ਗੁਹਾਟੀ (ਭਾਸ਼ਾ)- ਆਸਾਮ ਦੇ ਕਛਾਰ ਜ਼ਿਲ੍ਹੇ 'ਚ ਨਸ਼ੀਲੇ ਪਦਾਰਥ ਦੀ ਇਕ ਵੱਡੀ ਖੇਪ 'ਚ ਕਰੀਬ 30 ਕਰੋੜ ਰੁਪਏ ਦੀ ਕੀਮਤ ਦੀਆਂ 'ਯਾਬਾ' ਗੋਲੀਆਂ ਜ਼ਬਤ ਕੀਤੀਆਂ ਗਈਆਂ ਅਤੇ ਤਿੰਨ ਤਸਕਰ ਗ੍ਰਿਫ਼ਤਾਰ ਕੀਤੇ ਗਏ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਕਰੀਮਗੰਜ ਪੁਲਸ ਸੁਪਰਡੈਂਟ ਪਾਰਥ ਪ੍ਰੋਤਿਮ ਦਾਸ ਅਨੁਸਾਰ, ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਸੰਬੰਧ 'ਚ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਐਤਵਾਰ ਰਾਤ ਬਦਰਪੁਰ ਥਾਣਾ ਖੇਤਰ ਦੇ ਜਲਾਪੁਰ ਇਲਾਕੇ 'ਚ ਮੁਹਿੰਮ ਚਲਾਈ।
ਉਨ੍ਹਾਂ ਕਿਹਾ,''ਇਕ ਵਾਹਨ ਨੂੰ ਰੋਕਿਆ ਗਿਆ ਅਤੇ ਵਾਹਨ 'ਚ ਬਣੀ ਇਕ ਗੁਪਤ ਜਗ੍ਹਾ ਤੋਂ 'ਯਾਬਾ' ਦੀਆਂ ਇਕ ਲੱਖ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਨ੍ਹਾਂ ਨੂੰ ਮਿਜ਼ੋਰਮ ਲਿਜਾਇਆ ਜਾ ਰਿਹਾ ਸੀ।'' ਦਾਸ ਨੇ ਦੱਸਿਆ ਕਿ ਪੁਲਸ ਨੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਛਾਰ ਦੇ ਕੋਟਿਗੋਰਾਹ ਪੁਲਸ ਥਾਣਾ ਖੇਤਰ ਦੇ ਰਹਿਣ ਵਾਲੇ ਹਨ। ਉਨ੍ਹਾਂ ਦੱਸਿਆ ਕਿ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥ ਦੀ ਕੀਮਤ ਲਗਭਗ 30 ਕਰੋੜ ਰੁਪਏ ਦੱਸੀ ਗਈ ਹੈ। ਮੁੱਖ ਮੰਤਰੀ ਹਿਮੰਤ ਵਿਸ਼ਵ ਸਰਮਾ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਰਾਜ ਨੂੰ ਨਸ਼ਾ ਮੁਕਤ ਬਣਾਉਣ 'ਚ ਆਸਾਮ ਪੁਲਸ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਹ ਹੈ ਦੁਨੀਆ ਦਾ ਇਕਲੌਤਾ ਤੈਰਦਾ ਡਾਕ ਘਰ, ਜਾਣੋ ਇਸ ਦੀ ਕਹਾਣੀ
NEXT STORY