ਨਵੀਂ ਦਿੱਲੀ- ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਵੀਰਵਾਰ ਨੂੰ ਏਮਜ਼ (ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼) ਦੇ ਐਮਰਜੈਂਸੀ ਵਿਭਾਗ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਅਚਾਨਕ ਤਬੀਅਤ ਵਿਗੜਨ 'ਤੇ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ।
ਫਿਲਹਾਲ ਉਨ੍ਹਾਂ ਸਿਹਤ ਦੀ ਸਥਿਤੀ ਬਾਰੇ ਕੋਈ ਅਧਿਕਾਰਤ ਜਾਣਕਾਰੀ ਉਪਲੱਬਧ ਨਹੀਂ ਹੈ। ਡਾਕਟਰਾਂ ਦੀ ਵਿਸ਼ੇਸ਼ ਟੀਮ ਉਨ੍ਹਾਂ ਦੀ ਜਾਂਚ ਕਰ ਰਹੀ ਹੈ। ਦੋ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਰਹਿ ਚੁੱਕੇ ਡਾ: ਮਨਮੋਹਨ ਸਿੰਘ 91 ਸਾਲ ਦੇ ਹਨ। ਉਹ ਲੰਬੇ ਸਮੇਂ ਤੋਂ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਸਿਹਤ ਖ਼ਰਾਬ ਹੋਣ ਕਾਰਨ ਹਸਪਤਾਲ ਦਾਖ਼ਲ ਹੋ ਚੁੱਕੇ ਹਨ।
TRAI ਦੇ ਨਵੇਂ ਨਿਯਮ ਨਾਲ 120 ਕਰੋੜ ਮੋਬਾਈਲ ਉਪਭੋਗਤਾਵਾਂ ਦੀ ਲੱਗੀ ਮੌਜ
NEXT STORY