ਨਵੀਂ ਦਿੱਲੀ : ਉੱਤਰੀ ਦਿੱਲੀ ਦੇ ਸ਼ਾਹਬਾਦ ਡੇਅਰੀ ਖੇਤਰ ਵਿੱਚ ਕਥਿਤ ਤੌਰ 'ਤੇ ਪਟਾਕੇ ਚਲਾਉਣ ਨੂੰ ਲੈ ਕੇ ਹੋਏ ਵਿਵਾਦ ਵਿਚ ਇਕ ਵਿਅਕਤੀ ਦੀ ਕੁੱਟਮਾਰ ਕੀਤੀ ਅਤੇ ਫਿਰ ਚਾਕੂ ਮਾਰ ਉਸ ਦਾ ਕਤਲ ਕਰ ਦਿੱਤਾ। ਇਸ ਵਾਰਦਾਤ ਨੂੰ ਅੰਜ਼ਾਮ ਦੇਣ ਦੇ ਦੋਸ਼ ਵਿੱਚ 3 ਲੋਕਾਂ ਨੂੰ ਮੰਗਲਵਾਰ ਤੜਕੇ ਗ੍ਰਿਫ਼ਤਾਰ ਕੀਤਾ ਗਿਆ। ਇਸ ਘਟਨਾ ਦੀ ਜਾਣਕਾਰੀ ਪੁਲਸ ਨੇ ਦਿੱਤੀ ਹੈ, ਜਿਸ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਗਈ।
ਪੜ੍ਹੋ ਇਹ ਵੀ : 10 ਸਾਲ ਛੋਟੇ ਮੁੰਡੇ ਦੇ ਪਿਆਰ 'ਚ ਹੈਵਾਨ ਬਣੀ Teacher! ਵਿਆਹ ਨਾ ਕਰਵਾਉਣ 'ਤੇ ਕੀਤਾ ਅਗਵਾ, ਫਿਰ...
ਪੁਲਸ ਨੇ ਕਿਹਾ ਕਿ ਦੋਸ਼ੀਆਂ ਦੀ ਪਛਾਣ ਧੀਰਜ (24), ਆਕਾਸ਼ ਉਰਫ਼ ਬਾਬਾ (24) ਅਤੇ ਤਰੁਣ (22) ਵਜੋਂ ਹੋਈ ਹੈ। ਇਸ ਮਾਮਲੇ ਦਾ ਚੌਥਾ ਦੋਸ਼ੀ ਅਜੈ ਉਰਫ਼ ਅਲੀ ਅਜੇ ਫ਼ਰਾਰ ਹੈ। ਇਹ ਘਟਨਾ 21 ਅਕਤੂਬਰ ਨੂੰ ਦੁਪਹਿਰ 12:20 ਵਜੇ ਦੇ ਕਰੀਬ ਦੱਸੀ ਗਈ ਹੈ। ਪੁਲਸ ਦੀ ਇੱਕ ਟੀਮ ਮੌਕੇ 'ਤੇ ਪਹੁੰਚੀ ਅਤੇ ਪੀੜਤ ਨੂੰ ਸੜਕ 'ਤੇ ਪਿਆ ਹੋਇਆ ਪਾਇਆ, ਜਿਸਦੀ ਛਾਤੀ ਦੇ ਸੱਜੇ ਪਾਸੇ ਚਾਕੂ ਦੇ ਜ਼ਖ਼ਮ ਸਨ। ਪੁਲਸ ਨੇ ਦੱਸਿਆ ਕਿ ਇੱਕ ਦੋਸ਼ੀ, ਜਿਸਦੀ ਪਛਾਣ ਧੀਰਜ ਵਜੋਂ ਹੋਈ ਹੈ, ਜੋ ਕਿ ਸ਼ਾਹਬਾਦ ਡੇਅਰੀ ਦਾ ਰਹਿਣ ਵਾਲਾ ਹੈ, ਘਟਨਾ ਤੋਂ ਬਾਅਦ ਭੱਜ ਗਿਆ ਸੀ।
ਪੜ੍ਹੋ ਇਹ ਵੀ : ਹੱਦੋ ਪਾਰ ਹੋਏ ਸੋਨੇ-ਚਾਂਦੀ ਦੇ ਰੇਟ, 1.31 ਲੱਖ ਰੁਪਏ ਹੋਈ ਅੱਜ ਦੀ ਕੀਮਤ, ਜਾਣੋ ਚਾਂਦੀ ਦਾ ਭਾਅ
