ਨਵੀਂ ਦਿੱਲੀ— ਸਰਕਾਰ ਨੇ ਗਣਤੰਤਰ ਦਿਵਸ ਤੋਂ ਪਹਿਲਾਂ ਰਾਸ਼ਟਰੀ ਵੀਰਤਾ ਪੁਰਸਕਾਰਾਂ ਦਾ ਐਲਾਨ ਕੀਤਾ ਹੈ। ਇਸ 'ਚ ਅਮਰਨਾਥ ਯਾਤਰੀਆਂ 'ਤੇ ਹੋਏ ਅੱਤਵਾਦੀ ਹਮਲੇ 'ਚ 48 ਲੋਕਾਂ ਦੀ ਜਾਨ ਬਚਾਉਣ ਵਾਲੇ ਗੁਜਰਾਤ ਦੇ ਬੱਸ ਡਰਾਈਵਰ ਸ਼ੇਖ ਸਲੀਮ ਗਫੂਰ ਨੂੰ ਉੱਤਮ ਜੀਵਨ ਰੱਖਿਆ ਪਦਕ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਬਹਾਦਰੀ ਲਈ ਆਮ ਲੋਕਾਂ ਨੂੰ ਦਿੱਤਾ ਜਾਣ ਵਾਲਾ ਦੇਸ਼ ਦਾ ਦੂਜਾ ਸਭ ਤੋਂ ਵੱਡਾ ਪਦਕ ਹੈ।
ਗ੍ਰਹਿ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ 10 ਜੁਲਾਈ ਨੂੰ ਅੱਤਵਾਦੀ ਹਮਲੇ ਦੇ ਸਮੇਂ ਸਲੀਮ ਨੇ ਜਾਨ ਦੀ ਪਰਵਾਹ ਕੀਤੇ ਬਗੈਰ ਬਹਾਦਰੀ ਦੀ ਮਿਸਾਲ ਕਾਇਮ ਕੀਤੀ। ਅੰਨ੍ਹੇਵਾਹ ਚੱਲ ਰਹੀਆਂ ਗੋਲੀਆਂ ਦੇ ਵਿਚਕਾਰ ਉਨ੍ਹਾਂ ਨੇ ਯਾਤਰੀਆਂ ਨਾਲ ਭਰੀ ਬੱਸ 'ਤੇ ਕੰਟਰੋਲ ਬਣਾਈ ਰੱਖਿਆ ਤੇ 48 ਲੋਕਾਂ ਦੀ ਜਾਨ ਬਚਾ ਲਈ। ਇਸ ਅੱਤਵਾਦੀ ਹਮਲੇ 'ਚ 8 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ ਤੇ 13 ਹੋਰ ਸ਼ਰਧਾਲੂ ਜ਼ਖਮੀ ਹੋਏ ਸਨ। ਇਸ ਐਵਾਰਡ ਦੇ ਨਾਲ-ਨਾਲ ਸਰਕਾਰ ਸਲੀਮ ਨੂੰ 1 ਲੱਖ ਦਾ ਇਨਾਮ ਵੀ ਦੇਵੇਗੀ।
ਯੂਪੀ : ਘਰ 'ਚ ਵੜ੍ਹ ਕੇ ਬਜ਼ੁਰਗ ਔਰਤ ਦਾ ਕਤਲ, ਮਾਰੀਆਂ 10 ਗੋਲੀਆਂ (ਵੀਡੀਓ)
NEXT STORY