ਮੁੰਬਈ- ਬੰਬੇ ਹਾਈ ਕੋਰਟ ਨੇ ਇਕ ਮਾਮਲੇ ਦੀ ਸੁਣਵਾਈ ਦੌਰਾਨ ਟਿੱਪਣੀ ਕੀਤੀ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਇਕ ਗੰਭੀਰ ਅਪਰਾਧ ਹੈ ਅਤੇ ਨਸ਼ੀਲੀਆਂ ਦਵਾਈਆਂ ਦੀ ਆਦਤ 'ਮਹਾਮਾਰੀ ਵਰਗੀ' ਹੈ। ਅਦਾਲਤ ਨੇ ਨਾਲ ਹੀ ਜ਼ੋਰ ਦਿੱਤਾ ਕਿ ਅਧਿਕਾਰੀਆਂ ਨੂੰ ਕਿਸੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਦੇ ਸਮੇਂ ਅਤੇ ਬਰਾਮਦਗੀ ਪ੍ਰਕਿਰਿਆ ਦੌਰਾਨ ਜ਼ਰੂਰੀ ਨਿਯਮਾਂ ਦੀ ਈਮਾਨਦਾਰੀ ਨਾਲ ਪਾਲਣਾ ਕਰਨੀ ਚਾਹੀਦੀ। ਜੱਜ ਮਿਲਿੰਦ ਜਾਧਵ ਦੀ ਏਕਲ ਬੈਂਚ ਨੇ ਮੰਗਲਵਾਰ ਨੂੰ ਪਾਸ ਆਦੇਸ਼ 'ਚ ਕਿਹਾ ਕਿ ਸਮਾਜ 'ਚ ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਤੋਂ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਪਰ ਇਹ ਕਿਸੇ ਵਿਅਕਤੀ ਦੀ ਆਜ਼ਾਦੀ ਦੀ ਕੀਮਤ 'ਤੇ ਨਹੀਂ ਹੋ ਸਕਦਾ। ਅਦਾਲਤ ਨੇ ਇਹ ਟਿੱਪਣੀ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐੱਨ.ਡੀ.ਪੀ.ਐੱਸ.) ਦੇ ਪ੍ਰਬੰਧਾਂ ਦੇ ਅਧੀਨ ਨਸ਼ੀਲੇ ਪਦਾਰਥ ਰੱਖਣ ਦੇ ਦੋਸ਼ 'ਚ 2023 'ਚ ਗ੍ਰਿਫ਼ਤਾਰ ਚਾਰ ਲੋਕਾਂ ਨੂੰ ਜ਼ਮਾਨਤ ਦਿੰਦੇ ਹੋਏ ਕੀਤੀ। ਦੋਸ਼ੀਆਂ ਨੇ ਜ਼ਮਾਨਤ ਦੀ ਅਪੀਲ ਕਰਦੇ ਹੋਏ ਉਨ੍ਹਾਂ ਦੀ ਗ੍ਰਿਫ਼ਤਾਰੀ ਦੇ ਸਮੇਂ ਅਤੇ ਉਨ੍ਹਾਂ ਦੇ ਰਿਹਾਇਸ਼ੀ ਕੰਪਲੈਕਸਾਂ ਦੀ ਤਲਾਸ਼ੀ ਦੌਰਾਨ ਅਧਿਕਾਰੀਆਂ ਵਲੋਂ ਕੀਤੀ ਗਈ ਪ੍ਰਕਿਰਿਆਤਮਕ ਬੇਨਿਯਮੀਆਂ ਦਾ ਮੁੱਦਾ ਚੁੱਕਿਆ।
ਬੈਂਚ ਨੇ ਆਪਣੇ ਆਦੇਸ਼ 'ਚ ਕਿਹਾ ਕਿ ਮੁਕੱਦਮਾ ਚਲਾਉਣ ਵਾਲੀ ਏਜੰਸੀ ਨੂੰ ਬਰਾਮਦਗੀ ਪ੍ਰਕਿਰਿਆ ਦੌਰਾਨ ਕਾਨੂੰਨ 'ਚ ਤੈਅ ਪ੍ਰਕਿਰਿਆ ਦੀ ਸਖ਼ਤੀ ਨਾਲ ਪਾਲਣਾ ਕਰਨੀ ਹੋਵੇਗੀ। ਅਦਾਲਤ ਨੇ ਕਿਹਾ,''ਅਜਿਹਾ ਇਸ ਲਈ ਹੈ, ਕਿਉਂਕਿ ਦੋਸ਼ੀ ਦੀ ਆਜ਼ਾਦੀ ਬੇਹੱਦ ਕੀਮਤੀ ਅਧਿਕਾਰ ਹੈ, ਜਿਸ ਨੂੰ ਕਮਜ਼ੋਰ/ਮਨਮਾਨੀ ਪ੍ਰਕਿਰਿਆ ਦੇ ਆਧਾਰ 'ਤੇ ਨਹੀਂ ਖੋਹਿਆ ਜਾ ਸਕਦਾ।'' ਬੈਂਚ ਨੇ ਕਿਹਾ ਕਿ ਇਸ ਮਾਮਲੇ ਨੇ ਉਸ ਨੂੰ ਨਸ਼ੀਲੇ ਪਦਾਰਥਾਂ ਦੀ ਗਲਤ ਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਗੰਭੀਰਤਾ ਨਾਲ ਸੋਚਣ 'ਤੇ ਮਜ਼ਬੂਰ ਕਰ ਦਿੱਤਾ ਹੈ, ਜੋ ਤਸਕਰਾਂ ਅਤੇ ਮਨੁੱਖੀ ਤਸਕਰਾਂ ਦਾ ਨਤੀਜਾ ਹੈ। ਜੱਜ ਨੇ ਕਿਹਾ,''ਨਸ਼ੀਲੇ ਪਦਾਰਥਾਂ ਦੀ ਤਸਕਰੀ ਇਕ ਗੰਭੀਰ ਅਪਰਾਧ ਹੈ ਅਤੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦਾ ਖਤਰਾ ਸਿਰਫ਼ ਭਾਰਤ 'ਚ ਹੀ ਨਹੀਂ ਸਗੋਂ ਪੂਰੀ ਦੁਨੀਆ 'ਚ ਮੌਜੂਦ ਹੈ। ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਨਸ਼ੀਲੇ ਪਦਾਰਥਾਂ ਦੀ ਆਦਤ ਇਕ ਤਰ੍ਹਾਂ ਦੀ ਮਹਾਮਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਾਬਾ ਵਡਭਾਗ ਸਿੰਘ ਮੇਲੇ 'ਚ ਜਾਣ ਵਾਲੀ ਸੰਗਤ ਲਈ ਸਖ਼ਤ ਹਦਾਇਤਾਂ ਜਾਰੀ, ਪੜ੍ਹੋ ਪੂਰੀ ਖ਼ਬਰ
NEXT STORY