ਸ਼ਿਲਾਂਗ (ਕਮਲ ਕਾਂਸਲ)— ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ 'ਚ ਕਰੀਬ 200 ਸਾਲ ਪਹਿਲਾਂ ਸਿੱਖ ਇੱਥੇ ਆ ਕੇ ਵੱਸੇ ਸਨ। ਭ੍ਰਿਸ਼ਟ ਨੇਤਾਵਾਂ ਅਤੇ ਭੂ-ਮਾਫੀਆ ਵਲੋਂ ਉਨ੍ਹਾਂ ਨੂੰ ਉਜਾੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਸਿੱਖਾਂ ਕੋਲ ਬਕਾਇਦਾ ਜ਼ਮੀਨ ਦਾ ਪੱਟਾ ਵੀ ਹੈ, ਜੋ ਉਨ੍ਹਾਂ ਨੂੰ ਉਸ ਵੇਲੇ ਦੇ ਜਨਜਾਤੀ ਸ਼ਾਸਕ ਨੇ ਦਿੱਤੀ ਸੀ। ਸਿੱਖ ਇੱਥੇ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਪੀ. ਐੱਮ. ਮੋਦੀ ਦੀ ਸਰਕਾਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਸੀ ਕਿ ਸਰਕਾਰ ਕਿਸੇ ਨਾਲ ਕੋਈ ਧੱਕਾ ਨਹੀਂ ਹੋਣ ਦੇਵੇਗੀ। ਉਨ੍ਹਾਂ ਨੂੰ ਉਜੜਨ ਨਹੀਂ ਦਿੱਤਾ ਜਾਵੇਗਾ।
ਓਧਰ ਸ਼ਿਲਾਂਗ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਨੇ ਕਿਹਾ ਕਿ ਹਾਲਾਤ ਅਜੇ ਵੀ ਤਣਾਅਪੂਰਨ ਹਨ, ਅਸੀਂ ਹਰ ਥਾਂ ਜਾ ਕੇ ਇਸ ਮਾਮਲੇ ਨੂੰ ਚੁੱਕ ਰਹੇ ਹਾਂ। ਅੱਜ ਅਸੀਂ ਭਾਜਪਾ ਪਾਰਟੀ ਦੇ ਕੌਮੀ ਸਕੱਤਰ ਤੁਰਣ ਚੁੱਘ ਨੂੰ ਮਿਲੇ। ਅਸੀਂ ਉਨ੍ਹਾਂ ਨੂੰ ਦੱਸਿਆ ਕਿ ਅਸੀਂ ਉੱਥੇ 200 ਸਾਲ ਤੋਂ ਰਹਿ ਰਹੇ ਹਾਂ ਪਰ ਸਾਨੂੰ ਸਾਡੇ ਹੱਕ ਨਹੀਂ ਮਿਲ ਰਹੇ। ਅਸੀਂ ਉੱਥੋਂ ਦੇ ਵਿਕਾਸ ਵਿਚ ਸਹਿਯੋਗ ਕਰ ਰਹੇ ਹਾਂ ਪਰ ਕੁਝ ਲੋਕ ਮਾਹੌਲ ਖਰਾਬ ਕਰ ਰਹੇ ਹਨ। ਕਾਨੂੰਨੀ ਰੂਪ ਨਾਲ ਸਭ ਕੁਝ ਸਾਡੇ ਹੱਕ ਵਿਚ ਹੈ ਪਰ ਸਾਨੂੰ ਉਜਾੜਨ ਦੀ ਸਾਜਿਸ਼ ਕੀਤੀ ਜਾ ਰਹੀ ਹੈ।
ਇਸ 'ਤੇ ਤਰੁਣ ਚੁੱਘ ਨੇ ਕਿਹਾ ਕਿ ਅਸੀਂ ਜਲਦ ਹੀ ਇਸ ਮਾਮਲੇ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਾਂਗੇ ਅਤੇ ਇਸ ਮਾਮਲੇ ਨੂੰ ਹੱਲ ਕੀਤਾ ਜਾਵੇਗਾ। ਸਿੱਖਾਂ ਨੂੰ ਉਜੜਨ ਨਹੀਂ ਦਿੱਤਾ ਜਾਵੇਗਾ। ਜੋ ਕਦਮ ਚੁੱਕਣੇ ਪਏ, ਉਹ ਚੁੱਕੇ ਜਾਣਗੇ। ਉਨ੍ਹਾਂ ਦੀ ਲੜਾਈ ਭਾਜਪਾ ਆਪਣੀ ਲੜਾਈ ਮੰਨ ਕੇ ਲੜੇਗੀ। ਗੁਰਜੀਤ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਕੇਂਦਰ ਸਰਕਾਰ ਵਲੋਂ ਮੇਘਾਲਿਆ 'ਚ ਵੱਸਦੇ ਸਿੱਖਾਂ ਨੂੰ ਉਜੜਨ ਤੋਂ ਬਚਾ ਲਿਆ ਜਾਵੇਗਾ। ਇੱਥੇ ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਮਹੀਨੇ ਇਕ ਵਫਦ ਸ਼ਿਲਾਂਗ ਵਿਖੇ ਭੇਜਿਆ ਸੀ। ਜਿਸ ਨੇ ਮੇਘਾਲਿਆ ਦੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰ ਕੇ ਮਾਮਲਾ ਹੱਲ ਕਰਨ ਦੀ ਅਪੀਲ ਕੀਤੀ ਸੀ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਵਫਦ ਮੈਂਬਰਾਂ ਨੇ ਸ਼ਿਲਾਂਗ ਦੇ ਸਿੱਖਾਂ ਨਾਲ ਮਿਲ ਕੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਮੇਸ਼ਾ ਉਨ੍ਹਾਂ ਨਾਲ ਖੜ੍ਹੀ ਹੈ।
ਆਸਾਮ 'ਚ ਬੰਗਲਾਦੇਸ਼ ਸਰਹੱਦ ਤੋਂ ਇਸ ਸਾਲ ਘੁਸਪੈਠ ਦੀ ਕੋਈ ਘਟਨਾ ਨਹੀਂ ਹੋਈ : ਸਰਕਾਰ
NEXT STORY