ਰਾਮਨਗਰ- ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੇ ਸ਼ਨੀਵਾਰ ਨੂੰ ਲੋਕਾਂ ਨੂੰ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣਾਂ 'ਚ ਇਸਤੇਮਾਲ ਕੀਤੇ ਗਏ ਸ਼ਬਦਾਂ ਦੇ ਬਹਿਕਾਵੇ ਵਿਚ ਨਾ ਆਉਣ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਬਦਲਾਅ ਲਈ ਵੋਟ ਪਾਉਣ। ਉੱਤਰਾਖੰਡ ਦੇ ਰਾਮਨਗਰ ਵਿਚ ਇਕ ਚੋਣ ਜਨ ਸਭਾ ਨੂੰ ਸੰਬੋਧਿਤ ਕਰਦਿਆਂ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਚੋਣਾਂ ਅਸਲ ਮੁੱਦਿਆਂ 'ਤੇ ਲੜੀਆਂ ਜਾਣੀਆਂ ਚਾਹੀਦੀਆਂ ਹਨ, ਨਾ ਕਿ ਖੋਖਲੀ ਬਿਆਨਬਾਜ਼ੀ ਦੇ ਆਧਾਰ 'ਤੇ।
ਇਹ ਵੀ ਪੜ੍ਹੋ- 18 ਸਾਲਾਂ ਤੋਂ ਸਾਊਦੀ ਅਰਬ ਦੀ ਜੇਲ੍ਹ 'ਚ ਬੰਦ ਭਾਰਤੀ, ਰਿਹਾਈ ਲਈ ਇਕੱਠੇ ਕੀਤੇ ਗਏ 34 ਕਰੋੜ ਰੁਪਏ
ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਮੋਦੀ ਜੀ ਵਲੋਂ ਆਪਣੇ ਚੋਣਾਵੀ ਭਾਸ਼ਣਾਂ ਵਿਚ ਇਸਤੇਮਾਲ ਕੀਤੇ ਗਏ ਸ਼ਬਦਾਂ ਦੇ ਬਹਿਕਾਵੇ 'ਚ ਨਾ ਆਓ। ਆਪਣੀ ਵੋਟ ਪਾਉਣ ਤੋਂ ਪਹਿਲਾਂ ਤੁਹਾਨੂੰ ਈਮਾਨਦਾਰੀ ਨਾਲ ਖ਼ੁਦ ਨੂੰ ਪੁੱਛਣਾ ਚਾਹੀਦਾ ਹੈ ਕਿ ਕੀ ਮੋਦੀ ਸਰਕਾਰ ਦੇ 10 ਸਾਲ ਦੇ ਕਾਰਜਕਾਲ ਵਿਚ ਅਸਲ 'ਚ ਤੁਹਾਡੀ ਜ਼ਿੰਦਗੀ ਵਿਚ ਕੋਈ ਸਕਾਰਾਤਮਕ ਬਦਲਾਅ ਆਇਆ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਵੱਧਦੀ ਬੇਰੁਜ਼ਗਾਰੀ, ਬੇਕਾਬੂ ਹੋ ਰਹੀ ਮਹਿੰਗਾਈ ਅਤੇ ਪ੍ਰਸ਼ਨ ਪੱਤਰ ਲੀਕ ਘਪਲੇ ਲੋਕਾਂ ਦੀ ਜ਼ਿੰਦਗੀ ਦੀ ਸੱਚਾਈ ਹੈ ਅਤੇ ਇਨ੍ਹਾਂ ਲਈ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਜ਼ਿੰਮੇਵਾਰ ਹੈ ਕਿਉਂਕਿ ਉਹ ਪਿਛਲੇ 10 ਸਾਲਾਂ ਤੋਂ ਸੱਤਾ ਵਿਚ ਹੈ।
ਇਹ ਵੀ ਪੜ੍ਹੋ- ਸਕੂਲ ਬੱਸ ਹਾਦਸੇ ਦੀ ਵੀਡੀਓ ਆਈ ਸਾਹਮਣੇ, ਡਰਾਈਵਰ ਦੀ ਗਲਤੀ ਨੇ ਖੋਹ ਲਈਆਂ 6 ਮਾਸੂਮ ਬੱਚੀਆਂ ਦੀਆਂ ਜਾਨਾਂ