ਡਿਪਟੀ ਕਮਿਸ਼ਨਰ ਆਫ਼ ਪੁਲਸ (ਆਊਟਰ ਨੌਰਥ) ਹਰੇਸ਼ਵਰ ਸਵਾਮੀ ਨੇ ਕਿਹਾ, "ਮ੍ਰਿਤਕ ਦੀ ਪਛਾਣ ਦਿਲੀਪ ਉਰਫ਼ ਸੀਤਾੰਬਰ ਪ੍ਰਸਾਦ ਵਜੋਂ ਹੋਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦਿਲੀਪ 'ਤੇ ਤਿੰਨ-ਚਾਰ ਲੋਕਾਂ ਨੇ ਹਮਲਾ ਕੀਤਾ ਸੀ ਅਤੇ ਫਿਰ ਉਨ੍ਹਾਂ ਵਿੱਚੋਂ ਇੱਕ ਨੇ ਉਸ ਦੇ ਘਰ ਦੇ ਬਾਹਰ ਚਾਕੂ ਮਾਰ ਦਿੱਤਾ। ਕੁੱਟਮਾਰ ਦੌਰਾਨ ਉਸ ਦੇ (ਪੀੜਤ) ਭਰਾਵਾਂ, ਦੀਪਕ ਅਤੇ ਸੰਦੀਪ 'ਤੇ ਵੀ ਹਮਲਾ ਕੀਤਾ ਗਿਆ।" ਦੀਪਕ ਦੀ ਸ਼ਿਕਾਇਤ ਦੇ ਆਧਾਰ 'ਤੇ ਆਈਪੀਸੀ ਦੀ ਧਾਰਾ 103 (1) ਅਤੇ 3 (5) ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਕਰਨੀ ਸ਼ੁਰੂ ਕੀਤੀ ਗਈ।
ਪੜ੍ਹੋ ਇਹ ਵੀ : ਖੇਡ ਜਗਤ ਤੋਂ ਬੁਰੀ ਖ਼ਬਰ : 3 ਕ੍ਰਿਕਟਰਾਂ ਦੀ ਮੌਤ, ਸੀਰੀਜ਼ ਹੋਈ ਰੱਦ
ਜਾਂਚ ਦੌਰਾਨ ਗਵਾਹਾਂ ਦੇ ਬਿਆਨ ਦਰਜ ਕੀਤੇ ਗਏ ਅਤੇ ਨੇੜਲੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਗਈ। ਬਾਅਦ ਵਿੱਚ ਪੁਲਸ ਨੇ ਇੱਕ ਘੰਟੇ ਦੇ ਅੰਦਰ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਦੱਸਿਆ ਕਿ ਦੋਸ਼ੀ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰਦੇ ਹਨ। ਧੀਰਜ ਜਹਾਂਗੀਰਪੁਰੀ ਵਿੱਚ ਇੱਕ ਈ-ਕਾਮਰਸ ਕਰਿਆਨੇ ਦੀ ਇਕਾਈ ਵਿੱਚ ਕੰਮ ਕਰਦਾ ਹੈ, ਆਕਾਸ਼ ਬਵਾਨਾ ਵਿੱਚ ਇੱਕ ਭਾਂਡਿਆਂ ਦੀ ਫੈਕਟਰੀ ਵਿੱਚ ਕੰਮ ਕਰਦਾ ਹੈ ਅਤੇ ਤਰੁਣ ਰਿਠਾਲਾ ਵਿੱਚ ਇੱਕ ਕੋਰੀਅਰ ਸੇਵਾ ਵਿੱਚ ਕੰਮ ਕਰਦਾ ਹੈ। ਪੁਲਸ ਨੇ ਕਿਹਾ ਕਿ ਫਰਾਰ ਸਹਿ-ਮੁਲਜ਼ਮ ਅਜੈ ਉਰਫ਼ ਅਲੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ : ਪੰਜਾਬ ਸਣੇ ਕਈ ਸੂਬਿਆਂ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ
ਸਾਲ 2026 ਦੌਰਾਨ ਇਨ੍ਹਾਂ ਰਾਸ਼ੀ ਦੇ ਲੋਕਾਂ ਦੀ ਚਮਕੇਗੀ ਕਿਸਮਤ, ਮਸ਼ੀਨ ਨਾਲ ਗਿਣਨਗੇ ਨੋਟ! ਬਾਬਾ ਵੇਂਗਾ ਨੇ ਕਰ 'ਤੀ ਭਵਿੱਖਬਾਣੀ
NEXT STORY