ਨਵੀਂ ਦਿੱਲੀ– ਅੱਜ ਅਧਿਆਪਕ ਦਿਵਸ ਹੈ। ਇਹ ਦਿਨ ਸਿੱਖਿਆ ਵਿਦਵਾਨਾਂ ਅਤੇ ਸਾਬਕਾ ਰਾਸ਼ਟਰਪਤੀ ਡਾਕਟਰ ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਦੇ ਮੌਕੇ 'ਤੇ ਮਨਾਇਆ ਜਾਂਦਾ ਹੈ। ਇਸ ਮੌਕੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਖੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੀ ਜਯੰਤੀ ’ਤੇ ਉਨ੍ਹਾਂ ਦੀ ਮੂਰਤੀ 'ਤੇ ਫੁੱਲ ਭੇਟ ਕੀਤੇ।
ਇਹ ਵੀ ਪੜ੍ਹੋ- ਸੰਤ ਦਾ ਐਲਾਨ; ਅੰਕਿਤਾ ਦੇ ਕਾਤਲ ਸ਼ਾਹਰੁਖ ਨੂੰ ਜ਼ਿੰਦਾ ਸਾੜਨ ਵਾਲੇ ਨੂੰ ਦਿਆਂਗਾ 11 ਲੱਖ ਰੁਪਏ ਦਾ ਇਨਾਮ
46 ਅਧਿਆਪਕਾਂ ਨੂੰ ਕੀਤਾ ਸਨਮਾਨਿਤ-
ਅਧਿਆਪਕ ਦਿਵਸ ਮੌਕੇ ਨਵੀਂ ਦਿੱਲੀ 'ਚ ਆਯੋਜਿਤ ਇਕ ਸਮਾਗਮ 'ਚ ਰਾਸ਼ਟਰਪਤੀ ਮੂਰਮੁ ਨੇ ਦੇਸ਼ ਭਰ 'ਚੋਂ ਚੁਣੇ ਗਏ 46 ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ। ਰਾਸ਼ਟਰੀ ਅਧਿਆਪਕ ਪੁਰਸਕਾਰ, 2022 ਅਧਿਆਪਕਾਂ ਨੂੰ ਸਕੂਲੀ ਸਿੱਖਿਆ ’ਚ ਉਨ੍ਹਾਂ ਦੇ ਵੱਡਮੁਲੇ ਯੋਗਦਾਨ ਲਈ ਦਿੱਤਾ ਗਿਆ। ਇਸ ਮੌਕੇ ਰਾਸ਼ਟਰਪਤੀ ਨੇ ਕਿਹਾ ਕਿ ਅਧਿਆਪਕ ਸਿਰਫ਼ ਵਿਸ਼ਿਆਂ ਦਾ ਅਧਿਐਨ ਨਹੀਂ ਕਰਾਉਂਦੇ ਸਗੋਂ ਉਹ ਵਿਦਿਆਰਥੀਆਂ ਨੂੰ ਜ਼ਿੰਦਗੀ ਦੀਆਂ ਵੱਖ-ਵੱਖ ਚੁਣੌਤੀਆਂ ਦਾ ਸਾਹਮਣਾ ਕਰਨਾ ਵੀ ਸਿਖਾਉਂਦੇ ਹਨ।
ਇਹ ਵੀ ਪੜ੍ਹੋ- ਸਾਇਰਸ ਮਿਸਤਰੀ ਹੀ ਨਹੀਂ ਕਈ ਮਸ਼ਹੂਰ ਸ਼ਖ਼ਸੀਅਤਾਂ ਦੀ ਸੜਕ ਹਾਦਸੇ ’ਚ ਗਈ ਜਾਨ, ਹੈਰਾਨ ਕਰਦੇ ਨੇ 2021 ਦੇ ਅੰਕੜੇ
ਮੂਰਮੁ ਨੇ ਆਪਣੇ ਅਧਿਆਪਕਾਂ ਨੂੰ ਯਾਦ ਕੀਤਾ ਅਤੇ ਮੁਸ਼ਕਲ ਹਾਲਾਤਾਂ ਦੇ ਬਾਵਜੂਦ ਉਨ੍ਹਾਂ ਨੂੰ ਪੜ੍ਹਾਉਣ ਲਈ ਉਨ੍ਹਾਂ ਪ੍ਰਤੀ ਸਨਮਾਨ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਆਪਣੇ ਸਕੂਲੀ ਅਧਿਆਪਕਾਂ ਦੇ ਯੋਗਦਾਨ ਨਾਲ ਹੀ ਉਹ ਕਾਲਜ ਜਾਣ ਵਾਲੀ ਆਪਣੇ ਪਿੰਡ ਦੀ ਪਹਿਲੀ ਕੁੜੀ ਬਣੀ। ਉਨ੍ਹਾਂ ਕਿਹਾ ਕਿ ਜੇਕਰ ਵਿਗਿਆਨ, ਸਾਹਿਤ ਅਤੇ ਸਮਾਜਿਕ ਵਿਗਿਆਨ ਦੀ ਪੜ੍ਹਾਈ ਮਾਂ ਬੋਲੀ ’ਚ ਕਰਵਾਈ ਜਾਵੇਗੀ ਤਾਂ ਇਨ੍ਹਾਂ ਖੇਤਰਾਂ ’ਚ ਹੁਨਰ ਹੋਰ ਨਿਖਰ ਕੇ ਸਾਹਮਣੇ ਆਵੇਗਾ। ਰਾਸ਼ਟਰਪਤੀ ਨੇ ਇਹ ਵੀ ਕਿਹਾ ਕਿ ਭਾਰਤ ਦੀ ਸਕੂਲੀ ਸਿੱਖਿਆ ਦੁਨੀਆ ਦੀ ਸਭ ਤੋਂ ਵੱਡੀ ਸਿੱਖਿਆ ਪ੍ਰਣਾਲੀਆਂ ’ਚੋਂ ਇਕ ਹੈ।
ਇਹ ਵੀ ਪੜ੍ਹੋ- ਹਨੂੰਮਾਨ ਦੇ ਭੇਸ 'ਚ ਨੱਚਦੇ ਹੋਏ ਨੌਜਵਾਨ ਦੀ ਸਟੇਜ 'ਤੇ ਹੀ ਹੋਈ ਮੌਤ, ਲੋਕ ਸਮਝਦੇ ਰਹੇ ਐਕਟਿੰਗ
ਰਾਸ਼ਟਰਤੀ ਮੁਰਮੂ ਨੇ ਅਧਿਆਪਕਾਂ ਨੂੰ ਦਿੱਤੀ ਵਧਾਈ-
ਰਾਸ਼ਟਰਪਤੀ ਮੁਰਮੂ ਨੇ ਅਧਿਆਪਕ ਦਿਵਸ ਦੇ ਮੌਕੇ 'ਤੇ ਦੇਸ਼ ਭਰ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਆਪਣੇ ਸੰਦੇਸ਼ ਵਿਚ ਕਿਹਾ ਹੈ ਕਿ ਅਧਿਆਪਕ ਨਵੀਆਂ ਖੋਜਾਂ, ਪ੍ਰਯੋਗਾਂ ਅਤੇ ਨਵੀਨਤਾਵਾਂ ਰਾਹੀਂ ਆਪਣੀ ਯੋਗਤਾ ਅਤੇ ਹੁਨਰ ’ਚ ਸੁਧਾਰ ਲਈ ਲਗਾਤਾਰ ਯਤਨਸ਼ੀਲ ਰਹਿੰਦੇ ਹਨ। ਰਾਸ਼ਟਰਪਤੀ ਨੇ ਕਿਹਾ ਹੈ ਕਿ ਮਾਂ ਬੋਲੀ ’ਚ ਸਿੱਖਿਆ ਵਿਦਿਆਰਥੀਆਂ ਵਿਚ ਪ੍ਰਤਿਭਾ ਦੇ ਵਿਕਾਸ ਦਾ ਆਧਾਰ ਹੈ ਅਤੇ ਨਵੀਂ ਸਿੱਖਿਆ ਨੀਤੀ 2020 ’ਚ ਇਸ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।
ਕੀ ਹੈ ਰਾਸ਼ਟਰੀ ਪੁਰਸਕਾਰਾਂ ਦਾ ਉਦੇਸ਼-
ਦੱਸ ਦੇਈਏ ਕਿ ਹਰ ਸਾਲ ਸਿੱਖਿਆ ਮੰਤਰਾਲਾ ਦੇਸ਼ ਭਰ ਵਿਚੋਂ ਚੁਣੇ ਗਏ ਸਰਵੋਤਮ ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕਰਨ ਲਈ ਹਰ ਸਾਲ 5 ਸਤੰਬਰ ਨੂੰ ਵਿਗਿਆਨ ਭਵਨ ’ਚ ਇਕ ਸਮਾਗਮ ਦਾ ਆਯੋਜਨ ਕਰਦਾ ਹੈ। ਇਨ੍ਹਾਂ ਅਧਿਆਪਾਕਾਂ ਨੂੰ ਪਾਰਦਰਸ਼ੀ ਅਤੇ ਤਿੰਨ ਪੱਧਰੀ ਆਨਲਾਈਨ ਚੋਣ ਪ੍ਰਕਿਰਿਆ ਜ਼ਰੀਏ ਚੁਣਿਆ ਜਾਂਦਾ ਹੈ। ਰਾਸ਼ਟਰੀ ਪੁਰਸਕਾਰਾਂ ਦਾ ਉਦੇਸ਼ ਦੇਸ਼ ਲਈ ਅਧਿਆਪਕਾਂ ਦੇ ਵਿਸ਼ੇਸ਼ ਯੋਗਦਾਨ ਨੂੰ ਮਨਾਉਣਾ ਅਤੇ ਸਨਮਾਨਿਤ ਕਰਨਾ ਹੈ।
ਖ਼ੁਦ ਨੂੰ ਜ਼ਿੰਦਾ ਸਾਬਿਤ ਕਰਨ ਲਈ ਦਰ-ਦਰ ਭਟਕ ਰਿਹੈ ਓਮ ਪ੍ਰਕਾਸ਼, ਜਾਣੋ ਪੂਰਾ ਮਾਮਲਾ
NEXT STORY