ਜੀਂਦ (ਭਾਸ਼ਾ)- ਹਰਿਆਣਾ ਦੇ ਜੀਂਦ ਜ਼ਿਲ੍ਹੇ 'ਚ ਸਿਵਲ ਲਾਈਨ ਥਾਣਾ ਪੁਲਸ ਨੇ ਇਕ ਹਾਦਸੇ ਦਾ ਸ਼ਿਕਾਰ ਹੋਈ ਕਾਰ 'ਚੋਂ 335 ਕਿਲੋਗ੍ਰਾਮ ਤੋਂ ਜ਼ਿਆਦਾ ਡੋਡਾ ਪੋਸਤ, 370 ਗ੍ਰਾਮ ਅਫੀਮ ਅਤੇ 2 ਜਾਅਲੀ ਨੰਬਰ ਪਲੇਟਾਂ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਦੋਸ਼ੀ ਖ਼ਿਲਾਫ਼ ਨਸ਼ੀਲੇ ਪਦਾਰਥ ਰੋਕੂ ਐਕਟ, ਧੋਖਾਧੜੀ ਸਮੇਤ ਵੱਖ-ਵੱਖ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕਰ ਕੇ ਸੋਮਵਾਰ ਨੂੰ ਉਸ ਨੂੰ ਅਦਾਲਤ 'ਚ ਪੇਸ਼ ਕੀਤਾ।
ਅਦਾਲਤ ਨੇ ਉਸ ਨੂੰ 5 ਦਿਨਾਂ ਦੀ ਪੁਲਸ ਹਿਰਾਸਤ 'ਚ ਭੇਜ ਦਿੱਤਾ। ਪੁਲਸ ਸਬ ਇੰਸਪੈਕਟਰ (ਡੀ.ਐੱਸ.ਪੀ.) ਰੋਹਤਾਸ਼ ਢੁਲ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਪੰਜਾਬ ਵਾਸੀ ਗੁਰਦਾਸ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਡੋਡਾ ਪੋਸਤ ਅਤੇ ਅਫੀਮ ਨੂੰ ਰਾਜਸਥਾਨ ਦੇ ਕੋਟਾ ਤੋਂ ਤਸਕਰੀ ਕਰ ਕੇ ਪੰਜਾਬ ਵੱਲ ਲਿਜਾਇਆ ਜਾ ਰਿਹਾ ਸੀ।
ਇੰਦੌਰ ’ਚ ਕਲਰਕ ਨੇ ਕੀਤਾ ਇਕ ਕਰੋੜ ਤੋਂ ਵੱਧ ਦਾ ਗ਼ਬਨ, ਰਕਮ ਪਤਨੀ ਦੇ ਖਾਤੇ ਕੀਤੀ ਟਰਾਂਸਫਰ
NEXT STORY