ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਕਿਹਾ ਕਿ ਮੋਦੀ ਸਰਕਾਰ ਨਸ਼ੇ ਦੇ ਤਸਕਰਾਂ ਨੂੰ ਸਜ਼ਾ ਦੇਣ 'ਚ ਕੋਈ ਕਸਰ ਨਹੀਂ ਛੱਡ ਰਹੀ, ਜੋ ਪੈਸੇ ਦੇ ਲਾਲਚ ਲਈ ਨੌਜਵਾਨਾਂ ਨੂੰ ਨਸ਼ੇ ਦੀ ਹਨੇਰੀ ਖੱਡ 'ਚ ਧੱਕ ਰਹੇ ਹਨ। ਸ਼ਾਹ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ 'ਨਸ਼ਾ ਮੁਕਤ ਭਾਰਤ' ਬਣਾਉਣ ਲਈ ਵਚਨਬੱਧ ਹੈ। ਇਕ ਅਧਿਕਾਰਤ ਬਿਆਨ 'ਚ ਸ਼ਾਹ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਰਣਨੀਤੀ ਨਾਲ ਕੀਤੀ ਗਈ ਡੂੰਘੀ ਅਤੇ ਪੂਰੀ ਜਾਂਚ ਦੇ ਨਤੀਜੇ ਵਜੋਂ ਭਾਰਤ 'ਚ 12 ਵੱਖ-ਵੱਖ ਮਾਮਲਿਆਂ 'ਚ ਅਦਾਲਤਾਂ ਨੇ 29 ਨਸ਼ਾ ਤਸਕਰਾਂ ਨੂੰ ਦੋਸ਼ੀ ਠਹਿਰਾਇਆ ਹੈ।

ਮੋਦੀ ਸਰਕਾਰ ਦੀ ਨਸ਼ਿਆਂ ਵਿਰੁੱਧ 'ਜ਼ੀਰੋ ਟੌਲਰੈਂਸ' ਨੀਤੀ ਦੇ ਤਹਿਤ, ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਇਹ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਬਿਆਨ 'ਚ ਕਿਹਾ ਗਿਆ ਹੈ,"ਇਹ ਦੋਸ਼ਸਿੱਧੀਆਂ ਅਦਾਲਤਾਂ 'ਚ ਦਾਇਰ ਮਾਮਲਿਆਂ ਦੇ ਸਫ਼ਲ ਮੁਕੱਦਮੇ ਨੂੰ ਯਕੀਨੀ ਬਣਾਉਣ ਲਈ NCB ਦੇ ਸਮਰਪਣ ਦੀ ਉਦਾਹਰਣ ਦਿੰਦੀਆਂ ਹਨ।" ਗ੍ਰਹਿ ਮੰਤਰਾਲੇ ਨੇ ਕਿਹਾ ਕਿ ਸ਼ਾਹ ਦੀ ਅਗਵਾਈ ਹੇਠ ਐੱਨਸੀਬੀ 2047 ਤੱਕ ਨਸ਼ਾ ਮੁਕਤ ਭਾਰਤ ਦੇ ਪ੍ਰਧਾਨ ਮੰਤਰੀ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਅਣਥੱਕ ਮਿਹਨਤ ਕਰ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਆਹੇ ਹੋਣ ਦੇ ਬਾਵਜੂਦ ਨੌਜਵਾਨ ਨੇ ਕਰਵਾਇਆ ਦੂਜਾ ਵਿਆਹ, 2 ਸਾਲ ਬਾਅਦ ਇੰਝ ਹੋਇਆ ਖੁਲਾਸਾ
NEXT STORY