ਨਵੀਂ ਦਿੱਲੀ— ਦੀਵਾਲੀ ਦਾ ਤਿਉਹਾਰ ਆਉਣ ਵਾਲਾ ਹੈ ਅਤੇ ਜੇਕਰ ਤੁਸੀਂ ਪਟਾਕੇ ਚਲਾਉਣ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਤੁਹਾਨੂੰ ਮਹਿੰਗਾ ਪੈ ਸਕਦਾ ਹੈ। ਦਰਅਸਲ ਵਾਤਾਵਰਣ ਸੁਰੱਖਿਆ ਕਾਨੂੰਨ ਤਹਿਤ ਪ੍ਰਦੂਸ਼ਣ ਫੈਲਾਉਣ ਵਾਲਿਆਂ ਨੂੰ 7 ਸਾਲ ਦੀ ਜੇਲ ਅਤੇ 10 ਕਰੋੜ ਰੁਪਏ ਦਾ ਜੁਰਮਾਨਾ ਲੱਗ ਸਕਦਾ ਹੈ। ਦਰਅਸਲ ਪਟਾਕੇ ਚਲਾਉਣ ਨਾਲ ਹਵਾ ਦੂਸ਼ਿਤ ਹੁੰਦੀ ਹੈ।
ਹਵਾ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ ਵਾਤਾਵਰਣ ਸੁਰੱਖਿਆ ਐਕਟ ਅਤੇ ਹਵਾ ਪ੍ਰਦੂਸ਼ਣ ਕੰਟਰੋਲ ਐਕਟ ਬਣਾਏ ਗਏ ਹਨ। ਇਸ ਦੇ ਨਾਲ ਹੀ ਪ੍ਰਦੂਸ਼ਣ ਕੰਟਰੋਲ ਬੋਰਡ, ਸਾਰੇ ਸੂਬਿਆਂ 'ਚ ਸੂਬਾ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਨੂੰ ਹਵਾ ਪ੍ਰਦੂਸ਼ਣ ਰੋਕਣ ਲਈ ਹੁਕਮ ਦੇਣ ਅਤੇ ਕਾਰਵਾਈ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।
ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਉੱਪ ਪ੍ਰਧਾਨ ਅਤੇ ਸੀਨੀਅਰ ਵਕੀਲ ਜਤਿੰਦਰ ਮੋਹਨ ਸ਼ਰਮਾ ਅਤੇ ਵਕੀਲ ਕਾਲਿਕਾ ਪ੍ਰਸਾਦ ਦਾ ਕਹਿਣਾ ਹੈ ਕਿ ਐੱਨ. ਜੀ. ਟੀ. ਨੂੰ ਪ੍ਰਦੂਸ਼ਣ ਫੈਲਾਉਣ ਵਾਲੇ ਵਿਅਕਤੀ ਨੂੰ 3 ਸਾਲ ਤਕ ਦੀ ਸਜ਼ਾ ਸੁਣਾਉਣ ਅਤੇ ਉਸ 'ਤੇ 10 ਕਰੋੜ ਰੁਪਏ ਦਾ ਜੁਰਮਾਨਾ ਲਾਉਣ ਦਾ ਅਧਿਕਾਰ ਹੈ।
ਮਨੀ ਲਾਂਡਰਿੰਗ ਕੇਸ : ਕਾਂਗਰਸ ਨੇਤਾ ਸ਼ਿਵ ਕੁਮਾਰ ਨੂੰ ਦਿੱਲੀ ਹਾਈ ਕੋਰਟ ਤੋਂ ਮਿਲੀ ਜ਼ਮਾਨਤ
NEXT STORY