। ਮੰਦਰ ਲਈ ਦਾਨ ਦੇਣ ਲਈ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਦਿਗਵਿਜੇ ਸਿੰਘ ਵੀ ਅੱਗੇ ਆਏ ਹਨ। ਉਨ੍ਹਾਂ ਨੇ ਸ੍ਰੀਰਾਮ ਜਨਮਭੂਮੀ ਤੀਰਥ ਖੇਤਰ ਟਰੱਸਟ ਨੂੰ 1,11,111 ਰੁਪਏ ਦਾ ਚੈੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਧਿਅਮ ਤੋਂ ਭੇਜਿਆ ਹੈ। ਉਨ੍ਹਾਂ ਨੇ ਮੰਗ ਵੀ ਕੀਤੀ ਹੈ ਕਿ ਵਿਸ਼ਵ ਹਿੰਦੂ ਪਰੀਸ਼ਦ ਪੁਰਾਣੇ ਚੰਦੇ ਦਾ ਲੇਖਾ-ਜੋਖਾ ਜਨਤਾ ਦੇ ਸਾਹਮਣੇ ਪੇਸ਼ ਕਰੇ।
ਦੱਸਣਯੋਗ ਹੈ ਕਿ ਰਾਮ ਮੰਦਰ ਦੇ ਨਿਰਮਾਣ ਲਈ ਦੋ ਦਿਨਾਂ ਵਿਚ 100 ਕਰੋੜ ਰੁਪਏ ਦਾਨ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਸ੍ਰੀਰਾਮ ਜਨਮਭੂਮੀ ਤੀਰਥ ਖੇਤਰ ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਨੇ ਮੀਡੀਆ ਨੂੰ ਇਸ ਬਾਬਤ ਜਾਣਕਾਰੀ ਦਿੰਦਿਆਂ ਕਿਹਾ ਕਿ ਇੰਨੀ ਵੱਡੀ ਰਾਸ਼ੀ ਦੋ ਦਿਨਾਂ ’ਚ ਇਕੱਠੀ ਕਰ ਲਈ ਗਈ ਹੈ। ਇਸ ਰਾਸ਼ੀ ’ਚ ਸਭ ਤੋਂ ਵੱਡਾ ਯੋਗਦਾਨ ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਜ਼ਿਲ੍ਹੇ ਤੋਂ ਸਾਬਕਾ ਵਿਧਾਇਕ ਸੁਰਿੰਦਰ ਬਹਾਦਰ ਸਿੰਘ ਦਾ ਰਿਹਾ ਹੈ। ਉਨ੍ਹਾਂ ਨੇ ਸ੍ਰੀਰਾਮ ਜਨਮਭੂਮੀ ਤੀਰਥ ਖੇਤਰ ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਨੂੰ 1,11,11,111 ਰੁਪਏ ਦਾ ਚੈੱਕ ਦਿੱਤਾ ਹੈ। ਦੱਸ ਦੇਈਏ ਕਿ ਅਯੁੱਧਿਆ ਵਿਚ ਰਾਮ ਮੰਦਰ ਨਿਰਮਾਣ ਲਈ ਚੱਲ ਰਹੇ ਅੰਦੋਲ ਵਿਚ ਵਿਸ਼ਵ ਹਿੰਦੂ ਪਰੀਸ਼ਦ ਸਭ ਤੋਂ ਅੱਗੇ ਰਹੀ ਹੈ।
ਕੋਵਿਡ-19 ਦਾ ਟੀਕਾ ਲੱਗਣ ਦੇ ਇਕ ਦਿਨ ਬਾਅਦ ਸਿਹਤ ਕਰਮੀ ਦੀ ਮੌਤ
NEXT STORY