ਰਾਏਪੁਰ- ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ 'ਚ ਘਰੇਲੂ ਝਗੜੇ ਨੂੰ ਲੈ ਕੇ ਇਕ ਵਿਅਕਤੀ ਨੇ ਲਾਇਸੈਂਸੀ ਪਿਸਤੌਲ ਨਾਲ ਗੋਲੀ ਮਾਰ ਕੇ 2 ਸਾਲੀਆਂ ਦਾ ਕਤਲ ਕਰ ਦਿੱਤਾ। ਪੁਲਸ ਦੇ ਇਕ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਮੰਗਲਵਾਰ ਰਾਤ ਨੂੰ ਪੰਡਰੀ ਥਾਣਾ ਖੇਤਰ ਦੇ ਮੋਵਾ ਖੇਤਰ 'ਚ ਵਾਪਰੀ, ਜਿਸ ਤੋਂ ਬਾਅਦ ਦੋਸ਼ੀ ਜਤਿੰਦਰ ਵਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਣਕਾਰੀ ਅਨੁਸਾਰ ਵਰਮਾ ਦਾ ਆਪਣੀ ਪਤਨੀ ਖਿਲੇਸ਼ਵਰੀ ਨਾਲ ਘਰੇਲੂ ਮੁੱਦਿਆਂ ਨੂੰ ਲੈ ਕੇ ਹਮੇਸ਼ਾ ਝਗੜਾ ਹੁੰਦਾ ਰਹਿੰਦਾ ਸੀ। ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਨੂੰ ਝਗੜੇ ਤੋਂ ਬਾਅਦ ਉਸ ਦੀ ਪਤਨੀ ਆਪਣੇ ਬੱਚਿਆਂ ਨਾਲ ਪੇਕੇ ਚਲੀ ਗਈ।
ਉਨ੍ਹਾਂ ਦੱਸਿਆ ਕਿ ਬਾਅਦ 'ਚ ਰਾਤ 9.30 ਵਜੇ, ਵਰਮਾ ਆਪਣੀ ਲਾਇਸੈਂਸੀ ਪਿਸਤੌਲ ਲੈ ਕੇ ਮੋਵਾ ਬਾਜ਼ਾਰ ਕੋਲ ਸਥਿਤ ਆਪਣੇ ਸਹੁਰੇ ਪਹੁੰਚਿਆ ਅਤੇ ਆਪਣੇ ਬੱਚਿਆਂ ਨੂੰ ਮਿਲਣ ਜਿੱਦ ਕਰਨ ਲੱਗਾ। ਅਧਿਕਾਰੀ ਨੇ ਦੱਸਿਆ ਕਿ ਇਸ ਕਹਾਸੁਣੀ ਦੌਰਾਨ ਉਸ ਦੀ ਸਾਲੀ ਗੀਤਾਂਜਲੀ ਵਰਮਾ (26) ਅਤੇ ਦੁਰਗੇਸ਼ਵਰੀ ਵਰਮਾ (24) ਬਾਹਰ ਆਈਆਂ ਅਤੇ ਉਸ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਦਖ਼ਲ ਤੋਂ ਗੁੱਸੇ ਵਰਮਾ ਨੇ ਗੋਲੀਆਂ ਚਲਾ ਦਿੱਤੀਆਂ। ਅਧਿਕਾਰੀ ਨੇ ਦੱਸਿਆ ਕਿ ਗੀਤਾਂਜਲੀ ਦੇ ਮੱਥੇ 'ਚ ਗੋਲੀ ਲੱਗਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਦੁਰਗੇਸ਼ਵਰੀ ਦੀ ਪਿੱਠ 'ਚ ਗੋਲੀ ਲੱਗੀ ਅਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਵੀ ਮੌਤ ਗਈ। ਘਟਨਾ ਤੋਂ ਬਾਅਦ ਦੋਸ਼ੀ ਪੁਲਸ ਥਾਣੇ ਪਹੁੰਚਿਆ ਅਤੇ ਸਰੰਡ ਕਰ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਜਪਾ ਵਰਕਰਾਂ ਨੇ ਚੋਣ ਜਿੱਤ ਮਗਰੋਂ ਕੋਲਕਾਤਾ 'ਚ ਮੀਟ ਦੀਆਂ ਦੁਕਾਨਾਂ ਨੂੰ ਬੁਲਡੋਜ਼ਰ ਨਾਲ ਢਾਹਿਆ: ਤ੍ਰਿਣਮੂਲ
NEXT STORY