ਸੁਲਤਾਨਪੁਰ -ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਜ਼ਿਲੇ ਵਿਚ ਸਮਾਜ ਵਿਰੋਧੀ ਤੱਤਾਂ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੇ ਕੀਤੇ ਗਏ ਨੁਕਸਾਨ ਦੇ ਵਿਰੋਧ ਵਿਚ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਵਰਕਰਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਘਟਨਾ ਮੋਤੀਗਰਪੁਰ ਥਾਣਾ ਖੇਤਰ ਦੇ ਅਧੀਨ ਰਾਮਪੁਰ ਵਿਰਤੀਹਾ ਕਸਬੇ ਦੇ ਦੁਰਗਾਨਗਰ ਕਰਾਸਿੰਗ ’ਤੇ ਵਾਪਰੀ, ਜਿੱਥੇ 1990 ਵਿਚ ਸਥਾਪਿਤ ਬੁੱਤ ਸ਼ਾਰਦਾ ਸਹਾਇਕ ਖੰਡ-16 ਨਹਿਰ ਦੇ ਕੰਢੇ ਸਥਿਤ ਹੈ।
ਪੁਲਸ ਮੁਤਾਬਕ ਵੀਰਵਾਰ ਰਾਤ ਨੂੰ ਸ਼ਰਾਰਤੀ ਅਨਸਰਾਂ ਨੇ ਡਾ. ਅੰਬੇਡਕਰ ਦੇ ਬੁੱਤ ਦੀਆਂ ਉਂਗਲਾਂ ਤੋੜ ਦਿੱਤੀਆਂ ਅਤੇ ਮੋਢੇ ਨੂੰ ਵੀ ਨੁਕਸਾਨ ਪਹੁੰਚਾਇਆ। ਸ਼ੁੱਕਰਵਾਰ ਸਵੇਰੇ ਘਟਨਾ ਦੀ ਜਾਣਕਾਰੀ ਮਿਲਦੇ ਹੀ ਬਸਪਾ ਵਰਕਰ ਮੌਕੇ ’ਤੇ ਪਹੁੰਚ ਗਏ ਅਤੇ ਵਿਰੋਧ ਪ੍ਰਦਰਸ਼ਨ ਕੀਤਾ।
ਮੋਤੀਗਰਪੁਰ ਪੁਲਸ ਸਟੇਸ਼ਨ ਦੇ ਇੰਚਾਰਜ ਵਿਜੇ ਸਿੰਘ ਨੇ ਦੱਸਿਆ ਕਿ ਸਥਿਤੀ ਨੂੰ ਕਾਬੂ ਕਰਨ ਲਈ ਪੁਲਸ ਫੋਰਸ ਨੂੰ ਮੌਕੇ ’ਤੇ ਭੇਜਿਆ ਗਿਆ ਸੀ ਅਤੇ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸੁਗਰੀਵ ਬੌਧ ਦੀ ਤਹਿਰੀਰ ’ਤੇ ਅਣਪਛਾਤੇ ਦੇ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਕਿ ਨੁਕਸਾਨੇ ਗਏ ਬੁੱਤ ਦੀ ਮੁਰੰਮਤ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ।
ਪਹਿਲਗਾਮ 'ਚ ਅੱਤਵਾਦੀ ਫਿਰ ਕਰਨਗੇ ਹਮਲਾ! ਇਨਪੁਟ ਤੋਂ ਬਾਅਦ ਹਾਈ ਅਲਰਟ
NEXT STORY