ਨੈਸ਼ਨਲ ਡੈਸਕ- ਭਾਰਤ-ਪਾਕਸਿਤਾਨ ਵਿਚਾਲੇ ਤਣਾਅ ਹੋਰ ਵੀ ਵੱਧ ਗਿਆ ਹੈ। ਦਰਅਸਲ ਪਾਕਿਸਤਾਨ ਵਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਕੀਤੀ ਜਾ ਰਹੀ ਹੈ। ਵੀਰਵਾਰ ਰਾਤ ਨੂੰ ਜੰਮੂ, ਪਠਾਨਕੋਟ ਅਤੇ ਊਧਮਪੁਰ 'ਚ ਕਈ ਥਾਵਾਂ 'ਤੇ ਪਾਕਿਸਤਾਨ ਨੇ ਡਰੋਨ ਅਤੇ ਮਿਜ਼ਾਈਲ ਤੋਂ ਹਮਲੇ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਚੌਕਸ ਭਾਰਤੀ ਫ਼ੌਜ ਨੇ ਉਨ੍ਹਾਂ ਦੇ ਸਾਰੇ ਹਮਲਿਆਂ ਨੂੰ ਨਾਕਾਮ ਕਰ ਦਿੱਤਾ। ਇਸ ਦਰਮਿਆਨ ਵਿਦੇਸ਼ ਮੰਤਰਾਲਾ ਵਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ।
ਇਹ ਵੀ ਪੜ੍ਹੋ- ਜੈਸਲਮੇਰ 'ਚ ਸ਼ਾਮ 5 ਵਜੇ ਮਗਰੋਂ ਸਾਰੇ ਬਾਜ਼ਾਰ ਬੰਦ, ਸਵੇਰੇ 6 ਵਜੇ ਤੱਕ ਰਹੇਗਾ ਬਲੈਕ ਆਊਟ
ਪ੍ਰੈੱਸ ਕਾਨਫਰੰਸ ਜ਼ਰੀਏ ਕਰਨਲ ਸੋਫੀਆ ਕੁਰੈਸ਼ੀ ਨੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਲੋਂ ਭਾਰਤ ਵਿਚ ਪੰਜਾਬ ਸਣੇ 36 ਇਲਾਕਿਆਂ 'ਚ ਪਾਕਿ ਨੇ 400 ਡਰੋਨਾਂ ਨਾਲ ਹਮਲੇ ਦੀ ਕੋਸ਼ਿਸ਼ ਕੀਤੀ। ਭਾਰਤੀ ਹਵਾਈ ਫ਼ੌਜ ਨੇ ਇਸ ਹਮਲੇ ਦਾ ਤੁਰੰਤ ਜਵਾਬ ਦਿੰਦੇ ਹੋਏ ਇਕ ਡਰੋਨ ਕਾਊਂਟਰ ਅਟੈਕ ਕੀਤਾ, ਜਿਸ ਵਿਚ ਪਾਕਿਸਤਾਨ ਦੀ ਸਰਵਿਲਾਂਸ ਰਡਾਰ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ ਗਿਆ। ਸੋਫੀਆ ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ ਦੀ ਫ਼ੌਜ ਨੂੰ ਇਸ ਜਵਾਬੀ ਕਾਰਵਾਈ ਵਿਚ ਭਾਰੀ ਨੁਕਸਾਨ ਹੋਇਆ ਅਤੇ ਉਸ ਦੀ ਫ਼ੌਜੀ ਮੁਹਿੰਮ ਨੂੰ ਵੱਡਾ ਝਟਕਾ ਹੈ।
ਇਹ ਵੀ ਪੜ੍ਹੋ- 'ਪਾਕਿਸਤਾਨ ਨੇ ਭਾਰਤ ਦੇ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਕੀਤੀ ਕੋਸ਼ਿਸ਼' : ਕਰਨਲ ਕੁਰੈਸ਼ੀ
ਸੋਫੀਆ ਨੇ ਅੱਗੇ ਕਿਹਾ ਕਿ ਪਾਕਿਸਤਾਨ ਨੇ ਆਪਣਾ ਹਵਾਈ ਖੇਤਰ ਬੰਦ ਨਹੀਂ ਕੀਤਾ, ਸਗੋਂ ਉਸ ਨੂੰ ਢਾਲ ਵਾਂਗ ਇਸਤੇਮਾਲ ਕੀਤਾ ਹੈ। ਜਦੋਂ ਇਹ ਹਮਲਾ ਕੀਤਾ ਗਿਆ, ਉਸ ਸਮੇਂ ਕਰਾਚੀ ਅਤੇ ਲਾਹੌਰ ਵਰਗੇ ਵੱਡੇ ਸ਼ਹਿਰਾਂ ਵਿਚ ਯਾਤਰੀ ਜਹਾਜ਼ ਉਡਾਣ ਭਰ ਰਹੇ ਸਨ, ਜਿਸ ਵਿਚ ਆਮ ਨਾਗਰਿਕਾਂ ਦੀ ਜਾਨ ਜ਼ੋਖਮ ਵਿਚ ਪਾਈ ਗਈ। ਭਾਰਤੀ ਸੁਰੱਖਿਆ ਬਲਾਂ ਨੇ ਇਸ ਪੂਰੀ ਕਾਰਵਾਈ ਦੌਰਾਨ ਸੰਜਮ ਵਰਤਿਆ, ਤਾਂ ਕਿ ਆਮ ਨਾਗਰਿਕਾਂ ਨੂੰ ਨੁਕਸਾਨ ਨਾ ਹੋਵੇ।
ਜੰਮੂ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਬਲੈਕਆਊਟ, ਵੱਜ ਰਿਹਾ ਸਾਇਰਨ
NEXT STORY