ਮੁੰਬਈ (ਭਾਸ਼ਾ)- ਬੰਬੇ ਹਾਈ ਕੋਰਟ ਨੇ ਬੁੱਧਵਾਰ ਨੂੰ ਅਕਸ਼ੈ ਕੁਮਾਰ ਅਤੇ ਅਰਸ਼ਦ ਵਾਰਸੀ ਦੀ ਫਿਲਮ ‘ਜੌਲੀ ਐੱਲ. ਐੱਲ. ਬੀ. 3’ ਖਿਲਾਫ ਦਾਇਰ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ, ਜਿਸ ’ਚ ਜੱਜਾਂ ਅਤੇ ਵਕੀਲਾਂ ਦਾ ਮਜ਼ਾਕ ਉਡਾਉਣ ਦਾ ਦੋਸ਼ ਲਾਇਆ ਗਿਆ ਸੀ।
ਇਹ ਵੀ ਪੜ੍ਹੋ: ਬਾਲੀਵੁੱਡ ਤੋਂ ਸੰਸਦ ਮੈਂਬਰ, ਤੇ ਹੁਣ CM ਬਣੇਗੀ ਕੰਗਨਾ ਰਣੌਤ ! ਦੇ ਦਿੱਤਾ ਵੱਡਾ ਬਿਆਨ
ਹਾਈ ਕੋਰਟ ਨੇ ਕਿਹਾ ਕਿ ਅਦਾਲਤ ਇਸ ਤਰ੍ਹਾਂ ਦੇ ਮਜ਼ਾਕ ਦੀ ਆਦੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਾਡੀ ਚਿੰਤਾ ਨਾ ਕਰੋ। ਵਕੀਲ ਚੰਦਰਕਾਂਤ ਗਾਇਕਵਾੜ ਰਾਹੀਂ ‘ਐਸੋਸੀਏਸ਼ਨ ਫਾਰ ਏਡਿੰਗ ਜਸਟਿਸ’ ਵੱਲੋਂ ਦਾਇਰ ਪਟੀਸ਼ਨ ’ਚ ਫਿਲਮ ਦੀ ਰਿਲੀਜ਼ ’ਤੇ ਰੋਕ ਲਾਉਣ ਅਤੇ ‘ਭਾਈ ਵਕੀਲ ਹੈ’ ਗੀਤ ਨੂੰ ਹਟਾਉਣ ਦੀ ਮੰਗ ਕੀਤੀ ਗਈ ਸੀ, ਜਿਸ ਬਾਰੇ ਦਾਅਵਾ ਕੀਤਾ ਗਿਆ ਸੀ ਕਿ ਇਹ ਕਾਨੂੰਨੀ ਪੇਸ਼ੇ ਲਈ ਅਪਮਾਨਜਨਕ ਹੈ।
ਇਹ ਵੀ ਪੜ੍ਹੋ: ਪਹਿਲਾਂ ਕੀਤੀ ਰੇਕੀ, ਫਿਰ ਚਲਾ'ਤੀਆਂ ਗੋਲ਼ੀਆਂ, ਦਿਸ਼ਾ ਪਟਾਨੀ ਦੇ ਘਰ 'ਤੇ ਫਾਇਰਿੰਗ ਦੀ CCTV ਫੁਟੇਜ ਆਈ ਸਾਹਮਣੇ
ਪਟੀਸ਼ਨਰ ਦੇ ਵਕੀਲ ਦੀਪੇਸ਼ ਸਿਰੋਯਾ ਨੇ ਕਿਹਾ ਕਿ ਫਿਲਮ ਅਤੇ ਗੀਤ ’ਚ ਨਾ ਸਿਰਫ਼ ਵਕੀਲਾਂ ਦਾ ਸਗੋਂ ਜੱਜਾਂ ਦਾ ਵੀ ਮਜ਼ਾਕ ਉਡਾਇਆ ਗਿਆ ਹੈ ਕਿਉਂਕਿ ਇਕ ਦ੍ਰਿਸ਼ ’ਚ ਜੱਜਾਂ ਨੂੰ ‘ਮਾਮੂ’ ਕਿਹਾ ਗਿਆ ਹੈ, ਜੋ ਕਿ ਨਿਆਪਾਲਿਕਾ ਲਈ ਇਕ ਅਪਮਾਨਜਨਕ ਸ਼ਬਦ ਹੈ।
ਇਹ ਵੀ ਪੜ੍ਹੋ: ਘਰ 'ਤੇ Firing ਕਰਨ ਵਾਲੇ ਮੁਲਜ਼ਮਾਂ ਦਾ ਹੋਇਆ ਐਨਕਾਊਂਟਰ ਤਾਂ ਖ਼ੁਸ਼ ਹੋਈ ਦਿਸ਼ਾ ਪਟਾਨੀ! ਚਿਹਰੇ 'ਤੇ ਦਿਖੀ ਸਮਾਈਲ
ਚੀਫ਼ ਜਸਟਿਸ ਚੰਦਰਸ਼ੇਖਰ ਅਤੇ ਜਸਟਿਸ ਗੌਤਮ ਅੰਖਰ ਦੇ ਬੈਂਚ ਨੇ ਕਿਹਾ ਕਿ ਉਨ੍ਹਾਂ ਨੂੰ ਕੋਈ ਚਿੰਤਾ ਨਹੀਂ ਹੈ। ਪਟੀਸ਼ਨ ਖਾਰਜ ਕਰਦੇ ਹੋਏ ਅਦਾਲਤ ਨੇ ਕਿਹਾ, "ਸਾਡਾ ਪਹਿਲੇ ਦਿਨ ਤੋਂ ਹੀ ਮਜ਼ਾਕ ਉਡਾਇਆ ਜਾ ਰਿਹਾ ਹੈ। ਸਾਡੀ ਚਿੰਤਾ ਨਾ ਕਰੋ।" ਫਿਲਮ ਨਿਰਮਾਤਾਵਾਂ ਨੇ ਬੈਂਚ ਨੂੰ ਦੱਸਿਆ ਕਿ ਫਿਲਮ ਵਿਰੁੱਧ ਇਲਾਹਾਬਾਦ ਹਾਈ ਕੋਰਟ ਵਿੱਚ ਵੀ ਇਸੇ ਤਰ੍ਹਾਂ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ, ਪਰ ਇਸਨੂੰ ਖਾਰਜ ਕਰ ਦਿੱਤਾ ਗਿਆ ਹੈ। ਇਹ ਫਿਲਮ 19 ਸਤੰਬਰ ਨੂੰ ਰਿਲੀਜ਼ ਹੋਣ ਵਾਲੀ ਹੈ।
ਇਹ ਵੀ ਪੜ੍ਹੋ: ਹਵਾ ਵਿਚਾਲੇ ਹੋਣ ਲੱਗੀ ਸੀ ਟਰੰਪ ਦੇ ਜਹਾਜ਼ ਦੀ ਟੱਕਰ ! ਵਾਲ-ਵਾਲ ਬਚੀ ਜਾਨ, ਏਜੰਸੀਆਂ ਅਲਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਥੇਰਾਨ ਟ੍ਰੈਕਿੰਗ ਰੂਟ ਨੇੜੇ ਮਿਲੀ ਲਾਪਤਾ ਜਲ ਸੈਨਾ ਅਧਿਕਾਰੀ ਦੀ ਲਾਸ਼
NEXT STORY