ਨਵੀਂ ਦਿੱਲੀ- ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 18ਵੇਂ 'ਬ੍ਰਿਕਸ ਸਿਖਰ ਸੰਮੇਲਨ' 'ਚ ਹਿੱਸਾ ਲੈਣ ਲਈ ਨਵੀਂ ਦਿੱਲੀ ਪਹੁੰਚ ਚੁੱਕੇ ਹਨ। ਇਸੇ ਵਿਚਾਲੇ ਦੋਵਾਂ ਦੇਸ਼ਾਂ ਦੇ ਹਵਾਈ ਸਬੰਧਾਂ ਨੂੰ ਲੈ ਕੇ ਵੱਡਾ ਐਲਾਨ ਹੋਇਆ ਹੈ। 'ਚਾਈਨਾ ਸਾਊਦਰਨ ਏਅਰਲਾਈਨਜ਼' ਨੇ 6 ਸਾਲਾਂ ਦੀ ਮੁਅੱਤਲੀ ਤੋਂ ਬਾਅਦ 21 ਸਤੰਬਰ ਤੋਂ ਗੁਆਂਗਜ਼ੂ-ਨਵੀਂ ਦਿੱਲੀ ਰੂਟ 'ਤੇ ਆਪਣੀਆਂ ਸਿੱਧੀਆਂ ਯਾਤਰੀ ਉਡਾਣਾਂ ਦੁਬਾਰਾ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ।
ਏਅਰਲਾਈਨ ਅਨੁਸਾਰ, ਇਸ ਹਵਾਈ ਰੂਟ ਦੇ ਸ਼ੁਰੂ ਹੋਣ ਨਾਲ ਉਹ ਦੱਖਣੀ ਏਸ਼ੀਆ ਦੇ 8 ਰਾਊਂਡ-ਟ੍ਰਿਪ ਰੂਟਾਂ 'ਤੇ ਹਰ ਹਫ਼ਤੇ 100 ਤੋਂ ਵੱਧ ਫਲਾਈਟਾਂ ਉਡਾਏਗੀ। ਇਸ ਤੋਂ ਪਹਿਲਾਂ ਭਾਰਤ ਨੇ ਫ਼ਰਵਰੀ 2026 'ਚ ਹੀ ਨਵੀਂ ਦਿੱਲੀ-ਚੀਨ ਰੂਟ 'ਤੇ ਫਲਾਈਟਾਂ ਬਹਾਲ ਕਰ ਦਿੱਤੀਆਂ ਸੀ, ਜਦਕਿ ਇੰਡੀਗੋ ਨੇ ਮਾਰਚ 2026 'ਚ ਕੋਲਕਾਤਾ-ਸ਼ੰਘਾਈ, ਗੁਆਂਗਜ਼ੂ ਅਤੇ ਦਿੱਲੀ ਤੋਂ ਚੀਨ ਲਈ ਹਵਾਈ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਸੀ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਦਿੱਲੀ ਪਹੁੰਚੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ! 7 ਸਾਲਾਂ 'ਚ ਪਹਿਲੀ ਵਾਰ ਆਏ ਭਾਰਤ
ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦਾ 2020 ਦੇ ਗਲਵਾਨ ਵਿਵਾਦ ਤੋਂ ਬਾਅਦ ਇਹ ਪਹਿਲਾ ਭਾਰਤ ਦੌਰਾ ਹੈ। ਇਸ ਦੌਰੇ ਦੌਰਾਨ ਉਹ ਦੋ-ਦਿਨਾ ਬ੍ਰਿਕਸ ਸਿਖਰ ਸੰਮੇਲਨ 'ਚ ਹਿੱਸਾ ਲੈਣਗੇ, ਜਿਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼ੀ ਜਿਨਪਿੰਗ ਵਿਚਾਲੇ ਸ਼ਨੀਵਾਰ ਸ਼ਾਮ 5:45 ਵਜੇ ਅਹਿਮ ਦੁਵੱਲੀ ਬੈਠਕ ਵੀ ਹੋਵੇਗੀ। ਚੀਨੀ ਰਾਸ਼ਟਰਪਤੀ ਦੇ ਨਾਲ ਸੀਨੀਅਰ ਨੇਤਾ ਚਾਈ ਛੀ ਅਤੇ ਵਿਦੇਸ਼ ਮੰਤਰੀ ਵਾਂਗ ਯੀ ਸਣੇ ਉੱਚ-ਪੱਧਰੀ ਵਫ਼ਦ ਵੀ ਭਾਰਤ ਆਇਆ ਹੈ।
ਜ਼ਿਕਰਯੋਗ ਹੈ ਕਿ 2020 'ਚ ਗਲਵਾਨ 'ਚ ਹੋਏ ਵਿਵਾਦ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਸਬੰਧ ਬੇਹੱਦ ਤਣਾਅਪੂਰਨ ਹੋ ਗਏ ਸਨ, ਜਿਸ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਹਵਾਈ ਸੇਵਾਵਾਂ ਨੂੰ ਵੀ ਰੋਕ ਦਿੱਤਾ ਗਿਆ ਸੀ। ਇਸ ਘਟਨਾ ਦੇ ਕਰੀਬ 7 ਸਾਲਾਂ ਬਾਅਦ ਦੋਵੇਂ ਦੇਸ਼ ਸਬੰਧਾਂ ਨੂੰ ਮੁੜ ਲੀਹ 'ਤੇ ਲਿਆਉਣ ਦੀਆਂ ਕੋਸ਼ਿਸ਼ਾਂ 'ਚ ਜੁਟੇ ਹੋਏ ਹਨ ਤੇ ਫਲਾਈਟਾਂ ਨੂੰ ਮੁੜ ਸ਼ੁਰੂ ਕਰਨਾ ਇਸੇ ਦਿਸ਼ਾ ਵੱਲ ਇਕ ਵੱਡਾ ਕਦਮ ਹੈ।
ਇਹ ਵੀ ਪੜ੍ਹੋ- ਇਰਾਨ ਦਾ ਬਹਿਰੀਨ 'ਤੇ ਭਿਆਨਕ ਹਮਲਾ ! ਅਮਰੀਕੀ ਨੇਵੀ ਬੇਸ ਕਰ'ਤਾ ਤਬਾਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
PM ਮੋਦੀ ਨੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਾਲ ਕੀਤੀ ਗੱਲਬਾਤ
NEXT STORY