ਹਮੀਰਪੁਰ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਮਾਂ ਵਲੋਂ ਇਕ ਡਾਕਟਰ ਖ਼ਿਲਾਫ਼ ਲਗਾਏ ਗਏ ਗਲਤ ਰਵੱਈਏ ਦੇ ਦੋਸ਼ਾਂ ਦੀ ਜਾਂਚ ਲਈ ਇਕ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸ਼ਿਕਾਇਤ ਅਨੁਸਾਰ, ਮੁੱਖ ਮੰਤਰੀ ਦੀ ਮਾਂ ਆਪਣੇ 2 ਰਿਸ਼ਤੇਦਾਰਾਂ ਨਾਲ 9 ਅਪ੍ਰੈਲ ਨੂੰ ਨਾਦੌਨ ਸਿਵਲ ਹਸਪਤਾਲ ਗਈ ਸੀ, ਜਿੱਥੇ ਡਿਊਟੀ 'ਤੇ ਮੌਜੂਦ ਡਾਕਟਰ ਨੇ ਉਨ੍ਹਾਂ ਨਾਲ ਠੀਕ ਨਾਲ ਰਵੱਈਆ ਨਹੀਂ ਕੀਤਾ।
ਇਕ ਅਧਿਕਾਰੀ ਨੇ ਦੱਸਿਆ ਕਿ ਡਾਕਟਰ ਤੋਂ ਜਵਾਬ ਮੰਗਿਆ ਗਿਆ, ਜਿਸ 'ਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਜ਼ੁਰਗ ਮਰੀਜ਼ ਦੀ ਪਛਾਣ ਦੀ ਜਾਣਕਾਰੀ ਨਹੀਂ ਹੈ। ਡਾਕਟਰ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਨੇ ਮਰੀਜ਼ ਨਾਲ ਗਏ ਪਰਿਵਾਰ ਦੇ ਮੈਂਬਰਾਂ ਨੂੰ ਸਿਰਫ਼ ਮਾਸਕ ਪਹਿਨਣ ਲਈ ਕਿਹਾ ਸੀ। ਹਮੀਰਪੁਰ ਦੇ ਮੁੱਖ ਮੈਡੀਕਲ ਅਧਿਕਾਰੀ ਆਰ.ਕੇ. ਅਗਨੀਹੋਤਰੀ ਨੇ ਕਿਹਾ ਕਿ ਡਾਕਟਰ ਦੇ ਜਵਾਬ ਤੋਂ ਬਾਅਦ ਇਕ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਜਲਦ ਹੀ ਇਕ ਰਿਪੋਰਟ ਸੌਂਪੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਇਹ ਯਕੀਨੀ ਕੀਤਾ ਜਾਵੇਗਾ ਕਿ ਮਰੀਜ਼ਾਂ ਨੂੰ ਹਸਪਤਾਲਾਂ 'ਚ ਕਿਸੇ ਤਰ੍ਹਾਂ ਦੀ ਅਸਹੂਲਤ ਦਾ ਸਾਹਮਣਾ ਨਾ ਕਰਨਾ ਪਵੇ।
ਪਹਿਲਵਾਨਾਂ ਦੇ ਸਮਰਥਨ 'ਚ ਜੰਤਰ-ਮੰਤਰ ਪਹੁੰਚੀ ਪ੍ਰਿਯੰਕਾ, ਕਿਹਾ- ਇਨ੍ਹਾਂ ਦਾ ਸ਼ੋਸ਼ਣ ਹਰ ਇਕ ਔਰਤ ਦਾ ਅਪਮਾਨ
NEXT STORY