ਜਾਲੌਨ (ਯੂ. ਐੱਨ. ਆਈ.) : ਉੱਤਰ ਪ੍ਰਦੇਸ਼ ਦੇ ਜਾਲੌਨ ਜ਼ਿਲ੍ਹੇ ਦੇ ਕੋਟਰਾ ਖੇਤਰ 'ਚ ਛੇੜਖਾਨੀ ਤੋਂ ਪ੍ਰੇਸ਼ਾਨ ਇਕ ਸਕੂਲੀ ਵਿਦਿਆਰਥਣ ਨੇ ਮੰਗਲਵਾਰ ਨੂੰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਸ ਸੂਤਰਾਂ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ’ਤੇ ਪੁਲਸ ਨੇ ਪਿੰਡ ਦੇ 2 ਨੌਜਵਾਨਾਂ ’ਤੇ ਛੇੜਖਾਨੀ ਅਤੇ ਖੁਦਕੁਸ਼ੀ ਲਈ ਉਕਸਾਉਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੋਸ਼ੀ ਫਰਾਰ ਹਨ।
ਇਹ ਵੀ ਪੜ੍ਹੋ : ਮੁਰਗੀਆਂ ਨੂੰ ਲੈ ਕੇ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, ਤੇਜ਼ਧਾਰ ਹਥਿਆਰ ਨਾਲ ਬਜ਼ੁਰਗ ਦਾ ਕਤਲ
ਪੀੜਤਾ ਦੇ ਪਿਤਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਸਕੂਲ ਜਾਂਦੇ ਸਮੇਂ ਪਿੰਡ ਦੇ ਪੁਸ਼ਪੇਂਦਰ ਅਤੇ ਦਯਾਸ਼ੰਕਰ ਨਾਂ ਦੇ ਨੌਜਵਾਨ ਉਨ੍ਹਾਂ ਦੀ ਬੇਟੀ ਦੀਕਸ਼ਾ (16) ਨੂੰ ਪ੍ਰੇਸ਼ਾਨ ਕਰਦੇ ਸਨ। ਇਸ ਦੀ ਸ਼ਿਕਾਇਤ ਕਈ ਵਾਰ ਦੋਵਾਂ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੀਤੀ ਪਰ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਉਲਟਾ ਉਨ੍ਹਾਂ ਨੂੰ ਧਮਕਾਇਆ ਸੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
CM ਮਾਨ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦੇ ਹੁਕਮ, '84 ਦੇ ਕਤਲੇਆਮ ਬਾਰੇ ਬੋਲੇ ਰਾਹੁਲ ਗਾਂਧੀ, ਪੜ੍ਹੋ TOP 10
NEXT STORY