ਮਹਾਰਾਜਗੰਜ : ਉੱਤਰ ਪ੍ਰਦੇਸ਼ ਦੇ ਮਹਾਰਾਜਗੰਜ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇਕ ਅਜਿਹੀ ਘਟਨਾ ਵਾਪਰੀ, ਜਿਸ ਨੂੰ ਸੁਣ ਤੁਹਾਡੇ ਹੋਸ਼ ਉੱਡ ਜਾਣਗੇ। ਇਥੇ ਰਹਿ ਰਹੀ ਇੱਕ ਔਰਤ ਨੇ ਆਪਣੇ ਬੀਮਾਰੀ ਪਤੀ ਤੋਂ ਪਰੇਸ਼ਾਨ ਹੋ ਕੇ ਉਸ ਨੂੰ ਘਰ ਦੇ ਅੰਦਰ ਬੰਦ ਕਰ ਦਿੱਤਾ ਅਤੇ ਬਾਹਰੋ ਤਾਲਾ ਲੱਗਾ ਦਿੱਤੀ। ਇਸ ਤੋਂ ਬਾਅਦ ਉਸ ਨੇ ਘਰ ਨੂੰ ਅੱਗ ਲਗਾ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਈ। ਇਸ ਘਟਨਾ ਦੀ ਜਾਣਕਾਰੀ ਪੁਲਸ ਨੇ ਦਿੱਤੀ। ਇਸ ਘਟਨਾ ਨਾਲ ਪਤੀ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ - ਕੁੱਝ ਸਮੇਂ 'ਚ ਲੱਗੇਗਾ ਸਾਲ ਦਾ ਪਹਿਲਾਂ ਚੰਦਰ ਗ੍ਰਹਿਣ, 11 ਘੰਟੇ ਬੰਦ ਰਹੇਗਾ ਅਯੁੱਧਿਆ ਦਾ ਰਾਮ ਮੰਦਰ
ਪੁਲਸ ਅਨੁਸਾਰ ਇਹ ਘਟਨਾ ਜ਼ਿਲ੍ਹੇ ਦੇ ਸ਼ਿਆਮਦੇਵੜਾ ਪੁਲਸ ਸਟੇਸ਼ਨ ਖੇਤਰ ਦੇ ਅਧੀਨ ਆਉਂਦੇ ਬਸਪਰ ਕੋਠੀ ਟੋਲਾ ਪਿਪਰਾ ਪਿੰਡ ਵਿੱਚ ਵਾਪਰੀ ਹੈ। ਇਸ ਘਟਨਾ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਘਟਨਾ ਦੇ ਸਮੇਂ ਔਰਤ ਦਾ ਪਤੀ ਘਰ ਦੇ ਅੰਦਰ ਸੁੱਤਾ ਪਿਆ ਸੀ। ਪੁਲਸ ਨੇ ਦੱਸਿਆ ਕਿ ਬੀਮਾਰ ਹੋਣ ਕਾਰਨ ਵਿਅਕਤੀ ਸੁੱਤਾ ਪਿਆ ਸੀ। ਇਸ ਮੌਕੇ ਦਾ ਫ਼ਾਇਦਾ ਚੁੱਕਦੇ ਹੋਏ ਉਸ ਨੇ ਘਰ ਨੂੰ ਘਗ ਲੱਗਾ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਈ। ਅੱਗ ਦੀ ਲਪੇਟ ਵਿਚ ਆਉਣ ਕਾਰਨ ਰਾਮਪਤ ਦੀ ਮੌਤ ਹੋ ਗਈ। ਪੁਲਸ ਨੇ ਰਾਮਪਤ ਦਾ ਸੜਿਆ ਹੋਇਆ ਸਰੀਰ ਘਰ ਵਿਚੋਂ ਬਰਾਮਦ ਕਰ ਲਿਆ। ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ, ਜਦੋਂ ਘਰ ਵਿੱਚੋਂ ਧੂੰਆਂ ਉੱਠਦਾ ਦੇਖ ਕੇ ਪਿੰਡ ਵਾਸੀਆਂ ਨੂੰ ਕੁਝ ਅਣਸੁਖਾਵਾਂ ਹੋਣ ਦਾ ਸ਼ੱਕ ਹੋਇਆ। ਉਨ੍ਹਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ।
ਇਹ ਵੀ ਪੜ੍ਹੋ - ਵਿਸ਼ਵ ਪ੍ਰਸਿੱਧ ਜੋਤਸ਼ੀ ਦੀ ਡਰਾਉਣੀ ਭਵਿੱਖਬਾਣੀ: ਅਗਲੇ ਕਈ ਸਾਲਾਂ ’ਚ ਹੋਰ ਜੰਗਾਂ ਦਾ ਕਰਨਾ ਪਵੇਗਾ ਸਾਹਮਣਾ!
ਪੁਲਸ ਦੀ ਇੱਕ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਦਰਵਾਜ਼ਾ ਖੋਲ੍ਹਿਆ ਤਾਂ ਅੰਦਰ ਰਾਮਪਤ ਦੀ ਸੜੀ ਹੋਈ ਲਾਸ਼ ਬਰਾਮਦ ਹੋਈ। ਪਿੰਡ ਵਾਸੀਆਂ ਦੇ ਅਨੁਸਾਰ, ਰਾਮਪਤ (65) ਅਤੇ ਸੁਮਿਤਰਾ (60) ਵਿਚਕਾਰ ਪਹਿਲਾਂ ਹੀ ਝਗੜਾ ਚੱਲ ਰਿਹਾ ਸੀ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀ ਔਰਤ ਪਹਿਲਾਂ ਵੀ ਆਪਣੇ ਪਤੀ ਨੂੰ ਮਾਰਨ ਦੀ ਕੋਸ਼ਿਸ਼ ਕਰ ਚੁੱਕੀ ਹੈ। ਸ਼ਿਆਮਦੇਵੜਾ ਪੁਲਸ ਸਟੇਸ਼ਨ ਦੇ ਇੰਚਾਰਜ ਅਭਿਸ਼ੇਕ ਸਿੰਘ ਨੇ ਕਿਹਾ ਕਿ ਦੋਸ਼ੀ ਸੁਮਿਤਰਾ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਦੋਸ਼ੀ ਔਰਤ ਨੂੰ ਫੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਪੁਲਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ - ਪਿਓ ਦੀ ਲਾਇਸੈਂਸੀ ਪਿਸਤੌਲ ਨਾਲ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮਰਨ ਤੋਂ ਪਹਿਲਾਂ ਜੋ ਕੀਤਾ ਸੁਣ ਉੱਡਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN
NEXT STORY