ਕਨੌਜ: ਉੱਤਰ ਪ੍ਰਦੇਸ਼ ਦੇ ਕਨੌਜ ਜ਼ਿਲ੍ਹੇ 'ਚ ਵੀਰਵਾਰ ਸਵੇਰੇ ਇਕ ਦਰਦਨਾਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਜਿਥੇ ਲਖਨਊ-ਆਗਰਾ ਐਕਸਪ੍ਰੈੱਸ-ਵੇਅ 'ਤੇ ਦਿੱਲੀ ਤੋਂ ਬਿਹਾਰ ਜਾ ਰਹੀ ਇਕ ਡਬਲ ਡੈਕਰ ਬੱਸ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਇਸ ਹਾਦਸੇ ਵਿੱਚ ਬੱਸ 'ਚ ਸਵਾਰ 40 ਯਾਤਰੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਇਸ ਹਾਦਸੇ ਨਾਲ ਮੌਕੇ 'ਤੇ ਹਫ਼ੜਾ-ਦਫ਼ੜੀ ਮਚ ਗਈ।
ਇਹ ਵੀ ਪੜ੍ਹੋ : ਪਿਓ ਦੀ ਮੌਤ, ਘਰ ਪਈ ਲਾਸ਼ ! ਅੱਖਾਂ 'ਚ ਹੰਝੂ ਭਰ ਪੇਪਰ ਦੇਣ ਸਕੂਲ ਪੁੱਜੀ ਧੀ, ਹਿੰਮਤ ਦੇਖ ਹਰ ਕੋਈ ਕਰ ਰਿਹਾ ਸਲਾਮ
ਨੀਂਦ ਦੀ ਝਪਕੀ ਬਣੀ ਹਾਦਸੇ ਦਾ ਕਾਰਨ
ਸੌਰਿਖ ਥਾਣਾ ਇੰਚਾਰਜ ਜਯੰਤੀ ਪ੍ਰਸਾਦ ਗੰਗਵਾਰ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬੱਸ ਚਾਲਕ ਨੂੰ ਨੀਂਦ ਦੀ ਝਪਕੀ ਆ ਗਈ ਸੀ, ਜਿਸ ਕਾਰਨ ਤੇਜ਼ ਰਫ਼ਤਾਰ ਬੱਸ ਡਿਵਾਈਡਰ ਨਾਲ ਜਾ ਟਕਰਾਈ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਪਲਟਦੇ ਹੀ ਚੀਕ-ਚਿਹਾੜਾ ਮਚ ਗਿਆ। ਘਟਨਾ ਤੋਂ ਤੁਰੰਤ ਬਾਅਦ ਬੱਸ ਦਾ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ : ਵੀਰਵਾਰ ਨੂੰ 'ਭਾਰਤ ਬੰਦ', ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
ਜ਼ਖਮੀਆਂ ਦਾ ਹਸਪਤਾਲਾਂ 'ਚ ਇਲਾਜ ਜਾਰੀ
ਪੁਲਸ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕੀਤੇ ਅਤੇ ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਭਰਤੀ ਕਰਵਾਇਆ। ਜ਼ਖਮੀਆਂ ਨੂੰ ਸੌਰਿਖ ਦੇ ਸਿਹਤ ਕੇਂਦਰ ਤਿਰਵਾ ਦੇ ਮੈਡੀਕਲ ਕਾਲਜ ਛਿਬਰਾਮਊ ਅਤੇ ਇਟਾਵਾ ਦੇ ਸੈਫਈ ਮੈਡੀਕਲ ਕਾਲਜ ਭੇਜਿਆ ਗਿਆ ਹੈ। ਡਾਕਟਰਾਂ ਅਨੁਸਾਰ ਜ਼ਿਆਦਾਤਰ ਯਾਤਰੀਆਂ ਦੇ ਸਿਰ, ਹੱਥਾਂ ਅਤੇ ਪੈਰਾਂ 'ਤੇ ਗੰਭੀਰ ਸੱਟਾਂ ਲੱਗੀਆਂ ਹਨ।
ਇਹ ਵੀ ਪੜ੍ਹੋ : ਮੁੜ ਮਹਿੰਗਾ ਹੋਇਆ ਸੋਨਾ-ਚਾਂਦੀ, ਕੀਮਤਾਂ ਨੇ ਮਾਰੀ ਵੱਡੀ ਛਲਾਂਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬੰਗਾਲੀ ਭਾਸ਼ਾ ਬੋਲਣ ਕਾਰਨ ਮਹਾਰਾਸ਼ਟਰ 'ਚ ਪ੍ਰਵਾਸੀ ਮਜ਼ਦੂਰ ਦਾ ਕਤਲ: ਮਮਤਾ
NEXT STORY