ਨੋਇਡਾ : ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ 'ਚ 5 ਦਿਨਾਂ ਤੋਂ ਲਾਪਤਾ ਟਰੱਕ ਡਰਾਈਵਰ ਦੀ ਲਾਸ਼ ਜ਼ਿਲ੍ਹੇ ਦੇ ਰਬੂਪੁਰਾ ਥਾਣਾ ਖੇਤਰ ਦੇ ਮਿਰਜ਼ਾਪੁਰ ਪਿੰਡ 'ਚ ਝੋਨੇ ਦੇ ਖੇਤ 'ਚੋਂ ਬਰਾਮਦ ਹੋਈ ਹੈ। ਪੁਲਸ ਨੇ ਸ਼ੁੱਕਰਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਨੂੰ ਸ਼ੱਕ ਹੈ ਕਿ ਉਸ ਦੀ ਮੌਤ ਜ਼ਿਆਦਾ ਸ਼ਰਾਬ ਪੀਣ ਕਾਰਨ ਹੋਈ ਹੈ। ਰਬੂਪੁਰਾ ਥਾਣੇ ਦੇ ਇੰਚਾਰਜ ਇੰਸਪੈਕਟਰ ਨੇ ਦੱਸਿਆ ਕਿ ਪੁਲਸ ਨੇ ਵੀਰਵਾਰ ਨੂੰ ਮਿਰਜ਼ਾਪੁਰ ਪਿੰਡ 'ਚ ਇਕ ਝੋਨੇ ਦੇ ਖੇਤ 'ਚੋਂ ਇਕ ਵਿਅਕਤੀ ਦੀ ਕਈ ਦਿਨ ਪੁਰਾਣੀ ਲਾਸ਼ ਬਰਾਮਦ ਕੀਤੀ।
ਇਹ ਵੀ ਪੜ੍ਹੋ - ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਫ੍ਰੀ ਰਾਸ਼ਨ ਨਾਲ ਮਿਲਣਗੀਆਂ ਇਹ 8 ਵੱਡੀਆਂ ਸਹੂਲਤਾਂ
ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਭਗਤ ਸਿੰਘ (50) ਪੁੱਤਰ ਤੇਜਵੀਰ ਸਿੰਘ ਵਾਸੀ ਦਨਕੌਰ ਥਾਣਾ ਖੇਤਰ ਦੇ ਪਿੰਡ ਪਰਸੋਲਾ ਵਜੋਂ ਹੋਈ ਹੈ। ਖੇਤ ਵਿੱਚ ਮੱਝਾਂ ਚਾਰਨ ਗਏ ਲੋਕਾਂ ਨੇ ਲਾਸ਼ ਨੂੰ ਦੇਖ ਕੇ ਪੁਲਸ ਨੂੰ ਸੂਚਿਤ ਕੀਤਾ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਮ੍ਰਿਤਕ ਪੇਸ਼ੇ ਤੋਂ ਟਰੱਕ ਡਰਾਈਵਰ ਸੀ, ਜਿਸ ਦਾ ਪੰਜ ਦਿਨ ਪਹਿਲਾਂ ਆਪਣੇ ਪਰਿਵਾਰ ਨਾਲ ਸੰਪਰਕ ਟੁੱਟ ਗਿਆ ਸੀ। ਇੰਚਾਰਜ ਇੰਸਪੈਕਟਰ ਨੇ ਦੱਸਿਆ ਕਿ ਮ੍ਰਿਤਕ ਦੇਹ ਨੇੜਿਓਂ ਸ਼ਰਾਬ ਦੀ ਬੋਤਲ ਮਿਲੀ ਹੈ। ਪੁਲਸ ਨੂੰ ਸ਼ੱਕ ਹੈ ਕਿ ਡਰਾਈਵਰ ਦੀ ਮੌਤ ਜ਼ਿਆਦਾ ਸ਼ਰਾਬ ਪੀਣ ਕਾਰਨ ਹੋਈ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।
ਇਹ ਵੀ ਪੜ੍ਹੋ - ਵਿਦਿਆਰਥੀਆਂ ਲਈ ਖ਼ਾਸ ਖ਼ਬਰ: ਰੋਡਵੇਜ਼ ਬੱਸਾਂ 'ਚ ਕਰ ਸਕਦੇ ਹਨ ਮੁਫ਼ਤ ਸਫ਼ਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੰਦੇ ਭਾਰਤ ਐਕਸਪ੍ਰੈੱਸ 'ਤੇ ਪਥਰਾਅ; ਟਰੇਨ ਦੇ ਟੁੱਟੇ ਸ਼ੀਸ਼ੇ, ਦਹਿਸ਼ਤ 'ਚ ਯਾਤਰੀ
NEXT STORY