ਐਂਟਰਟੇਨਮੈਂਟ ਡੈਸਕ : ਤੇਲੰਗਾਨਾ ਸਰਕਾਰ ਨੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੂੰ ਨੋਟਿਸ ਭੇਜਿਆ ਹੈ। ਤੇਲੰਗਾਨਾ ਸਰਕਾਰ ਦੇ ਅਧਿਕਾਰੀਆਂ ਨੇ ਸੰਗੀਤ ਸਮਾਰੋਹ ਦੇ ਆਯੋਜਕ ਨੂੰ ਨੋਟਿਸ ਜਾਰੀ ਕੀਤਾ ਹੈ। ਜਿਵੇਂ ਕਿ ਸਾਰਿਆਂ ਨੂੰ ਪਤਾ ਹੀ ਹੈ ਕਿ ਅੱਜ ਯਾਨੀਕਿ ਸ਼ੁੱਕਰਵਾਰ ਨੂੰ ਦਿਲਜੀਤ ਦਾ ਹੈਦਰਾਬਾਦ 'ਚ 'ਦਿਲ ਲੂਮਿਨਾਟੀ' ਸ਼ੋਅ ਹੋਣ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਕੁੱਲ੍ਹੜ ਪਿੱਜ਼ਾ ਕੱਪਲ ਨੂੰ ਸਕਿਓਰਿਟੀ ਮਿਲਣ ਮਗਰੋਂ ਹੋ ਗਿਆ ਵੱਡਾ ਕਾਂਡ
ਹੈਦਰਾਬਾਦ 'ਚ ਦਿਲਜੀਤ ਦੁਸਾਂਝ ਦੇ 'ਦਿਲ ਲੂਮਿਨਾਟੀ' ਸੰਗੀਤ ਸਮਾਰੋਹ ਤੋਂ ਪਹਿਲਾਂ ਤੇਲੰਗਾਨਾ ਅਧਿਕਾਰੀਆਂ ਨੇ ਉਨ੍ਹਾਂ ਨੂੰ ਇੱਕ ਨੋਟਿਸ ਭੇਜਿਆ, ਜਿਸ 'ਚ ਉਨ੍ਹਾਂ ਨੂੰ ਸ਼ਰਾਬ, ਨਸ਼ਿਆਂ ਜਾਂ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਨਾ ਗਾਉਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਇਹ ਨੋਟਿਸ ਚੰਡੀਗੜ੍ਹ ਦੇ ਇੱਕ ਵਸਨੀਕ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਦੀ ਵਕਾਲਤ ਕਰਨ ਵਾਲੀ ਸ਼ਿਕਾਇਤ ਤੋਂ ਬਾਅਦ ਆਇਆ ਹੈ। ਇਸ ਤੋਂ ਇਲਾਵਾ ਨੋਟਿਸ 'ਚ ਦਿਲਜੀਤ ਨੂੰ ਆਪਣੇ ਪ੍ਰਦਰਸ਼ਨ 'ਚ ਬੱਚਿਆਂ ਨੂੰ ਸ਼ਾਮਲ ਨਾ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ। ਤੇਲੰਗਾਨਾ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਕਮਿਸ਼ਨਰ ਕਾਂਥੀ ਵੇਸਲੇ ਨੇ ਪੁਸ਼ਟੀ ਕੀਤੀ ਹੈ ਕਿ ਦਿਲਜੀਤ ਅਤੇ ਇਵੈਂਟ ਆਯੋਜਕ ਦੋਵਾਂ ਨੂੰ ਚੇਤਾਵਨੀ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੋਸਾਂਝ ਦੀ ਹੈਦਰਾਬਾਦ 'ਚ ਧੱਕ, ਅੱਜ ਲਾਉਣਗੇ ਰੌਣਕਾਂ ਤੇ ਨਚਾਉਣਗੇ ਲੋਕਾਂ ਨੂੰ
ਦੱਸਣਯੋਗ ਹੈ ਕਿ ਪਿਛਲੇ ਮਹੀਨੇ ਦਿਲਜੀਤ ਵੱਲੋਂ ਨਵੀਂ ਦਿੱਲੀ 'ਚ ਇੱਕ ਲਾਈਵ ਸ਼ੋਅ 'ਚ ਸ਼ਰਾਬ, ਨਸ਼ਿਆਂ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਗਾਉਣ ਦੇ ਵੀਡੀਓ ਸਬੂਤਾਂ ਦਾ ਹਵਾਲਾ ਦਿੱਤਾ ਗਿਆ ਸੀ। ਦੂਜੇ ਪਾਸੇ ਗਾਇਕ ਹੈਦਰਾਬਾਦ ਪਹੁੰਚ ਗਿਆ ਹੈ ਅਤੇ ਉਨ੍ਹਾਂ ਨੇ ਇਤਿਹਾਸਕ ਚਾਰਮੀਨਾਰ, ਮੰਦਰ ਅਤੇ ਗੁਰਦੁਆਰੇ 'ਚ ਅਰਦਾਸ ਕਰਨ ਦੀਆਂ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਹਨ। ਹੈਦਰਾਬਾਦ 'ਚ ਦਿਲਜੀਤ ਦਾ ਸੰਗੀਤ ਸਮਾਰੋਹ ਉਨ੍ਹਾਂ ਦੇ 'ਦਿਲ ਲੂਮਿਨਾਟੀ' ਟੂਰ ਦਾ ਇੱਕ ਹਿੱਸਾ ਹੈ, ਜੋ ਕਿ ਭਾਰਤ ਦੇ ਕਈ ਸ਼ਹਿਰਾਂ 'ਚ ਆਯੋਜਿਤ ਕੀਤਾ ਗਿਆ ਹੈ। ਇਹ ਨੋਟਿਸ ਤੇਲੰਗਾਨਾ ਦੇ ਰੰਗਾਰੇਡੀ ਸ਼ਹਿਰ ਦੇ ਮਹਿਲਾ ਅਤੇ ਬਾਲ ਕਲਿਆਣ ਵਿਭਾਗ, ਅਪਾਹਜ ਅਤੇ ਸੀਨੀਅਰ ਸਿਟੀਜ਼ਨ ਕਲਿਆਣ ਵਿਭਾਗ ਦੇ ਜ਼ਿਲ੍ਹਾਂ ਭਲਾਈ ਅਫ਼ਸਰ ਵੱਲੋਂ ਜਾਰੀ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਦਿਲਜੀਤ ਦੋਸਾਂਝ ਦੀ ਹੈਦਰਾਬਾਦ 'ਚ ਧੱਕ, ਅੱਜ ਲਾਉਣਗੇ ਰੌਣਕਾਂ ਤੇ ਨਚਾਉਣਗੇ ਲੋਕਾਂ ਨੂੰ
NEXT STORY