ਅਲਾਪੁਝਾ (ਕੇਰਲ) : ਦੀਵਾਲੀ ਦੇ ਜਸ਼ਨਾਂ ਦੌਰਾਨ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਇਥੇ ਇਕ ਮੰਦਰ ਵਿਚ ਵੱਡੀ ਗਿਣਤੀ ਵਿਚ ਪੁਲਸ ਤਾਇਨਾਤ ਕੀਤੀ ਗਈ ਸੀ। ਇਸ ਦੌਰਾਨ 2 ਪੁਲਸ ਮੁਲਾਜ਼ਮਾਂ 'ਤੇ ਕਥਿਤ ਤੌਰ 'ਤੇ ਹਮਲਾ ਕਰਨ ਦੇ ਦੋਸ਼ ਵਿਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਪੁਲਸ ਨੇ ਮੰਗਲਵਾਰ ਨੂੰ ਦਿੱਤੀ।
ਪੜ੍ਹੋ ਇਹ ਵੀ : ਹੱਦੋ ਪਾਰ ਹੋਏ ਸੋਨੇ-ਚਾਂਦੀ ਦੇ ਰੇਟ, 1.31 ਲੱਖ ਰੁਪਏ ਹੋਈ ਅੱਜ ਦੀ ਕੀਮਤ, ਜਾਣੋ ਚਾਂਦੀ ਦਾ ਭਾਅ
ਪੁਲਸ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਲੋਕ ਸੇਵਕਾਂ ਨੂੰ ਉਹਨਾਂ ਦੇ ਫ਼ਰਜ਼ ਨਿਭਾਉਣ ਤੋਂ ਰੋਕਣ ਲਈ ਹਿੰਸਾ ਦੀ ਵਰਤੋਂ ਕਰਨ ਦੇ ਦੋਸ਼ ਵਿਚ ਭਾਰਤੀ ਦੰਡ ਸੰਹਿਤਾ ਦੇ ਤਹਿਤ ਇਕ ਮਾਮਲਾ ਦਰਜ ਕੀਤਾ ਗਿਆ ਹੈ। ਕੁਥਿਆਥੋਡ ਪੁਲਸ ਸਟੇਸ਼ਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਰਾਤ 10 ਵਜੇ ਦੇ ਕਰੀਬ ਵਾਪਰੀ, ਜਦੋਂ ਦੋ ਪੁਲਸ ਅਧਿਕਾਰੀਆਂ ਨੇ ਕਥਿਤ ਤੌਰ 'ਤੇ ਕੁਝ ਸ਼ਰਾਬੀ ਨੌਜਵਾਨਾਂ ਨੂੰ ਮੰਦਰ ਵਿੱਚ ਹੰਗਾਮਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ।
ਪੜ੍ਹੋ ਇਹ ਵੀ : ਪੰਜਾਬ ਸਣੇ ਕਈ ਸੂਬਿਆਂ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੇ ਇਸ ਦੌਰਾਨ ਪੁਲਸ ਅਧਿਕਾਰੀਆਂ ਦੀ ਕੁੱਟਮਾਰ ਕੀਤੀ। ਅਧਿਕਾਰੀ ਨੇ ਦੱਸਿਆ ਕਿ ਬਾਅਦ ਵਿੱਚ ਹੋਰ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਦੋਸ਼ੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਹਮਲੇ ਵਿੱਚ ਪੁਲਸ ਮੁਲਾਜ਼ਮਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਹੁਣ ਉਹ ਠੀਕ ਹੋ ਰਹੇ ਹਨ।
ਪੜ੍ਹੋ ਇਹ ਵੀ : 10 ਸਾਲ ਛੋਟੇ ਮੁੰਡੇ ਦੇ ਪਿਆਰ 'ਚ ਹੈਵਾਨ ਬਣੀ Teacher! ਵਿਆਹ ਨਾ ਕਰਵਾਉਣ 'ਤੇ ਕੀਤਾ ਅਗਵਾ, ਫਿਰ...
Bihar Election ਤੋਂ ਪਹਿਲਾਂ ਮੁਸ਼ਕਲਾਂ 'ਚ ਤੇਜ ਪ੍ਰਤਾਪ, FIR ਹੋਈ ਦਰਜ, ਜਾਣੋ ਪੂਰਾ ਮਾਮਲਾ
NEXT STORY