ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਤਸਕਰੀ ਨਾਲ ਸੰਬੰਧਤ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐੱਨ.ਡੀ.ਪੀ.ਐੱਸ.), ਐਕਟ ਦੇ ਅਧੀਨ ਇਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਆਸਿਫ਼ ਇਕਬਾਲ ਕਿਸ਼ਤਵਾੜ ਜ਼ਿਲ੍ਹੇ ਦੇ ਰਹਿਣ ਵਾਲਾ ਹੈ ਅਤੇ ਉਹ ਜੰਮੂ ਸ਼ਹਿਰ ਦੇ ਭਟਿੰਡੀ ਇਲਾਕੇ 'ਚ ਸਥਿਤ ਆਪਣੇ ਟਿਕਾਣੇ ਤੋਂ ਸਥਾਨਕ ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦਾ ਸੀ।
ਇਹ ਵੀ ਪੜ੍ਹੋ : ਉੱਪ ਰਾਜਪਾਲ ਸਿਨਹਾ ਨੇ ਸ਼੍ਰੀਨਗਰ 'ਚ 67ਵੇਂ ਰਾਸ਼ਟਰੀ ਸਕੂਲੀ ਖੇਡਾਂ ਦਾ ਕੀਤਾ ਉਦਘਾਟਨ
ਉਨ੍ਹਾਂ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗਤੀਵਿਧੀਆਂ 'ਚ ਉਨ੍ਹਾਂ ਦੀ ਲਗਾਤਾਰ ਸ਼ਮੂਲੀਅਤ ਕਾਰਨ ਉਸ 'ਤੇ ਕਾਰਵਾਈ ਕੀਤੀ ਗਈ। ਅਧਿਕਾਰੀ ਨੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਤੋਂ ਐੱਨ.ਡੀ.ਪੀ.ਐੱਸ. ਐਕਟ ਦੇ ਅਧੀਨ ਆਦੇਸ਼ ਪ੍ਰਾਪਤ ਕਰਨ ਤੋਂ ਬਾਅਦ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਕੇ ਬੁੱਧਵਾਰ ਨੂੰ ਕਿਸ਼ਤਵਾੜ ਦੀ ਜ਼ਿਲ੍ਹਾ ਜੇਲ੍ਹ ਭੇਜ ਦਿੱਤਾ ਗਿਆ। ਕਿਸ਼ਤਵਾੜ ਦੇ ਸੀਨੀਅਰ ਪੁਲਸ ਸੁਪਰਡੈਂਟ, ਖਲੀਲ ਪੋਸਵਾਲ ਨੇ ਕਿਹਾ ਕਿ ਪੁਲਸ ਸਮਾਜ 'ਚ ਨਸ਼ੀਲੇ ਪਦਾਰਥ ਦੀ ਦੁਰਵਰਤੋਂ ਦੇ ਖ਼ਤਰੇ ਨੂੰ ਖ਼ਤਮ ਕਰਨ ਅਤੇ ਜ਼ਿਲ੍ਹੇ ਦੇ ਨੌਜਵਾਨਾਂ ਦੀ ਸੁਰੱਖਿਆ ਲਈ ਵਚਨਬੱਧ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐੱਫ. ਏ. ਟੀ. ਐੱਫ. ਵਲੋਂ ਅੱਤਵਾਦੀ ਫੰਡਿੰਗ ਖਿਲਾਫ ਕਾਰਵਾਈ ਭਾਰਤ ਦੀ ਵੱਡੀ ਜਿੱਤ
NEXT STORY