ਨਵੀਂ ਦਿੱਲੀ— ਕੋਰੋਨਾ ਵਾਇਰਸ ਨਾਲ ਲੜਾਈ ਲੜ ਰਹੇ ਕੁਝ ਡਾਕਟਰਾਂ ਦੇ ਇਕ ਗਰੁੱਪ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੇ ਗਏ ਇਸ ਵੀਡੀਓ ਨੂੰ ਰਾਜਸਥਾਨ ਦੇ ਭੀਲਵਾੜਾ ਦਾ ਦੱਸਿਆ ਜਾ ਰਿਹਾ ਹੈ। ਜਿਸ ਦੀ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਇਲਾਜ਼ ਕਰ ਡਾਕਟਰਾਂ ਦੀ ਇਕ ਟੀਮ ਨੇ ਬਣਾਇਆ ਹੈ। ਡਾਕਟਰ ਦਿਨ-ਰਾਤ ਮਿਹਨਤ ਕਰ ਕੋਰੋਨਾ ਦੇ ਮਰੀਜ਼ਾਂ ਇਲਾਜ਼ ਕਰਨ 'ਚ ਲੱਗੇ ਹੋਏ ਹਨ। ਇਸ ਵੀਡੀਓ 'ਚ ਕੁਝ 6-7 ਡਾਕਟਰਾਂ ਦਾ ਇਕ ਗਰੁੱਪ ਹੈ ਜੋ ਕਿ 'ਛੋੜੋ ਕੱਲ ਦੀ ਬਾਤੇਂ, ਕੱਲ ਦੀ ਬਾਤ ਪੁਰਾਣੀ' ਗਾਉਂਦੇ ਹੋਏ ਨਜ਼ਰ ਆ ਰਹੇ ਹਨ।
ਡਾਕਟਰਾਂ ਦੀ ਇਸ ਵੀਡੀਓ ਨੂੰ ਕਈ ਲੋਕਾਂ ਨੇ ਸ਼ੇਅਰ ਕੀਤਾ ਹੈ ਤੇ ਉਸਦੇ ਬਹਾਦੁਰੀ ਨੂੰ ਸਲਾਮ ਵੀ ਕਰ ਰਹੇ ਹਨ। ਕੋਰੋਨਾ ਵਾਇਰਸ ਦੀ ਵਜ੍ਹਾ ਨਾਲ ਇਕ ਪਾਸੇ ਪੂਰਾ ਦੇਸ਼ ਲਾਕਡਾਊਨ ਹੈ ਤਾਂ ਦੂਜੇ ਪਾਸੇ ਦੇਸ਼ ਦੇ ਡਾਕਟਰ ਉਨ੍ਹਾਂ ਮਰੀਜ਼ਾਂ ਦਾ ਇਲਾਜ਼ ਕਰਨ 'ਚ ਲੱਗੇ ਹੋਏ ਹਨ। ਜਿਨ੍ਹਾਂ 'ਚ ਕੋਰੋਨਾ ਵਾਇਰਸ ਪਾਇਆ ਗਿਆ ਹੈ। ਰੋਹਿਤ ਕੁਮਾਰ ਸਿੰਘ ਨੇ ਟਵਿੱਟਰ 'ਤੇ ਇਸ ਵੀਡੀਓ ਨੂੰ ਸ਼ੇਅਰ ਕੀਤਾ ਹੈ। ਜਿਸ 'ਚ ਉਨ੍ਹਾਂ ਨੇ ਡਾਕਟਰਾਂ ਦੇ ਨਾਂ ਵੀ ਲਿਖੇ ਹਨ।
ਜੇਕਰ ਸਰਕਾਰ ਹਾਂ ਕਰੇ, ਪ੍ਰਵਾਸੀਆਂ ਨੂੰ ਦਿੱਲੀ, ਮੁੰਬਈ ਤੋਂ ਪਟਨਾ ਛੱਡ ਆਵਾਂਗੇ : ਸਪਾਈਸ ਜੈੱਟ
NEXT STORY