ਗਾਜ਼ੀਆਬਾਦ- ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਵਿਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਬਾਰੇ ਜਾਣ ਕੇ ਤੁਸੀਂ ਹੈਰਾਨ ਰਹਿ ਜਾਓਗੇ। ਦਿੱਲੀ-ਮੇਰਠ ਐਕਸਪ੍ਰੈੱਸਵੇਅ ’ਤੇ ਇਕ ਨੌਜਵਾਨ ਦੀ ਬੀਅਰ ਪੀਂਦੇ ਹੋਏ ਬੁਲੇਟ ਚਲਾਉਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ, ਜਿਸ ਵਿਚ ਸਪੱਸ਼ਟ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਉਸ ਨੇ ਇਕ ਹੱਥ ਵਿਚ ਬੀਅਰ ਦਾ ਕੈਨ ਫੜਿਆ ਹੋਇਆ ਹੈ ਅਤੇ ਦੂਜੇ ਹੱਥ ਨਾਲ ਬੁਲੇਟ ਚਲਾ ਰਿਹਾ ਹੈ। ਉਸ ਨੇ ਹੈਲਮੇਟ ਵੀ ਨਹੀਂ ਪਾਇਆ ਹੋਇਆ। ਨੌਜਵਾਨ ਵੱਲੋਂ ਅਜਿਹਾ ਕਰਨ ਦੀ ਵੀਡੀਓ ਇਲਾਕੇ ਵਿਚ ਵੀ ਕਾਫੀ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ- ਰਾਮ ਰਹੀਮ ਨੂੰ ਮੁੜ ਮਿਲੀ 40 ਦਿਨ ਦੀ ਪੈਰੋਲ, ਸਵਾਤੀ ਮਾਲੀਵਾਲ ਬੋਲੀ- 'ਬੇਸ਼ਰਮੀ ਦੀ ਹੱਦ ਪਾਰ ਹੋ ਗਈ'
ਜਾਣਕਾਰੀ ਮੁਤਾਬਕ ਇਹ ਪੂਰਾ ਮਾਮਲਾ ਗਾਜ਼ੀਆਬਾਦ ਦੇ ਮਸੂਰੀ ਥਾਣਾ ਖੇਤਰ ਦੇ ਡੀ. ਐੱਮ. ਈ. ਦਾ ਦੱਸਿਆ ਜਾ ਰਿਹਾ ਹੈ। ਨੌਜਵਾਨ ਨੇ ਵੀਡੀਓ ਵਿਚ ਲਾਪ੍ਰਵਾਹੀ ਦੀ ਹੱਦ ਪਾਰ ਕਰਦੇ ਹੋਏ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਹਨ। ਪੁਲਸ ਨੇ ਇਸ ਹਰਕਤ ’ਤੇ ਉਸ ਦਾ 31 ਹਜ਼ਾਰ ਰੁਪਏ ਦਾ ਚਲਾਨ ਕੱਟਿਆ ਹੈ।
ਇਹ ਵੀ ਪੜ੍ਹੋ- ਮਾਸਕੋ-ਗੋਆ ਫਲਾਈਟ ਨੂੰ ਬੰਬ ਨਾਲ ਉਡਾਣ ਦੀ ਧਮਕੀ, ਉਜ਼ਬੇਕਿਸਤਾਨ ਵੱਲ ਮੋੜਿਆ ਗਿਆ ਜਹਾਜ਼
ਦੱਸ ਦੇਈਏ ਕਿ ਨੌਜਵਾਨ ਦੇ ਬੀਅਰ ਪੀਂਦੇ ਹੋਏ ਬੁਲੇਟ ਚਲਾਉਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਜਿਸ ਤੋਂ ਬਾਅਦ ਪੁਲਸ ਤੁਰੰਤ ਹਰਕਤ ਵਿਚ ਆਈ ਅਤੇ ਨੌਜਵਾਨ ਦੀ ਬੁਲੇਟ ਬਾਈਕ ਨੂੰ ਸੀਜ਼ ਕਰ ਦਿੱਤਾ ਹੈ। ਬੁਲੇਟ ਚਲਾਉਣ ਵਾਲੇ ਨੌਜਵਾਨ ਦਾ ਨਾਂ ਅਨੁਜ ਦੱਸਿਆ ਜਾ ਰਿਹਾ ਹੈ। ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਕਾਰਵਾਈ ਦੌਰਾਨ ਨੌਜਵਾਨ ਦਾ 31 ਹਜ਼ਾਰ ਦਾ ਚਲਾਨ ਵੀ ਕੱਟ ਦਿੱਤਾ ਹੈ।
ਇਹ ਵੀ ਪੜ੍ਹੋ- ਨਵਜੋਤ ਕੌਰ ਸਿੱਧੂ ਨੇ ਦਿੱਲੀ 'ਚ ਕਾਂਗਰਸ ਪ੍ਰਧਾਨ ਖੜਗੇ ਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ
ਦਿੱਲੀ-ਮੁੰਬਈ ਰਾਜਧਾਨੀ ਐਕਸਪ੍ਰੈੱਸ ’ਚ ਬੰਬ ਦੀ ਧਮਕੀ, ਸਟੇਸ਼ਨ 'ਤੇ ਮਚਿਆ ਹੜਕੰਪ
NEXT STORY