ਮੋਦੀ ਸਰਕਾਰ 'ਤੇ ਆਪਣਾ ਕੋਈ ਵੀ ਵਾਅਦਾ ਪੂਰਾ ਨਾ ਕਰਨ ਦਾ ਦੋਸ਼ ਲਾਉਂਦਿਆਂ ਪ੍ਰਿਯੰਕਾ ਗਾਂਧੀ ਨੇ ਲੋਕਾਂ ਨੂੰ ਯਾਦ ਦਿਵਾਇਆ ਕਿ ਨੌਜਵਾਨਾਂ ਨੂੰ ਦੋ ਕਰੋੜ ਨੌਕਰੀਆਂ ਦੇਣ ਅਤੇ ਹਰੇਕ ਨਾਗਰਿਕ ਦੇ ਬੈਂਕ ਖਾਤੇ 'ਚ 15 ਲੱਖ ਰੁਪਏ ਜਮ੍ਹਾ ਕਰਵਾਉਣ ਵਰਗੇ ਵਾਅਦੇ ਅਧੂਰੇ ਹਨ। ਉਨ੍ਹਾਂ ਭਾਜਪਾ 'ਤੇ ਵੋਟਾਂ ਲਈ ਧਰਮ ਦੀ ਵਰਤੋਂ ਕਰਨ ਦਾ ਦੋਸ਼ ਵੀ ਲਾਇਆ। ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਸ ਸੂਬੇ ਨੂੰ ਦੇਵਭੂਮੀ ਵੀ ਕਿਹਾ ਸੀ।
ਇਹ ਵੀ ਪੜ੍ਹੋ- 60 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਿਆ 6 ਸਾਲ ਦਾ ਬੱਚਾ, ਬਚਾਅ ਮੁਹਿੰਮ 'ਚ ਜੁੱਟੀਆਂ ਟੀਮਾਂ
ਕਾਂਗਰਸ ਨੇ ਚੋਣਾਂ ਜਿੱਤੀਆਂ ਅਤੇ ਜਦੋਂ ਕੁਝ ਮਹੀਨਿਆਂ ਬਾਅਦ ਆਫ਼ਤ ਆਈ ਤਾਂ ਮੋਦੀ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਰਾਹਤ ਵਜੋਂ ਇਕ ਪੈਸਾ ਵੀ ਨਹੀਂ ਦਿੱਤਾ। ਸੂਬਾ ਸਰਕਾਰ ਨੇ ਆਪਣੇ ਸਰੋਤਾਂ ਤੋਂ ਸਾਰੀ ਰਾਹਤ ਪ੍ਰਦਾਨ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਆਗੂ ਚੋਣ ਭਾਸ਼ਣਾਂ ਵਿਚ ਸਿਆਸੀ ਕਾਰਨਾਂ ਕਰਕੇ ਦੇਵਭੂਮੀ ਸ਼ਬਦ ਦੀ ਵਰਤੋਂ ਕਰਦੇ ਹਨ। ਕਾਂਗਰਸੀ ਆਗੂ ਨੇ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ 'ਵਾਰ-ਵਾਰ ਮੋਦੀ ਸਰਕਾਰ' ਕਹਿੰਦੇ ਹਨ ਤਾਂ ਉਨ੍ਹਾਂ ਨੂੰ ਇਹ ਪੁੱਛਣ ਵਾਂਗ ਮਹਿਸੂਸ ਹੁੰਦਾ ਹੈ ਕਿ 'ਕਿੰਨੀ ਵਾਰ ਮੋਦੀ ਸਰਕਾਰ'? ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਹਿੰਦੂ ਧਰਮ ਵਿਚ ਬਲੀਦਾਨ ਦਾ ਬਹੁਤ ਮਹੱਤਵ ਹੈ। ਆਪਣੇ ਪਿਤਾ ਰਾਜੀਵ ਗਾਂਧੀ ਦੇ ਕਤਲ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਉਹ ਸਾਡੇ ਸ਼ਹੀਦ ਪਿਤਾ ਦਾ ਅਪਮਾਨ ਕਰਦੇ ਹਨ ਅਸੀਂ ਚੁੱਪ ਰਹਿੰਦੇ ਹਾਂ ਕਿਉਂਕਿ ਸਾਡੇ ਦਿਲਾਂ ਵਿਚ ਸੱਚਾ ਵਿਸ਼ਵਾਸ ਹੈ। ਪ੍ਰਿਯੰਕਾ ਗਾਂਧੀ ਦੇ ਪਿਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਸ. ਰਾਜੀਵ ਗਾਂਧੀ ਦਾ 1991 ਵਿਚ ਕਤਲ ਕਰ ਦਿੱਤਾ ਗਿਆ ਸੀ।
5 ਸਾਲਾ ਮਾਸੂਮ ਨਾਲ ਰੇਪ ਕਰ ਕੀਤਾ ਕਤਲ, 20 ਮਜ਼ਦੂਰਾਂ ਨੂੰ ਫੜ ਕੇ ਹੋ ਰਹੀ ਪੁੱਛ-ਗਿੱਛ
NEXT STORY