ਮੁੰਬਈ (ਏਜੰਸੀ) - ਬਾਂਦਰਾ ਇਲਾਕੇ ’ਚ ਇਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ 8 ਸਾਲ ਦੇ ਬੱਚੇ ਦੀ ਦਰਦਨਾਕ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਕ੍ਰਿਸਟਾ ਇਨੋਵਾ ਕਾਰ ਨੂੰ ਇਕ 45 ਸਾਲਾ ਔਰਤ ਚਲਾ ਰਹੀ ਸੀ। ਜਿਸ ਸਮੇਂ ਇਹ ਹਾਦਸਾ ਵਾਪਰਿਆ, ਉਸ ਸਮੇਂ ਔਰਤ ਫ਼ੋਨ ’ਤੇ ਗੱਲਬਾਤ ਕਰਨ ’ਚ ਰੁੱਝੀ ਹੋਈ ਸੀ। ਇਸ ਦੌਰਾਨ ਉਸ ਦੀ ਕਾਰ ਦੇ ਸਾਹਮਣੇ ਇਕ ਬੱਚਾ ਆ ਗਿਆ ਅਤੇ ਉਸ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਪੜ੍ਹੋ ਇਹ ਵੀ - ਹਰਿਆਣਵੀ ਗਾਇਕ ਅੰਕਿਤ ਕਤਲਕਾਂਡ: ਪੁਲਸ ਐਨਕਾਊਂਟਰ 'ਚ ਦੋਵੇਂ ਸ਼ੂਟਰ ਢੇਰ
ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਕਿਹਾ ਕਿ ਮਹਿਲਾ ਡਰਾਈਵਰ ਨੂੰ ਇਸ ਹਾਦਸੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਦਸਾ ਦੁਪਹਿਰ ਵੇਲੇ ਜੀਜਾ ਮਾਤਾ ਗਾਰਡਨ ਦੇ ਸਾਹਮਣੇ ਜੌਨ ਦ ਬੈਪਟਿਸਟ ਰੋਡ ’ਤੇ ਉਸ ਸਮੇਂ ਵਾਪਰਿਆ, ਜਦੋਂ ਰਵਿੰਦਰ ਗੁਪਤਾ ਨਾਮੀ ਉਕਤ ਬੱਚਾ ਸੜਕ ਪਾਰ ਕਰ ਰਿਹਾ ਸੀ। ਕਾਰ ਵਾਲੀ ਔਰਤ ਦੀ ਪਛਾਣ ਬਾਂਦਰਾ ਵਾਸੀ ਮੇਘਾ ਰਾਵਲ ਵਜੋਂ ਹੋਈ ਹੈ। ਹਾਦਸੇ ਦੌਰਾਨ ਬੱਚਾ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ ਅਤੇ ਉਸ ਨੂੰ ਤੁਰੰਤ ਹੋਲੀ ਫੈਮਿਲੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਤੋਂ ਬਾਅਦ ਬੱਚੇ ਦੇ ਪਰਿਵਾਰ ਵਾਲਿਆਂ ਦਾ ਬੁਰਾ ਹਾਲ ਹੋ ਗਿਆ।
ਪੜ੍ਹੋ ਇਹ ਵੀ - 1 ਸਤੰਬਰ ਤੋਂ ਔਰਤਾਂ ਨੂੰ ਮਿਲਣਗੇ 2500-2500 ਰੁਪਏ, CM ਰੇਖਾ ਗੁਪਤਾ ਨੇ ਸ਼ੁਰੂ ਕੀਤੀ ਲਕਸ਼ਮੀ ਯੋਜਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਰਤ ਨੂੰ ਮਿਲਣਗੇ 5 ਹੋਰ ਐੱਸ-400 ਏਅਰ ਡਿਫੈਂਸ ਸਿਸਟਮ, ਰੂਸ ਨੇ ਭੇਜੀ ਤਜਵੀਜ਼
NEXT STORY