ਨਵੀਂ ਦਿੱਲੀ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਇਸ ਫਾਨੀ ਸੰਸਾਰ ਨੂੰ 26 ਦਸੰਬਰ ਨੂੰ ਅਲਵਿਦਾ ਆਖ ਗਏ ਸਨ ਅਤੇ ਉਹਨਾਂ ਦਾ ਅੰਤਿਮ ਸੰਸਕਾਰ ਦਿੱਲੀ ਵਿਖੇ ਨਿਗਮਬੋਧ ਘਾਟ 'ਤੇ ਕੀਤਾ ਗਿਆ ਸੀ। ਡਾ. ਮਨਮੋਹਨ ਸਿੰਘ ਦੇ ਪਰਿਵਾਰ ਵਲੋਂ ਉਹਨਾਂ ਦੀ ਅੰਤਿਮ ਅਰਦਾਸ ਲਈ 1 ਜਨਵਰੀ, 2025 ਨੂੰ ਡਾ: ਸਿੰਘ ਦੇ ਨਿਵਾਸ ਸਥਾਨ 'ਤੇ ਅਖੰਡ ਪਾਠ ਰੱਖਵਾਏ ਗਏ ਸਨ, ਜਿਹਨਾਂ ਦੇ ਅੱਜ ਕੀਰਤਨ ਤੋਂ ਬਾਅਦ ਭੋਗ ਪਾਏ ਗਏ।
ਇਹ ਵੀ ਪੜ੍ਹੋ - ਠੰਡ ਦੇ ਮੌਸਮ 'ਚ ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ, IMD ਨੇ ਜਾਰੀ ਕੀਤਾ ਅਲਰਟ
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਮੌਕੇ ਉਹਨਾਂ ਦੇ ਗ੍ਰਹਿ ਵਿਖੇ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਅਤੇ ਧੀਆਂ ਵਲੋਂ ਆਤਮਾ ਦੀ ਸ਼ਾਂਤੀ ਲਈ ਕੀਰਤਨ ਕੀਤਾ ਗਿਆ। ਇਸ ਮੌਕੇ ਉਹਨਾਂ ਦੀ ਪਤਨੀ ਗੁਰਿੰਦਰ ਕੌਰ ਨੇ ਖੁਦ ਮਰਹੂਮ ਮਨਮੋਹਨ ਸਿੰਘ ਜੀ ਦਾ ਮਨਪਸੰਦ ਸ਼ਬਦ ਹਾਰਮੋਨੀਅਮ 'ਤੇ ਗਾਇਆ। ਇਸ ਮੌਕੇ ਸੋਨੀਆ ਗਾਂਧੀ, ਰਾਹੁਲ ਗਾਂਧੀ ਸਣੇ ਵੱਡੇ ਨੇਤਾ ਉਹਨਾਂ ਦੇ ਘਰ ਪਹੁੰਚੇ।
ਇਹ ਵੀ ਪੜ੍ਹੋ - ਠੰਡ ਦੇ ਮੱਦੇਨਜ਼ਰ ਬਦਲਿਆ ਸਕੂਲਾਂ ਦਾ ਸਮਾਂ, ਇਸ ਸਮੇਂ ਲੱਗਣਗੀਆਂ ਕਲਾਸਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਕੱਲੀ ਕੁੜੀ 6 ਮੁੰਡਿਆਂ ਨਾਲ ਮਿਲ ਕੇ ਕਰਦੀ ਸੀ ਅਜਿਹੀ ਹਰਕਤ ਕਿ...
NEXT STORY