ਕੋਪਲ : ਕਰਨਾਟਕ ਦੇ ਕੋਪਲ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਇੱਕ ਤੇਜ਼ ਰਫ਼ਤਾਰ ਟਰੱਕ ਸੜਕ 'ਤੇ ਡਿਵਾਈਡਰ ਨੂੰ ਤੋੜਦੇ ਹੋਏ ਸਾਹਮਣੇ ਤੋਂ ਆ ਰਹੀ ਇੱਕ ਵੈਨ ਨਾਲ ਟਕਰਾ ਗਿਆ। ਇਸ ਹਾਦਸੇ ਨਾਲ ਮੰਤਰਾਲਾਯਮ ਜਾ ਰਹੇ ਚਾਰ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਚਾਰ ਬੱਚਿਆਂ ਸਮੇਤ ਕਈ ਹੋਰ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ।
ਪੜ੍ਹੋ ਇਹ ਵੀ - ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਮੀਂਹ
ਪੁਲਸ ਅਨੁਸਾਰ, ਇਹ ਹਾਦਸਾ ਕੁਕਨੂਰ ਤਾਲੁਕ ਦੇ ਭਾਨਾਪੁਰ ਨੇੜੇ ਰਾਸ਼ਟਰੀ ਰਾਜਮਾਰਗ 'ਤੇ ਵਾਪਰਿਆ ਹੈ। ਹਾਦਸੇ ਦੇ ਸਾਰੇ ਪੀੜਤ ਹਵੇਰੀ ਜ਼ਿਲ੍ਹੇ ਦੇ ਰੱਤੀਹੱਲੀ ਤਾਲੁਕ ਦੇ ਕਬੂਰ ਪਿੰਡ ਦੇ ਵਸਨੀਕ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਉਹ ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਦੇ ਮੰਤਰਾਲਾਯਮ ਜਾ ਰਹੇ ਸਨ। ਪੁਲਸ ਦੇ ਅਨੁਸਾਰ, ਟਰੱਕ ਕਥਿਤ ਤੌਰ 'ਤੇ ਕੰਟਰੋਲ ਤੋਂ ਬਾਹਰ ਹੋ ਗਿਆ, ਡਿਵਾਈਡਰ ਪਾਰ ਕਰ ਗਿਆ ਅਤੇ ਸੜਕ ਦੇ ਦੂਜੇ ਪਾਸੇ ਚਲਾ ਗਿਆ, ਜਿੱਥੇ ਇਹ ਸਾਹਮਣੇ ਆ ਰਹੀ ਵੈਨ ਨਾਲ ਟਕਰਾ ਗਿਆ।
ਪੜ੍ਹੋ ਇਹ ਵੀ - Delhi Airport 'ਤੇ IndiGo ਦੀ flight 'ਚ ਮਚੀ ਹਾਹਾਕਾਰ, ਬਿਨਾਂ AC ਤੋਂ ਬੈਠੇ ਯਾਤਰੀ, ਹੋਏ ਪਸੀਨੋ ਪਸੀਨ
ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਪਛਾਣ ਕੇਂਚੰਮਾ ਬਾਲੇਕਾਈ (35), ਅੰਮ੍ਰਿਤਾ ਕੋਟਿਆਲ (25), ਰਮੇਸ਼ ਬੱਲਾਰੀ (45) ਅਤੇ ਪ੍ਰਵੀਨ (23) ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਹਾਦਸੇ ਵਿੱਚ ਵੈਨ ਵਿੱਚ ਸਵਾਰ ਕਈ ਹੋਰ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚ ਚਾਰ ਬੱਚੇ ਵੀ ਸ਼ਾਮਲ ਹਨ। ਜ਼ਖਮੀਆਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸਾਰਿਆਂ ਨੂੰ ਕੋਪਲ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਕਿਹਾ ਕਿ ਉਨ੍ਹਾਂ ਨੇ ਹਾਦਸੇ ਵਾਲੀ ਥਾਂ ਦਾ ਮੁਆਇਨਾ ਕੀਤਾ ਅਤੇ ਕੁਕਨੂਰ ਪੁਲਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ।
ਪੜ੍ਹੋ ਇਹ ਵੀ - ਹੁਣ ਨਹੀਂ ਵਿਕਣਗੀਆਂ ਨਕਲੀ ਦਵਾਈਆਂ ! QR ਕੋਡ ਲਗਾਉਣ ਦੀ ਤਿਆਰੀ 'ਚ ਸਰਕਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਫਿਰ ਆਈ ਨਵੀਂ ਆਫ਼ਤ, ਰਸੋਈ ਗੈਸ ’ਤੇ ਵੀ ਮੰਡਰਾਇਆ ਸੰਕਟ, ਜਾਣੋ ਆਮ ਆਦਮੀ ’ਤੇ ਕੀ ਹੋਵੇਗਾ ਅਸਰ
NEXT STORY