ਨੈਸ਼ਨਲ ਡੈਸਕ : ਤਖ਼ਤ ਸ੍ਰੀ ਸਚਖੰਡ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਸ਼ਾਸਕ ਡਾ. ਵਿਜੇ ਸਤਬੀਰ ਸਿੰਘ, ਸਲਾਹਕਾਰ ਜਸਵੰਤ ਸਿੰਘ ਬੌਬੀ, ਇੰਟਰਨੈਸ਼ਨਲ ਕੌਂਸਲ ਆਫ਼ ਪੰਜਾਬੀ ਦੇ ਸਕੱਤਰ ਗੁਰਮੀਤ ਸਿੰਘ ਤੇ ਪੰਜਾਬੀ ਪ੍ਰਮੋਸ਼ਨ ਕੌਂਸਲ ਦੇ ਚੀਫ਼ ਪੈਟਰਨ ਐਮ.ਪੀ. ਸਿੰਘ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵਿੰਦਰ ਫੜਨਵੀਸ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।
ਇਸ ਮੁਲਾਕਾਤ ਦੌਰਾਨ ਆਗੂਆਂ ਨੇ ਮਹਾਰਾਸ਼ਟਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਤਾਬਦੀ ਮਨਾਉਣ 'ਤੇ ਮਹਾਰਾਸ਼ਟਰ ਸਰਕਾਰ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਤਾਬਦੀ ਮਨਾਉਣ ਦੇ ਸਬੰਧ ਵਿੱਚ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਵਿਖੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵਿੰਦਰ ਫੜਨਵੀਸ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਜਾਵੇਗਾ।
ਵੋਟਰ ਸੂਚੀ ਵਿਵਾਦ ’ਚ ਸੋਨੀਆ ਗਾਂਧੀ ਨੂੰ ਝਟਕਾ, ਹੇਠਲੀ ਅਦਾਲਤ ਦਾ ਹੁਕਮ ਰੱਦ
NEXT STORY