ਨਵੀਂ ਦਿੱਲੀ— ਮਨੀ ਲਾਂਡਰਿੰਗ ਕੇਸ 'ਚ ਹਿਰਾਸਤ 'ਚ ਲਏ ਗਏ ਕਾਂਗਰਸ ਨੇਤਾ ਡੀ.ਕੇ. ਸ਼ਿਵ ਕੁਮਾਰ ਨੂੰ ਤਿਹਾੜ ਜੇਲ ਭੇਜ ਦਿੱਤਾ ਗਿਆ ਹੈ। ਡੀ.ਕੇ. ਸ਼ਿਵ ਕੁਮਾਰ ਇਲਾਜ ਲਈ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਭਰਤੀ ਸਨ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਅੱਜ ਯਾਨੀ ਵੀਰਵਾਰ ਨੂੰ ਡੀ.ਕੇ. ਸ਼ਿਵ ਕੁਮਾਰ ਨੂੰ ਤਿਹਾੜ ਜੇਲ ਭੇਜ ਦਿੱਤਾ ਗਿਆ ਹੈ। ਸਾਬਕਾ ਗ੍ਰਹਿ ਮੰਤਰੀ ਪੀ. ਚਿਦਾਂਬਰਮ ਨੂੰ ਵੀ ਤਿਹਾੜ 'ਚ ਹੀ ਨਿਆਇਕ ਹਿਰਾਸਤ 'ਚ ਰੱਖਿਆ ਗਿਆ ਹੈ। ਸ਼ਿਵ ਕੁਮਾਰ ਨੂੰ ਤਿਹਾੜ ਜੇਲ ਨੰਬਰ 7 ਦੇ ਵਾਰਡ ਨੰਬਰ 2 'ਚ ਰੱਖਿਆ ਗਿਆ ਹੈ। ਇਸੇ ਜੇਲ ਕੰਪਲੈਕਸ 'ਚ ਸਾਬਕਾ ਕੇਂਦਰੀ ਮੰਤਰੀ ਪੀ. ਚਿਦਾਂਬਰਮ ਵੀ ਬੰਦ ਹਨ। ਚਿਦਾਂਬਰਮ 'ਤੇ ਆਈ.ਐੱਨ.ਐਕਸ. ਮੀਡੀਆ ਮਾਮਲੇ 'ਚ ਮਨੀ ਲਾਂਡਰਿੰਗ ਦਾ ਦੋਸ਼ ਹੈ।
ਇਸ ਤੋਂ ਪਹਿਲਾਂ 17 ਸਤੰਬਰ ਨੂੰ ਦਿੱਲੀ ਦੀ ਇਕ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ 'ਚ ਕਰਨਾਟਕ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸ ਨੇਤਾ ਡੀ.ਕੇ. ਸ਼ਿਵ ਕੁਮਾਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਸੀ। ਜੱਜ ਨੇ ਈ.ਡੀ. ਨੂੰ ਕਿਹਾ ਕਿ ਉਹ ਸ਼ਿਵ ਕੁਮਾਰ ਨੂੰ ਡਾਕਟਰ ਕੋਲ ਲੈ ਜਾਵੇ, ਉਨ੍ਹਾਂ ਦੀ ਸਿਹਤ ਦਾ ਖਿਆਲ ਰੱਖੇ ਅਤੇ ਫਿਰ ਉਨ੍ਹਾਂ ਤੋਂ ਪੁੱਛ-ਗਿੱਛ ਕਰੇ। ਇਸ ਤੋਂ ਬਾਅਦ ਉਨ੍ਹਾਂ ਨੂੰ ਰਾਮ ਮਨੋਹਰ ਲੋਹੀਆ ਹਸਪਤਾਲ ਲਿਜਾਇਆ ਗਿਆ ਸੀ। ਈ.ਡੀ. ਨੇ ਉਨ੍ਹਾਂ ਦੀ 5 ਦਿਨ ਦੀ ਹਿਰਾਸਤ ਮੰਗੀ ਸੀ। ਇਸ ਦਾ ਵਿਰੋਧ ਕਰਦੇ ਹੋਏ ਸ਼ਿਵ ਕੁਮਾਰ ਦੇ ਵਕੀਲ ਅਭਿਸ਼ੇਕ ਮਨੂੰ ਸਿੰਘਵੀ ਨੇ ਦਲੀਲ ਦਿੱਤੀ ਕਿ ਉਨ੍ਹਾਂ ਦੇ ਮੁਵਕਿਲ ਹਾਈ ਬਲੱਡ ਪ੍ਰੈਸ਼ਰ ਸਮੇਤ ਗੰਭੀਰ ਬੀਮਾਰੀਆਂ ਨਾਲ ਪੀੜਤ ਹਨ। ਈ.ਡੀ. ਨੇ ਮਨੀ ਲਾਂਡਰਿੰਗ ਦੇ ਇਕ ਮਾਮਲੇ 'ਚ ਸ਼ਿਵ ਕੁਮਾਰ ਤੋਂ 4 ਦਿਨਾਂ ਤੱਕ ਪੁੱਛ-ਗਿੱਛ ਕਰਨ ਤੋਂ ਬਾਅਦ ਉਨ੍ਹਾਂ ਨੂੰ 3 ਸਤੰਬਰ ਨੂੰ ਗ੍ਰਿਫਤਾਰ ਕੀਤਾ ਸੀ।
ਸੀ. ਬੀ. ਆਈ. ਅਦਾਲਤ 'ਚ ਹੁੱਡਾ ਖਿਲਾਫ ਚੱਲ ਰਹੇ ਦੋਵਾਂ ਮਾਮਲਿਆਂ ਦੀ ਇਕੱਠੀ ਹੋਈ ਸੁਣਵਾਈ
NEXT STORY