ਉਦੈਪੁਰ — ਰਾਜਸਥਾਨ 'ਚ ਭ੍ਰਿਸ਼ਟਾਚਾਰ ਰੋਕੂ ਬਿਊਰੋ ਨੇ ਅੱਜ ਬਾਂਸਵਾੜਾ ਜ਼ਿਲ੍ਹੇ ਦੇ ਸਾਬਲਾ ਬਲਾਕ 'ਚ ਅਜਮੇਰ ਬਿਜਲੀ ਵੰਡ ਨਿਗਮ ਲਿਮਟਿਡ ਦੇ ਸਹਾਇਕ ਇੰਸਪੈਕਟਰ ਰਾਜਿੰਦਰ ਕੁਮਾਰ ਸਾਂਵਰੀਆ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ - ਜੇਕਰ ਮੋਦੀ ਮੁੜ ਜਿੱਤੇ ਤਾਂ ਭਾਰਤ 'ਚ ਆ ਸਕਦੀ ਹੈ ਤਾਨਾਸ਼ਾਹੀ: ਖੜਗੇ
ਬਿਊਰੋ ਦੇ ਡਿਪਟੀ ਇੰਸਪੈਕਟਰ ਜਨਰਲ ਰਾਜਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਬਿਜਲੀ ਦੇ ਖੰਭੇ ਨੂੰ ਲਗਾਉਣ ਵਾਲੇ ਠੇਕੇਦਾਰ ਨਾਨੂਰਾਮ ਵੱਲੋਂ ਦਿੱਤੀ ਸ਼ਿਕਾਇਤ ਵਿੱਚ ਉਸ ਨੇ ਸਹਾਇਕ ਇੰਜਨੀਅਰ ਰਾਜਿੰਦਰ ਕੁਮਾਰ ਸਾਂਵਰੀਆ ਵੱਲੋਂ ਖੰਭੇ ਲਗਾਉਣ ਬਦਲੇ 85 ਹਜ਼ਾਰ ਰੁਪਏ ਕਮਿਸ਼ਨ ਦੀ ਰਕਮ ਦੀ ਮੰਗ ਕਰਨ ਦੀ ਸ਼ਿਕਾਇਤ ਕੀਤੀ ਸੀ। ਇਹ 50 ਹਜ਼ਾਰ ਰੁਪਏ ਦੀ ਰਕਮ ਅਦਾ ਕਰਨ ਲਈ ਸਹਾਇਕ ਇੰਜਨੀਅਰ ਅਤੇ ਠੇਕੇਦਾਰ ਵਿਚਕਾਰ ਫੈਸਲਾ ਹੋਇਆ।
ਇਹ ਵੀ ਪੜ੍ਹੋ - ਵਿਦਿਆਰਥਣ ਨੂੰ ਵਾਲਾਂ ਤੋਂ ਫੜ ਘਸੀਟਣ ਦੇ ਮਾਮਲੇ 'ਤੇ NHRC ਨੇ ਤੇਲੰਗਾਨਾ ਸਰਕਾਰ ਨੂੰ ਭੇਜਿਆ ਨੋਟਿਸ
ਸ਼ਿਕਾਇਤ ਦੀ ਪੁਸ਼ਟੀ ਕਰਨ ਤੋਂ ਬਾਅਦ ਬਿਊਰੋ ਦੀ ਟੀਮ ਨੇ ਸੋਮਵਾਰ ਨੂੰ ਜਾਲ ਵਿਛਾ ਕੇ ਦੋਸ਼ੀ ਸਹਾਇਕ ਇੰਜੀਨੀਅਰ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦਿਆਰਥਣ ਨੂੰ ਵਾਲਾਂ ਤੋਂ ਫੜ ਘਸੀਟਣ ਦੇ ਮਾਮਲੇ 'ਤੇ NHRC ਨੇ ਤੇਲੰਗਾਨਾ ਸਰਕਾਰ ਨੂੰ ਭੇਜਿਆ ਨੋਟਿਸ
NEXT STORY