ਬੈਂਗਲੁਰੂ: ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿੱਚ ਸਥਿਤ ਰੱਖਿਆ ਖੋਜ ਅਤੇ ਵਿਕਾਸ ਸੰਗਠਨ (DRDO) ਦੀ ਮਹੱਤਵਪੂਰਨ ਪ੍ਰਯੋਗਸ਼ਾਲਾ 'ਗੈਸ ਟਰਬਾਈਨ ਰਿਸਰਚ ਐਸਟੈਬਲਿਸ਼ਮੈਂਟ' (GTRE) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਧਮਕੀ ਤੋਂ ਬਾਅਦ ਆਲੇ-ਦੁਆਲੇ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਪੁਲਸ ਅਨੁਸਾਰ ਸੋਮਵਾਰ ਨੂੰ ਸੰਸਥਾ ਨੂੰ ਕਈ ਅਜਿਹੇ ਈਮੇਲ ਪ੍ਰਾਪਤ ਹੋਏ, ਜਿਸ ਵਿੱਚ ਕੰਪਲੈਕਸ ਵਿੱਚ ਆਈਈਡੀ (IED) ਲਗਾਉਣ ਦਾ ਦਾਅਵਾ ਕੀਤਾ ਗਿਆ ਸੀ।
ਇਹ ਵੀ ਪੜ੍ਹੋ - ਸਕੂਲੀ ਪੜ੍ਹਾਈ 'ਚ ਵੱਡਾ ਫੇਰਬਦਲ! 6ਵੀਂ ਤੋਂ 10ਵੀਂ ਜਮਾਤ ਤੱਕ ਹੁਣ ਪੜ੍ਹਨੀਆਂ ਪੈਣਗੀਆਂ 3 ਭਾਸ਼ਾਵਾਂ
ਤਮਿਲ ਭਾਸ਼ਾ ਵਿੱਚ ਮਿਲੀ ਧਮਕੀ
ਅਧਿਕਾਰੀਆਂ ਨੇ ਦੱਸਿਆ ਕਿ ਧਮਕੀ ਵਾਲੇ ਸਾਰੇ ਈਮੇਲ ਤਮਿਲ ਭਾਸ਼ਾ ਵਿੱਚ ਲਿਖੇ ਗਏ ਸਨ। ਭੇਜਣ ਵਾਲੇ ਨੇ ਦਾਅਵਾ ਕੀਤਾ ਸੀ ਕਿ ਪਰਿਸਰ ਵਿੱਚ ਵਿਸਫੋਟਕ ਰੱਖੇ ਗਏ ਹਨ ਅਤੇ ਦੁਪਹਿਰ ਕਰੀਬ 1:30 ਵਜੇ ਧਮਾਕੇ ਹੋਣਗੇ। ਈਮੇਲ ਮਿਲਦੇ ਹੀ ਤੁਰੰਤ ਕਾਰਵਾਈ ਕਰਦੇ ਹੋਏ ਪੂਰੇ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਗਿਆ। ਬੰਬ ਨਿਰੋਧਕ ਦਸਤੇ (BDS) ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਪੁਲਸ ਦੇ ਨਾਲ ਮਿਲ ਕੇ ਕਈ ਘੰਟਿਆਂ ਤੱਕ ਪੂਰੀ ਇਮਾਰਤ ਦੀ ਬਾਰੀਕੀ ਨਾਲ ਤਲਾਸ਼ੀ ਲਈ। ਹਾਲਾਂਕਿ, ਜਾਂਚ ਦੌਰਾਨ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ, ਜਿਸ ਤੋਂ ਬਾਅਦ ਪੁਲਸ ਨੇ ਇਸ ਨੂੰ 'ਹੋਕਸ' (ਅਫਵਾਹ) ਕਰਾਰ ਦਿੱਤਾ।
ਇਹ ਵੀ ਪੜ੍ਹੋ - ਸਕੂਲਾਂ 'ਚ Mobile Phone Ban: ਦੁਨੀਆ ਭਰ ਦੇ 58% ਦੇਸ਼ਾਂ ਨੇ ਲਗਾਈਆਂ ਪਾਬੰਦੀਆਂ
ਸੀਐਮ ਸਟਾਲਿਨ ਦੇ ਪੋਤੇ ਨੂੰ ਅਗਵਾ ਕਰਨ ਦੀ ਚਿਤਾਵਨੀ
ਹੈਰਾਨੀਜਨਕ ਗੱਲ ਇਹ ਹੈ ਕਿ ਇਨ੍ਹਾਂ ਈਮੇਲਾਂ ਵਿੱਚ ਸਿਰਫ ਬੰਬ ਦੀ ਧਮਕੀ ਹੀ ਨਹੀਂ ਸੀ, ਸਗੋਂ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ. ਕੇ. ਸਟਾਲਿਨ ਦੇ ਪੋਤੇ ਇਨਬਾਨਿਧੀ ਨੂੰ ਅਗਵਾ ਕਰਨ ਦੀ ਸਾਜ਼ਿਸ਼ ਬਾਰੇ ਵੀ ਚਿਤਾਵਨੀ ਦਿੱਤੀ ਗਈ ਸੀ। ਮੇਲ ਵਿੱਚ ਲਿਖਿਆ ਸੀ ਕਿ ਤਾਮਿਲਨਾਡੂ ਦੇ ਇੱਕ ਪ੍ਰਭਾਵਸ਼ਾਲੀ ਨੇਤਾ ਦੇ ਪੋਤੇ ਨੂੰ ਅਗਵਾ ਕਰ ਲਿਆ ਜਾਵੇਗਾ। ਇਸ ਘਟਨਾ ਤੋਂ ਬਾਅਦ ਬੈਂਗਲੁਰੂ ਪੁਲਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰ ਦਿੱਤੇ ਹਨ। ਪੁਲਸ ਨੇ ਸੁਰੱਖਿਆ ਪ੍ਰਬੰਧ ਵਿਚ ਵਾਧਾ ਕਰਦੇ ਹੋਏ ਜਾਂਚ ਤੇਜ਼ ਕਰ ਦਿੱਤੀ। ਸ਼ਹਿਰ ਦੇ ਸਾਰੇ ਪ੍ਰਮੁੱਖ ਰੱਖਿਆ ਕੇਂਦਰਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਕੇਂਦਰੀ ਅਪਰਾਧ ਸ਼ਾਖਾ (CCB) ਨੇ ਈਮੇਲ ਭੇਜਣ ਵਾਲੇ ਦਾ ਪਤਾ ਲਗਾਉਣ ਲਈ ਟੈਕਨੀਕਲ ਜਾਂਚ ਤੇਜ਼ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਘਟਨਾ ਨੇ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ 'ਤੇ ਕਰ ਦਿੱਤਾ ਹੈ।
ਇਹ ਵੀ ਪੜ੍ਹੋ - ਮਹਿੰਗਾ ਹੋਇਆ ਦੁੱਧ, ਕੀਮਤਾਂ 'ਚ ਵਾਧਾ ਹੋਣ ਨਾਲ ਲੋਕਾਂ ਨੂੰ ਲੱਗਾ ਵੱਡਾ ਝਟਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ 'ਚਾਂਦੀ'! ਬਣੇ ਰਹੇ ਨੇ ਧਨ ਲਾਭ ਸ਼ੁਭ ਸੰਯੋਗ
NEXT STORY