ਬਿਜਨੌਰ : ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਕਥਿਤ ਤੌਰ 'ਤੇ ਸ਼ਰਾਬ ਦੇ ਨਸ਼ੇ ਵਿੱਚ ਇੱਕ ਪਤੀ ਵਲੋਂ ਆਪਣੀ ਪਤਨੀ ਦਾ ਸਿਰ ਕੰਧ ਵਿਚ ਮਾਰ ਦੇਣ ਦੀ ਸੂਚਨਾ ਮਿਲੀ ਹੈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਵਾਰਦਾਤ ਦੀ ਜਾਣਕਾਰੀ ਇੱਕ ਪੁਲਸ ਅਧਿਕਾਰੀ ਵਲੋਂ ਬੁੱਧਵਾਰ ਨੂੰ ਦਿੱਤੀ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ - PM Modi ਨੇ ਸਟੇਜ 'ਤੇ 3 ਵਾਰ BJP ਉਮੀਦਵਾਰ ਦੇ ਛੂਹੇ ਪੈਰ, ਛਿੱੜੀ ਚਰਚਾ, ਵੀਡੀਓ ਵਾਇਰਲ
ਪੁਲਸ ਸਰਕਲ ਅਫ਼ਸਰ ਭਰਤ ਸੋਨਕਰ ਨੇ ਦੱਸਿਆ ਕਿ ਮਿਲਕ ਕੱਦੂਸ ਪਿੰਡ ਵਿੱਚ ਗਜਰਾਜ ਨਾਮ ਦੇ ਇੱਕ ਵਿਅਕਤੀ ਨੇ ਸ਼ਰਾਬ ਦੇ ਨਸ਼ੇ ਵਿੱਚ ਆਪਣੀ ਪਤਨੀ ਰਿੰਕੀ (32) ਦਾ ਸਿਰ ਕੰਧ ਨਾਲ ਮਾਰ ਦਿੱਤਾ, ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਦੋਵਾਂ ਦਾ ਅੱਠ ਸਾਲ ਪਹਿਲਾਂ ਪ੍ਰੇਮ ਵਿਆਹ ਹੋਇਆ ਸੀ ਅਤੇ ਗਜਰਾਜ ਸ਼ਰਾਬ ਪੀਣ ਦਾ ਆਦੀ ਸੀ। ਸ਼ਰਾਬ ਪੀਣ ਕਰਕੇ ਉਹਨਾਂ ਦੋਵਾਂ ਵਿਚਕਾਰ ਅਕਸਰ ਲੜਾਈ-ਝਗੜਾ ਹੁੰਦਾ ਰਹਿੰਦਾ ਸੀ। ਪੁਲਸ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ - ਪਤੀ ਨਾਲ ਝਗੜੇ ਤੋਂ ਪਰੇਸ਼ਾਨ ਔਰਤ ਨੇ ਮੰਗੀ ਗਰਭਪਾਤ ਦੀ ਇਜਾਜ਼ਤ, ਹੈਰਾਨ ਕਰੇਗੀ ਪੂਰੀ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਾਕੁੰਭ ਭਾਜੜ: ਲੋਕਾਂ ਦੀ ਮਦਦ ਲਈ ਹੈਲਪਲਾਈਨ ਨੰਬਰ ਜਾਰੀ
NEXT STORY