ਨਵੀਂ ਦਿੱਲੀ— ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ਼ਨੀਵਾਰ ਯਾਨੀ ਕਿ ਅੱਜ 16ਵੀਂ ਲੋਕ ਸਭਾ ਨੂੰ ਭੰਗ ਕਰ ਦਿੱਤਾ ਹੈ। ਹੁਣ 17ਵੀਂ ਲੋਕ ਸਭਾ ਦੇ ਗਠਨ ਦੀ ਤਿਆਰੀ ਸ਼ੁਰੂ ਹੋ ਗਈ ਹੈ। ਸੂਤਰਾਂ ਮੁਤਾਬਕ ਪੀ. ਐੱਮ. ਨਰਿੰਦਰ ਮੋਦੀ ਭਾਜਪਾ ਅਤੇ ਐੱਨ. ਡੀ. ਏ. ਦੇ ਨੇਤਾ ਚੁਣੇ ਜਾਣ ਤੋਂ ਬਾਅਦ ਅੱਜ ਸ਼ਾਮ 8 ਵਜੇ ਰਾਸ਼ਟਰਪਤੀ ਨੂੰ ਮਿਲ ਕੇ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਸਕਦੇ ਹਨ। ਰਾਸ਼ਟਰਪਤੀ ਭਵਨ ਵਲੋਂ ਜਾਰੀ ਜਾਣਕਾਰੀ ਮੁਤਾਬਕ ਰਾਸ਼ਟਰਪਤੀ ਨੇ ਲੋਕ ਸਭਾ ਭੰਗ ਕਰਨ ਦੀ ਅਪੀਲ ਵਾਲੀ ਸਲਾਹ 'ਤੇ ਹਸਤਾਖਰ ਕਰ ਦਿੱਤੇ ਹਨ। ਰਾਸ਼ਟਰਪਤੀ ਕੋਵਿੰਦ ਨੇ ਸੰਵਿਧਾਨ ਦੀ ਧਾਰਾ-85 ਦੇ ਕਲਾਜ (2) ਦੇ ਸਬ ਕਲਾਜ (ਬੀ) ਦੀ ਵਰਤੋਂ ਕਰਦੇ ਹੋਏ ਲੋਕ ਸਭਾ ਭੰਗ ਕੀਤੀ ਹੈ।
ਓਧਰ ਸੰਸਦ ਦੇ ਕੇਂਦਰੀ ਰੂਮ ਵਿਚ ਸ਼ਾਮ 5 ਵਜੇ ਰਾਜਗ ਦੇ ਨਵੇਂ ਚੁਣੇ ਸੰਸਦ ਮੈਂਬਰਾਂ ਦੀ ਬੈਠਕ ਵਿਚ ਮੋਦੀ ਨੂੰ ਰਸਮੀ ਰੂਪ ਨਾਲ ਨੇਤਾ ਚੁਣਿਆ ਜਾਵੇਗਾ। ਇਸ ਤੋਂ ਬਾਅਦ ਰਾਜਗ ਨੇਤਾ ਸ਼ਾਮ ਕਰੀਬ 7 ਵਜੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਰਾਤ 8 ਵਜੇ ਮੋਦੀ ਕੋਵਿੰਦ ਨਾਲ ਮਿਲ ਕੇ ਉਨ੍ਹਾਂ ਨੂੰ ਰਾਜਗ ਦਾ ਨੇਤਾ ਚੁਣੇ ਜਾਣ ਦੀ ਰਸਮੀ ਜਾਣਕਾਰੀ ਦੇਣਗੇ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਇਸ ਤੋਂ ਬਾਅਦ ਰਾਸ਼ਟਰਪਤੀ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਾਮਜ਼ਦ ਕਰਨਗੇ ਅਤੇ ਸਹੁੰ ਚੁੱਕਣ ਲਈ ਸੱਦਾ ਦੇਣਗੇ।
ਸੂਤਰਾਂ ਮੁਤਾਬਕ ਮੋਦੀ ਦੇ 30 ਮਈ ਨੂੰ ਨਵੀਂ ਕੈਬਨਿਟ ਨਾਲ ਸਹੁੰ ਚੁੱਕਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੁਪਹਿਰ ਕਰੀਬ ਸਾਢੇ 12 ਵਜੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ 17ਵੀਂ ਲੋਕ ਸਭਾ ਦੇ ਨਵੇਂ ਚੁਣੇ ਮੈਂਬਰਾਂ ਦੀ ਸੂਚੀ ਦੀ ਕਾਪੀ ਸੌਂਪੀ। ਚੋਣ ਨਤੀਜੇ ਆਉਣ ਤੋਂ ਬਾਅਦ ਸ਼ੁੱਕਰਵਾਰ ਯਾਨੀ ਕਿ ਕੱਲ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿਚ ਹੋਈ ਕੇਂਦਰੀ ਮੰਤਰੀ ਪਰੀਸ਼ਦ ਦੀ ਆਖਰੀ ਬੈਠਕ ਵਿਚ 16ਵੀਂ ਲੋਕ ਸਭਾ ਭੰਗ ਕਰਨ ਦੀ ਰਾਸ਼ਟਰਪਤੀ ਨੂੰ ਸਿਫਾਰਿਸ਼ ਕਰਨ ਦਾ ਪ੍ਰਸਤਾਵ ਪਾਸ ਕੀਤਾ ਗਿਆ ਸੀ। ਬੈਠਕ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਨੂੰ ਆਪਣਾ ਅਸਤੀਫਾ ਸੌਂਪਿਆ, ਜਿਸ ਨੂੰ ਕੋਵਿੰਦ ਨੇ ਮਨਜ਼ੂਰ ਕਰ ਲਿਆ ਸੀ ਅਤੇ ਮੋਦੀ ਨੂੰ ਉਦੋਂ ਤਕ ਪ੍ਰਧਾਨ ਮੰਤਰੀ ਦੇ ਰੂਪ ਵਿਚ ਕੰਮ ਕਰਨ ਨੂੰ ਕਿਹਾ ਸੀ।
ਮੋਦੀ ਨੇ PMO ਕਰਮੀਆਂ ਦੀ ਕੀਤੀ ਤਾਰੀਫ, ਕਿਹਾ- ਟੀਮ ਦੇ ਬਿਨਾਂ ਨਹੀਂ ਮਿਲਦਾ ਨਤੀਜਾ
NEXT STORY