ਬੈਂਗਲੁਰੂ (ਭਾਸ਼ਾ)- ਕਰਨਾਟਕ ਦੇ ਚਿਤਰਦੁਰਗ ਜ਼ਿਲ੍ਹੇ ਦੇ ਇਕ ਸਰਕਾਰੀ ਹਸਪਤਾਲ ਦੇ ਆਪਰੇਸ਼ਨ ਥੀਏਟਰ ਦੇ ਅੰਦਰ ਵਿਆਹ ਤੋਂ ਪਹਿਲਾਂ 'ਫੋਟੋ ਸ਼ੂਟ' (ਪ੍ਰੀ-ਵੈਡਿੰਗ ਸ਼ੂਟ) ਕਰਵਾਉਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਇਕ ਡਾਕਟਰ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਭਰਮਸਾਗਰ ਇਲਾਕੇ ਦੇ ਜ਼ਿਲ੍ਹਾ ਹਸਪਤਾਲ 'ਚ ਠੇਕੇ 'ਤੇ ਸੇਵਾ ਕਰ ਰਹੇ ਡਾਕਟਰ ਦੀ ਮੈਡੀਕਲ ਪ੍ਰਕਿਰਿਆ 'ਤੇ ਆਧਾਰਿਤ ਫੋਟੋਸ਼ੂਟ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਸੀ।
ਇਹ ਵੀ ਪੜ੍ਹੋ : ਜੰਮੂ ਕਸ਼ਮੀਰ ਨਾਲ ਸੰਬੰਧਤ ਤਿੰਨ ਮਹੱਤਵਪੂਰਨ ਬਿੱਲਾਂ ਨੂੰ ਮਿਲੀ ਸੰਸਦ ਦੀ ਮਨਜ਼ੂਰੀ
ਕਰਨਾਟਕ ਦੇ ਸਿਹਤ ਮੰਤਰੀ ਦਿਨੇਸ਼ ਗੁੰਡੂ ਰਾਓ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਕਿਹਾ ਕਿ ਚਿਤਰਦੁਰਗ ਦੇ ਭਰਮਸਾਗਰ ਸਰਕਾਰੀ ਹਸਪਤਾਲ ਦੇ ਆਪਰੇਸ਼ਨ ਥੀਏਟਰ 'ਚ ਵਿਆਹ ਤੋਂ ਪਹਿਲਾਂ ਫੋਟੋਸ਼ੂਟ ਕਰਵਾਉਣ ਵਾਲੇ ਡਾਕਟਰ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ,“ਮੈਂ ਪਹਿਲਾਂ ਹੀ ਸਬੰਧਤ ਡਾਕਟਰਾਂ ਅਤੇ ਸਟਾਫ਼ ਨੂੰ ਸਾਵਧਾਨ ਰਹਿਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸਰਕਾਰੀ ਹਸਪਤਾਲਾਂ ਵਿਚ ਅਜਿਹਾ ਦੁਰਵਿਹਾਰ ਨਾ ਹੋਵੇ।” ਮੰਤਰੀ ਨੇ ਕਿਹਾ ਕਿ ਸਾਰਿਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਸਰਕਾਰ ਆਮ ਲੋਕਾਂ ਦੀ ਸਿਹਤ ਦਾ ਖਿਆਲ ਰੱਖਣ ਲਈ ਅਜਿਹੀਆਂ ਮੈਡੀਕਲ ਸਹੂਲਤਾਂ ਪ੍ਰਦਾਨ ਕਰਦੀ ਹੈ। ਵੀਡੀਓ 'ਚ ਡਾਕਟਰ ਨੂੰ ਮਰੀਜ਼ ਦੀ 'ਸਰਜਰੀ' ਕਰਦੇ ਹੋਏ ਦੇਖਿਆ ਜਾ ਸਕਦਾ ਹੈ, ਜਦਕਿ ਉਸ ਦਾ ਸਾਥੀ ਉਸ ਦੀ ਮਦਦ ਕਰ ਰਿਹਾ ਹੈ। ਵੀਡੀਓ ਦੇ ਅੰਤ ਵਿਚ ਮਰੀਜ਼ ਦੇ ਰੂਪ ਵਿਚ ਜਿਸ ਵਿਅਕਤੀ ਦਾ ਆਪਰੇਸ਼ਨ ਕੀਤਾ ਗਿਆ ਸੀ, ਉਹ 'ਪੋਸਟ-ਆਪ੍ਰੇਸ਼ਨ' ਬੈਠਾ ਦਿਖਾਈ ਦੇ ਰਿਹਾ ਹੈ। ਵੀਡੀਓ 'ਚ ਕੈਮਰੇ ਅਤੇ ਲਾਈਟਾਂ ਦੇ ਨਾਲ-ਨਾਲ ਲੋਕ ਪ੍ਰੀ-ਵੈਡਿੰਗ ਸ਼ੂਟ ਲਈ ਆਪਰੇਸ਼ਨ ਥੀਏਟਰ 'ਚ ਮੌਜੂਦ ਦਿਖਾਈ ਦੇ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੜਕ 'ਤੇ ਦੌੜਦੇ ਹੀ ਚਾਰਜ ਹੋ ਜਾਣਗੇ ਇਲੈਕਟ੍ਰਿਕ ਵਾਹਨ! ਭਾਰਤ ਦੇ ਇਸ ਰਾਜ 'ਚ ਸ਼ੁਰੂ ਹੋ ਰਿਹਾ ਚਾਰਜਿੰਗ ਸਿਸਟਮ
NEXT STORY