ਨੈਸ਼ਨਲ ਡੈਸਕ- ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਾਲੇ ਗੱਲਬਾਤ ਪੂਰੀ ਤਰ੍ਹਾਂ ਬੰਦ ਹੈ। ਇਸ ਦੇ ਬਾਵਜੂਦ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ।
ਇਸੇ ਦੌਰਾਨ ਜੰਮੂ-ਕਸ਼ਮੀਰ ਤੋਂ ਇਕ ਹੋਰ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਸਾਂਬਾ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਇੱਕ ਪਿੰਡ 'ਚ ਇੱਕ ਪਾਕਿਸਤਾਨੀ ਡਰੋਨ ਨੂੰ ਘੁੰਮਦੇ ਦੇਖਿਆ ਗਿਆ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਹੈ।
ਇਹ ਵੀ ਪੜ੍ਹੋ- ''ਅਸੀਂ ਤੁਹਾਡੀਆਂ ਕੋਸ਼ਿਸ਼ਾਂ ਦੀ ਪ੍ਰਸ਼ੰਸਾ ਕਰਦੇ ਹਾਂ...'', PM ਮੋਦੀ ਨੇ ਰਾਸ਼ਟਰਪਤੀ ਟਰੰਪ ਦੀ ਕੀਤੀ ਤਾਰੀਫ਼
ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਪਾਕਿਸਤਾਨੀ ਪਾਸਿਓਂ ਇੱਕ ਡਰੋਨ ਵਰਗੀ ਵਸਤੂ ਆਉਂਦੀ ਅਤੇ ਰਾਮਗੜ੍ਹ ਸੈਕਟਰ ਦੇ ਨਾਂਗਾ ਪਿੰਡ 'ਤੇ ਘੁੰਮਦੀ ਦੇਖੀ ਗਈ, ਜਿਸ ਨਾਲ ਸਰਹੱਦੀ ਬਲਾਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ।
ਅਧਿਕਾਰੀਆਂ ਨੇ ਕਿਹਾ ਕਿ ਸੁਰੱਖਿਆ ਬਲਾਂ ਅਤੇ ਪੁਲਸ ਟੀਮਾਂ ਨੂੰ ਤੁਰੰਤ ਇਲਾਕੇ ਦੀ ਤਲਾਸ਼ੀ ਲਈ ਤਾਇਨਾਤ ਕੀਤਾ ਗਿਆ ਸੀ ਅਤੇ ਇਹ ਯਕੀਨੀ ਬਣਾਇਆ ਗਿਆ ਸੀ ਕਿ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਵਰਗੀ ਕੋਈ ਸਮੱਗਰੀ ਨਾ ਡਿੱਗੀ। ਅਧਿਕਾਰੀਆਂ ਨੇ ਕਿਹਾ ਕਿ ਆਖਰੀ ਰਿਪੋਰਟ ਮਿਲਣ ਤੱਕ ਤਲਾਸ਼ੀ ਮੁਹਿੰਮ ਜਾਰੀ ਸੀ। ਉਨ੍ਹਾਂ ਕਿਹਾ ਕਿ ਸਾਵਧਾਨੀ ਦੇ ਤੌਰ 'ਤੇ ਆਲੇ ਦੁਆਲੇ ਦੇ ਪਿੰਡਾਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
''ਅਸੀਂ ਤੁਹਾਡੀਆਂ ਕੋਸ਼ਿਸ਼ਾਂ ਦੀ ਪ੍ਰਸ਼ੰਸਾ ਕਰਦੇ ਹਾਂ...'', PM ਮੋਦੀ ਨੇ ਰਾਸ਼ਟਰਪਤੀ ਟਰੰਪ ਦੀ ਕੀਤੀ ਤਾਰੀਫ਼
NEXT STORY