ਮੁੰਬਈ (ਭਾਸ਼ਾ)- ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਨੇ ਇੱਥੇ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਡਰੱਗਜ਼ ਸਮੱਗਲਿੰਗ ਗਿਰੋਹਾਂ ਦਾ ਪਰਦਾਫਾਸ਼ ਕਰਨ ਤੋਂ ਬਾਅਦ 9 ਲੋਕਾਂ ਨੂੰ ਗ੍ਰਿਫਤਾਰ ਕਰ ਕੇ 135 ਕਰੋੜ ਰੁਪਏ ਮੁੱਲ ਦੀ ਕੋਕੀਨ ਅਤੇ ‘ਅਲਪਰਾਜ਼ੋਲਮ’ ਜ਼ਬਤ ਕੀਤੀ ਹੈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ’ਚੋਂ ਤਿੰਨ ਵਿਦੇਸ਼ੀ ਨਾਗਰਿਕ ਹਨ। ਇਨ੍ਹਾਂ ਆਪ੍ਰੇਸ਼ਨਾਂ ਦੌਰਾਨ 6.9 ਕਿਲੋ ਕੋਕੀਨ ਅਤੇ ਤਣਾਅ ਦੇ ਇਲਾਜ ’ਚ ਵਰਤੀ ਜਾਣ ਵਾਲੀ ਲਗਭਗ 200 ਕਿਲੋਗ੍ਰਾਮ ਪਾਬੰਦੀਸ਼ੁਦਾ ਦਵਾਈ ‘ਅਲਪਰਾਜ਼ੋਲਮ’ ਜ਼ਬਤ ਕੀਤੀ ਗਈ। ਐੱਨ. ਸੀ. ਬੀ. ਦੇ ਡਿਪਟੀ ਡਾਇਰੈਕਟਰ ਜਨਰਲ ਸੰਜੇ ਕੁਮਾਰ ਸਿੰਘ ਨੇ ਦੱਸਿਆ ਕਿ ਏਜੰਸੀ ਦੀ ਟੀਮ ਨੇ ਬੋਲੀਵੀਆ ਦੀਆਂ 2 ਔਰਤਾਂ ਨੂੰ ਗ੍ਰਿਫਤਾਰ ਕਰ ਕੇ ਦੱਖਣ ਮੁੰਬਈ ਦੇ ਖੇਤਵਾੜੀ ਇਲਾਕੇ ਦੇ ਇਕ ਹੋਟਲ ’ਚੋਂ ਅੰਦਰੂਨੀ ਕੱਪੜੇ, ਟੂਥਪੇਸਟ, ਕੱਪੜੇ, ਕਾਸਮੈਟਿਕ ਟਿਊਬਾਂ, ਸਾਬਣ, ਜੁੱਤੀਆਂ ਅਤੇ ਮੇਕਅੱਪ ਕਿੱਟਾਂ ’ਚ ਲੁਕਾਈ ਗਈ 5 ਕਿਲੋ ਕੋਕੀਨ ਜ਼ਬਤ ਕੀਤੀ। ਇਸ ਤੋਂ ਬਾਅਦ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ।
ਇਹ ਵੀ ਪੜ੍ਹੋ : ਰੋਜ਼ੀ ਰੋਟੀ ਲਈ ਵਿਦੇਸ਼ ਗਏ 35 ਮਜ਼ਦੂਰਾਂ ਨੂੰ ਬਣਾਇਆ ਬੰਧਕ, ਹਰਕਤ 'ਚ ਆਈ ਸਰਕਾਰ
ਦੂਜੇ ਪਾਸੇ, ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਇੱਥੇ ਛਤਰਪਤੀ ਸ਼ਿਵਾਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 3 ਅਫਰੀਕੀ ਔਰਤਾਂ ਨੂੰ ਕੋਕੀਨ ਦੀ ਤਸਕਰੀ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਕਰੀਬ 5.68 ਕਰੋੜ ਰੁਪਏ ਦੀ ਕੋਕੀਨ ਬਰਾਮਦ ਹੋਈ ਹੈ। ਓਧਰ, ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ ਇੱਥੇ ਛਤਰਪਤੀ ਸ਼ਿਵਾਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ 3 ਅਫਰੀਕੀ ਔਰਤਾਂ ਨੂੰ ਕੋਕੀਨ ਦੀ ਸਮੱਗਲਿੰਗ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਲਗਭਗ 5.68 ਕਰੋੜ ਰੁਪਏ ਦੀ ਕੋਕੀਨ ਬਰਾਮਦ ਕੀਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੋਜ਼ੀ ਰੋਟੀ ਲਈ ਵਿਦੇਸ਼ ਗਏ 35 ਮਜ਼ਦੂਰਾਂ ਨੂੰ ਬਣਾਇਆ ਬੰਧਕ, ਹਰਕਤ 'ਚ ਆਈ ਸਰਕਾਰ
NEXT STORY