ਜੰਮੂ : ਜਾਣਕਾਰੀ ਅਨੁਸਾਰ ਜੰਮੂ ਹਵਾਈ ਪੱਟੀ 'ਤੇ ਰਾਕੇਟ ਦਾਗਿਆ ਗਿਆ ਹੈ, ਭਾਰਤ ਅਤੇ ਪਾਕਿਸਤਾਨ ਹੁਣ ਜੰਗ ਦੇ ਕੰਢੇ 'ਤੇ ਖੜ੍ਹੇ ਹਨ। ਸਾਂਬਾ ਵਿੱਚ ਪਾਕਿਸਤਾਨ ਵਾਲੇ ਪਾਸਿਓਂ ਭਾਰੀ ਗੋਲਾਬਾਰੀ ਹੋ ਰਹੀ ਹੈ। ਇਸ ਦੇ ਮੱਦੇਨਜ਼ਰ, ਜੰਮੂ ਦੇ ਆਰਐਸ ਪੁਰਾ ਇਲਾਕੇ ਵਿੱਚ ਬਲੈਕਆਊਟ ਲਗਾ ਦਿੱਤਾ ਗਿਆ ਹੈ, ਇੱਥੇ ਸਾਇਰਨ ਵੱਜ ਰਹੇ ਹਨ। ਜੰਮੂ ਸ਼ਹਿਰ ਵਿੱਚ ਮੋਬਾਈਲ ਨੈੱਟਵਰਕ ਕੰਮ ਨਹੀਂ ਕਰ ਰਹੇ ਹਨ। ਸਤਵਾਰੀ ਕੈਂਪ 'ਤੇ ਹਮਲੇ ਦੀ ਖ਼ਬਰ ਹੈ। ਦੂਜੇ ਪਾਸੇ, ਕੁਪਵਾੜਾ ਵਿੱਚ ਵੀ ਭਾਰੀ ਗੋਲਾਬਾਰੀ ਹੋਈ ਹੈ।
ਤੁਹਾਨੂੰ ਦੱਸ ਦੇਈਏ ਕਿ 7-8 ਮਈ ਦੀ ਰਾਤ ਨੂੰ ਪਾਕਿਸਤਾਨ ਨੇ ਡਰੋਨ ਅਤੇ ਮਿਜ਼ਾਈਲਾਂ ਰਾਹੀਂ ਲੁਧਿਆਣਾ, ਚੰਡੀਗੜ੍ਹ ਅਤੇ ਅੰਮ੍ਰਿਤਸਰ ਸਮੇਤ ਭਾਰਤ ਦੇ 15 ਸ਼ਹਿਰਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਪਰ ਭਾਰਤ ਨੇ ਇਸ ਕੋਸ਼ਿਸ਼ ਨੂੰ ਅਸਫਲ ਕਰ ਦਿੱਤਾ ਸੀ। ਕਈ ਫੌਜੀ ਅਦਾਰਿਆਂ ਨੂੰ ਨਿਸ਼ਾਨਾ ਬਣਾਇਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
S-400 'ਤੇ ਪਾਕਿਸਤਾਨ ਦਾ ਝੂਠ ਬੇਨਕਾਬ! ਰੂਸ ਦੀ ਨਿਕਲੀ ਵਾਇਰਲ ਤਸਵੀਰ, ਭਾਰਤ ਨਾਲ ਕੋਈ ਲੈਣਾ-ਦੇਣਾ ਨਹੀਂ
NEXT STORY